ਆਵਾਰਾ ਪਸ਼ੂ ਕਾਰਨ ਵਾਪਰਿਆ ਹਾਦਸਾ, ਪਤੀ-ਪਤਨੀ ਦੀ ਇੱਕਠਿਆਂ ਹੋਈ ਮੌਤ

Monday, Apr 15, 2024 - 01:08 PM (IST)

ਆਵਾਰਾ ਪਸ਼ੂ ਕਾਰਨ ਵਾਪਰਿਆ ਹਾਦਸਾ, ਪਤੀ-ਪਤਨੀ ਦੀ ਇੱਕਠਿਆਂ ਹੋਈ ਮੌਤ

ਫਾਜ਼ਿਲਕਾ (ਨਾਗਪਾਲ) – ਫਾਜ਼ਿਲਕਾ-ਮਲੋਟ ਰੋਡ ’ਤੇ ਇੱਥੋਂ 20 ਕਿਲੋਮੀਟਰ ਦੂਰ ਪਿੰਡ ਮਾਹੂਆਣਾ ਬੋਦਲਾ ਵਿਖੇ ਮੋਟਰਸਾਈਕਲ ਸਵਾਰ ਪਤੀ-ਪਤਨੀ ਅਤੇ ਪਤਨੀ ਦੇ ਭਰਾ ਦੀ ਇਕ ਪਸ਼ੂ ਨਾਲ ਟੱਕਰ ਹੋਣ ਕਾਰਨ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿਚ ਪਤੀ-ਪਤਨੀ ਦੀ ਮੌਤ ਹੋ ਗਈ, ਜਦ ਕਿ ਮ੍ਰਿਤਕਾ ਦਾ ਭਰਾ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

ਇਹ ਵੀ ਪੜ੍ਹੋ - ਨਵਾਂ ਰਿਕਾਰਡ ਬਣਾਉਣ ਦੀ ਤਿਆਰੀ 'ਚ ਸੋਨਾ, ਕੀਮਤਾਂ 'ਚ ਭਾਰੀ ਉਛਾਲ ਆਉਣ ਦੀ ਉਮੀਦ

ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਥਾਣਾ ਅਰਨੀਵਾਲਾ ਦੇ ਐੱਸ. ਐੱਚ. ਓ. ਤਰਸੇਮ ਸ਼ਰਮਾ ਅਤੇ ਏ. ਐੱਸ. ਆਈ. ਰਵੀ ਕਾਂਤ ਨੇ ਦੱਸਿਆ ਕਿ ਅਰਨੀਵਾਲਾ ਥਾਣਾ ਅਧੀਨ ਪੈਂਦੇ ਪਿੰਡ ਮਾਹੂਆਣਾ ਬੋਦਲਾ ਦਾ ਰਹਿਣ ਵਾਲਾ ਦਰਸ਼ਨ ਸਿੰਘ (65) ਉਸ ਦੀ ਪਤਨੀ ਰਣਜੀਤ ਕੌਰ (60) ਅਤੇ ਰਣਜੀਤ ਕੌਰ ਦਾ ਭਰਾ ਸੁਖਮੰਦਰ ਸਿੰਘ ਤਿੰਨੋਂ ਨਜ਼ਦੀਕੀ ਪਿੰਡ ਕੰਧਵਾਲਾ ਹਾਜ਼ਰ ਖਾਂ ਵਿਖੇ ਮੋਟਰਸਾਈਕਲ ’ਤੇ ਬਾਬਾ ਬੁੱਲ੍ਹੇਸ਼ਾਹ ਦੇ ਮੇਲੇ ਤੋਂ ਮੱਥਾ ਟੇਕ ਕੇ ਵਾਪਸ ਪਿੰਡ ਆ ਰਹੇ ਸਨ। ਮੋਟਰਸਾਈਕਲ ਨੂੰ ਸੁਖਮੰਦਰ ਸਿੰਘ ਚਲਾ ਰਿਹਾ ਸੀ। 

ਇਹ ਵੀ ਪੜ੍ਹੋ - ਲੋਕ ਸਭਾ ਚੋਣਾਂ ਦੌਰਾਨ ਵਧੀ ਚਾਰਟਰਡ ਜਹਾਜ਼ ਤੇ ਹੈਲੀਕਾਪਟਰ ਦੀ ਮੰਗ, ਲੱਖਾਂ ਰੁਪਏ 'ਚ ਹੈ ਕਿਰਾਇਆ

ਇਸ ਦੌਰਾਨ ਜਦੋਂ ਉਹ ਪਿੰਡ ਮਾਹੂਆਣਾ ਜਾਣ ਲਈ ਮੁੱਖ ਸੜਕ ’ਤੇ ਚੜ੍ਹਨ ਲੱਗੇ ਤਾਂ ਕਿਸੇ ਅਣਪਛਾਤੇ ਆਵਾਰਾ ਪਸ਼ੂ ਦੀ ਟੱਕਰ ਨਾਲ ਤਿੰਨੋਂ ਮੋਟਰਸਾਈਕਲ ਤੋਂ ਡਿੱਗ ਕੇ ਗੰਭੀਰ ਜ਼ਖ਼ਮੀ ਹੋ ਗਏ। ਇਸ ਸੜਕ ਹਾਦਸੇ ’ਚ ਦਰਸ਼ਨ ਸਿੰਘ ਅਤੇ ਰਣਜੀਤ ਸਿੰਘ ਦੀ ਮੌਤ ਹੋ ਗਈ, ਜਦ ਕਿ ਸੁਖਮੰਦਰ ਸਿੰਘ ਜ਼ਖ਼ਮੀ ਹੋ ਗਿਆ। ਸੁਖਮੰਦਰ ਸਿੰਘ ਨੂੰ ਇਲਾਜ ਲਈ ਗੁਆਂਢੀ ਜ਼ਿਲ੍ਹੇ ਸ੍ਰੀ ਮੁਕਤਸਰ ਸਾਹਿਬ ਦੇ ਇਕ ਨਿਜੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ। ਪੁਲਸ ਨੇ ਦੋਵੇਂ ਮ੍ਰਿਤਕਾਂ ਦਾ ਪੋਸਟਮਾਰਟਮ ਕਰਵਾ ਦਿੱਤਾ ।

ਇਹ ਵੀ ਪੜ੍ਹੋ - ਸੋਨੇ-ਚਾਂਦੀ ਦੀਆਂ ਕੀਮਤਾਂ ਨੇ ਮਾਰੀ ਵੱਡੀ ਛਾਲ, ਜਾਣੋ ਕਿੰਨਾ ਮਹਿੰਗਾ ਹੋਇਆ 10 ਗ੍ਰਾਮ ਸੋਨਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News