ਤੇਜ਼ ਰਫ਼ਤਾਰ ਕਾਰਨ ਵਾਪਰਿਆ ਭਿਆਨਕ ਹਾਦਸਾ, ਜ਼ਖਮੀ ਹੋਏ 2 ਨੌਜਵਾਨਾਂ ਨੇ ਹਸਪਤਾਲ ਪਹੁੰਚ ਕੇ ਤੋੜਿਆ ਦਮ

Thursday, Nov 23, 2023 - 06:10 PM (IST)

ਪਟਿਆਲਾ (ਕੰਵਲਜੀਤ)- ਪਟਿਆਲਾ ਵਿਖੇ ਇਕ ਦਰਦਨਾਕ ਹਾਦਸਾ ਹੋਣ ਦੀ ਖ਼ਬਰ ਮਿਲੀ ਹੈ, ਜਿਸ ਵਿੱਚ ਇਕ ਤੇਜ਼ ਰਫ਼ਤਾਰ ਕਾਰ ਦੀ ਭਿਆਨਕ ਟੱਕਰ ਕਾਰਨ 2 ਨੌਜਵਾਨਾਂ ਦੀ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਕ ਹਾਦਸੇ 'ਚ 2 ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਸੂਚਨਾ ਪ੍ਰਾਪਤ ਹੋਈ ਸੀ, ਜਿਨ੍ਹਾਂ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ। ਪਰ ਡਾਕਟਰਾਂ ਨੇ ਦੋਵਾਂ ਨੌਜਵਾਨਾਂ ਨੂੰ ਮ੍ਰਿਤਕ ਐਲਾਨ ਦਿੱਤਾ।

ਇਹ ਵੀ ਪੜ੍ਹੋ- ਪਰਾਲੀ ਨੂੰ ਅੱਗ ਲਗਾਉਂਦੇ ਸਮੇਂ ਆਏ ਪ੍ਰਸ਼ਾਸਨਿਕ ਅਧਿਕਾਰੀ, ਕਾਰਵਾਈ ਦੇ ਡਰੋਂ ਕਿਸਾਨ ਨੇ ਚੁੱਕਿਆ ਖ਼ੌਫ਼ਨਾਕ ਕਦਮ

ਗੱਲਬਾਤ ਕਰਦਿਆਂ ਮ੍ਰਿਤਕਾਂ ਦੇ ਵਾਰਸਾਂ ਨੇ ਦੱਸਿਆ ਕਿ ਡਰਾਈਵਰ ਦੀ ਤੇਜ਼ ਰਫਤਾਰ ਕਾਰਨ ਇਹ ਹਾਦਸਾ ਵਾਪਰਿਆ, ਜਿਸ ਵਿੱਚ ਸਾਡੇ ਪਰਿਵਾਰ ਦੇ 2 ਜੀਆਂ- ਸੋਮਾ ਸਿੰਘ ਅਤੇ ਗੁਰਜਿੰਦਰ ਸਿੰਘ ਦੀ ਮੌਤ ਹੋ ਗਈ। ਅਸੀਂ ਪ੍ਰਸ਼ਾਸਨ ਤੋਂ ਮੰਗ ਕਰਦੇ ਹਾਂ ਕਿ ਗੱਡੀ ਚਾਲਕ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇ। ਗੱਲਬਾਤ ਕਰਦਿਆਂ ਚੌਕੀ ਬਹਾਦਰਗੜ੍ਹ ਦੇ ਇੰਚਾਰਜ ਲਵਦੀਪ ਸਿੰਘ ਨੇ ਦੱਸਿਆ ਕਿ ਸਾਨੂੰ ਪਤਾ ਲੱਗਾ ਹੈ ਕਿ ਬਹਾਦਰਗੜ੍ਹ ਨੇੜੇ ਇੱਕ ਸੜਕ ਹਾਦਸਾ ਵਾਪਰਿਆ ਹੈ, ਜਿਸ ਵਿੱਚ 2 ਵਿਅਕਤੀ ਜ਼ਖ਼ਮੀ ਹੋ ਗਏ ਹਨ।

ਜ਼ਖ਼ਮੀਆਂ ਨੂੰ ਪਟਿਆਲਾ ਦੇ ਰਾਜਿੰਦਰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਦੋਵਾਂ ਨੂੰ ਮ੍ਰਿਤਕ ਐਲਾਨ ਦਿੱਤਾ ਹੈ। ਕਾਰ ਚਾਲਕ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਦੋਵੇਂ ਮ੍ਰਿਤਕਾਂ ਦਾ ਪੋਸਟਮਾਰਟਮ ਕਰਵਾ ਕੇ ਲਾਸ਼ਾਂ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀਆਂ ਗਈਆਂ ਹਨ।

ਇਹ ਵੀ ਪੜ੍ਹੋ- ਇਨਸਾਨੀਅਤ ਹੋਈ ਸ਼ਰਮਸਾਰ, ਮਰੀਜ਼ਾਂ ਨੂੰ ਸੁੱਟਿਆ ਐਂਬੂਲੈਂਸ 'ਚੋਂ ਬਾਹਰ, ਇਕ ਦੀ ਮੌਤ ਤੇ ਦੂਜੇ ਦੀ ਟੁੱਟੀ ਲੱਤ

 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anuradha

Content Editor

Related News