PRTC ਦੀ ਬੱਸ ਤੇ ਟਰੱਕ ''ਚ ਵਾਪਰਿਆ ਵੱਡਾ ਹਾਦਸਾ, 2 ਕਾਰਾਂ ਵੀ ਆਈਆਂ ਲਪੇਟ ''ਚ
03/27/2023 1:45:32 AM

ਪਾਤੜਾਂ/ਪਟਿਆਲਾ : ਸ਼ਹੀਦ ਭਗਤ ਸਿੰਘ ਚੌਕ ਨੇੜੇ ਦਿੱਲੀ-ਸੰਗਰੂਰ ਕੌਮੀ ਮੁੱਖ ਮਾਰਗ 'ਤੇ ਵਾਪਰੇ ਇਕ ਸੜਕ ਹਾਦਸੇ ਦੌਰਾਨ ਬੱਸ ਤੇ ਟਰੱਕ ਦੇ ਆਪਸ 'ਚ ਟਕਰਾਅ ਜਾਣ 'ਤੇ ਸੜਕ ਕਿਨਾਰੇ ਖੜ੍ਹੀਆਂ 2 ਕਾਰਾਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ। ਇਸ ਹਾਦਸੇ 'ਚ ਟਰੱਕ ਪਲਟ ਗਿਆ ਪਰ ਕਿਸੇ ਵੀ ਵੱਡੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਮੌਕੇ 'ਤੇ ਪਹੁੰਚੇ ਸਿਟੀ ਪੁਲਸ ਦੇ ਇੰਚਾਰਜ ਬਲਜੀਤ ਸਿੰਘ ਨੇ ਘਟਨਾ ਦਾ ਜਾਇਜ਼ਾ ਲੈਣ ਮਗਰੋਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਪ੍ਰਦੂਸ਼ਣ ਨਾਲ ਨਜਿੱਠਣ ਲਈ ਦਿੱਲੀ ’ਚ 56 ਬਹੁ-ਮੰਜ਼ਿਲਾ ਇਮਾਰਤਾਂ 'ਤੇ ਲਗਾਈਆਂ ਜਾਣਗੀਆਂ ਐਂਟੀ-ਸਮੋਗ ਗੰਨਜ਼
ਜਾਣਕਾਰੀ ਅਨੁਸਾਰ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਪੀਆਰਟੀਸੀ ਦੀ ਬੱਸ ਦਿੱਲੀ ਤੋਂ ਲੁਧਿਆਣਾ ਵੱਲ ਜਾ ਰਹੀ ਸੀ ਤਾਂ ਸ਼ਹੀਦ ਭਗਤ ਸਿੰਘ ਚੌਕ ਨੇੜੇ ਪਹੁੰਚਦੇ ਹੀ ਪਿੱਛੋਂ ਆ ਰਹੇ ਟਰੱਕ ਦੀ ਟੱਕਰ ਕਾਰਨ ਬੱਸ ਘੁੰਮ ਗਈ ਅਤੇ ਟਰੱਕ ਸੜਕ 'ਤੇ ਲੱਗੀ ਗਰਿੱਲ ਤੇ ਸਟਰੀਟ ਲਾਈਟ ਦੇ ਖੰਭੇ ਤੋੜਦਾ ਹੋਇਆ ਸਰਵਿਸ ਰੋਡ 'ਤੇ ਜਾ ਪਲਟਿਆ। ਭਾਵੇਂ ਵੱਡੇ ਨੁਕਸਾਨ ਤੋਂ ਬਚਾਅ ਰਿਹਾ ਪਰ ਟਰੱਕ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ, ਉਥੇ ਹੀ ਸੜਕ ਕਿਨਾਰੇ ਖੜ੍ਹੀਆਂ 2 ਕਾਰਾਂ ਵੀ ਬੁਰੀ ਤਰ੍ਹਾਂ ਨੁਕਸਾਨੀਆ ਗਈਆਂ।
ਐਤਵਾਰ ਹੋਣ ਕਰਕੇ ਸੜਕ 'ਤੇ ਆਵਾਜਾਈ ਘੱਟ ਸੀ, ਜਿਸ ਕਾਰਨ ਵੱਡਾ ਹਾਦਸਾ ਹੋਣੋਂ ਟਲ ਗਿਆ। ਮੌਕੇ 'ਤੇ ਪਹੁੰਚੀ ਪੁਲਸ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰਦਿਆਂ ਟਰੱਕ ਅਤੇ ਬੱਸ ਡਰਾਈਵਰ ਦੇ ਬਿਆਨ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।