ਟੋਏ ਕਾਰਨ ਮੋਟਰਸਾਈਕਲ ਸਵਾਰ ਪਰਿਵਾਰ ਨਾਲ ਵਾਪਰਿਆ ਹਾਦਸਾ, ਔਰਤ ਗੰਭੀਰ ਜ਼ਖ਼ਮੀ

Sunday, Feb 15, 2026 - 04:44 PM (IST)

ਟੋਏ ਕਾਰਨ ਮੋਟਰਸਾਈਕਲ ਸਵਾਰ ਪਰਿਵਾਰ ਨਾਲ ਵਾਪਰਿਆ ਹਾਦਸਾ, ਔਰਤ ਗੰਭੀਰ ਜ਼ਖ਼ਮੀ

ਜੈਤੋ (ਜਿੰਦਲ)-ਜੈਤੋ-ਬਠਿੰਡਾ ਰੋਡ ’ਤੇ ਸਥਿਤ ਪਿੰਡ ਚੰਦਭਾਨ ਦੇ ਨਜ਼ਦੀਕ ਐੱਸ. ਬੀ. ਆਈ. ਬੈਂਕ ਕੋਲ ਸੜਕ ਵਿਚਕਾਰ ਪਏ ਇਕ ਡੂੰਘੇ ਟੋਏ ਕਾਰਨ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਇਕ ਔਰਤ ਗੰਭੀਰ ਜ਼ਖ਼ਮੀ ਹੋ ਗਈ। ਜਾਣਕਾਰੀ ਮੁਤਾਬਕ ਪਿੰਡ ਘਣੀਆਂ ਦਾ ਰਹਿਣ ਵਾਲਾ ਸ਼ਮਸ਼ੇਰ ਸਿੰਘ ਆਪਣੀ ਪਤਨੀ ਮਨਜੀਤ ਕੌਰ (25 ਸਾਲ) ਅਤੇ ਬੇਟੇ ਸਮੇਤ ਮੋਟਰਸਾਈਕਲ ’ਤੇ ਸਵਾਰ ਹੋ ਕੇ ਪਿੰਡ ਭੋਖੜਾ ਵੱਲ ਜਾ ਰਿਹਾ ਸੀ। ਅਚਾਨਕ ਮੋਟਰਸਾਈਕਲ ਦਾ ਸੰਤੁਲਨ ਵਿਗੜਨ ਕਾਰਨ ਪੂਰਾ ਪਰਿਵਾਰ ਸੜਕ ’ਤੇ ਜਾ ਡਿੱਗਿਆ, ਜਿਸ ਵਿਚ ਮਨਜੀਤ ਕੌਰ ਦੇ ਗੰਭੀਰ ਸੱਟਾਂ ਵੱਜੀਆਂ ਅਤੇ ਬੱਚੇ ਨੂੰ ਮਾਮੂਲੀ ਚੋਟਾਂ ਆਈਆਂ, ਜਦਕਿ ਮੋਟਰਸਾਈਕਲ ਚਾਲਕ ਸੁਰੱਖਿਅਤ ਰਿਹਾ।

ਇਹ ਵੀ ਪੜ੍ਹੋ: ਜੇ ਪੁਲਸ ਅਫ਼ਸਰ ਆਪਣੇ ਪੁੱਤ ਨੂੰ ਨਸ਼ੇ ਤੋਂ ਨਹੀਂ ਬਚਾ ਸਕਿਆ ਤਾਂ ਆਮ ਲੋਕਾਂ ਦਾ ਕੀ ਹੋਵੇਗਾ : ਖਹਿਰਾ

ਹਾਦਸੇ ਦੀ ਸੂਚਨਾ ਮਿਲਦੇ ਹੀ 'ਚੜ੍ਹਦੀਕਲਾ ਵੈੱਲਫੇਅਰ ਸੇਵਾ ਸੋਸਾਇਟੀ ਗੰਗਸਰ ਜੈਤੋ' ਦੇ ਮੈਂਬਰ ਮੀਤ ਸਿੰਘ ਮੀਤਾ, ਗੋਰਾ ਔਲਖ ਅਤੇ ਕੁਲਦੀਪ ਰਾਜਪੂਤ ਐਂਬੂਲੈਂਸ ਸਮੇਤ ਮੌਕੇ ’ਤੇ ਪਹੁੰਚੇ। ਉਨ੍ਹਾਂ ਤੁਰੰਤ ਜ਼ਖ਼ਮੀਆਂ ਨੂੰ ਗੋਨਿਆਣਾ ਦੇ ਸਰਕਾਰੀ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਮਹਿਲਾ ਦੀ ਨਾਜ਼ੁਕ ਹਾਲਤ ਨੂੰ ਵੇਖਦਿਆਂ ਪਹਿਲਾਂ ਬਠਿੰਡਾ ਸਿਵਲ ਹਸਪਤਾਲ ਅਤੇ ਫਿਰ ਏਮਜ਼ ਰੈਫਰ ਕਰ ਦਿੱਤਾ। ਹਾਲਤ ਜ਼ਿਆਦਾ ਗੰਭੀਰ ਹੋਣ ਕਾਰਨ ਪਰਿਵਾਰਕ ਮੈਂਬਰਾਂ ਨੇ ਮਨਜੀਤ ਕੌਰ ਨੂੰ ਬਠਿੰਡਾ ਦੇ ਇਕ ਨਿੱਜੀ ਹਸਪਤਾਲ ਵਿਚ ਇਲਾਜ ਲਈ ਦਾਖ਼ਲ ਕਰਵਾਇਆ ਹੈ। ਰਾਹਗੀਰਾਂ ਅਨੁਸਾਰ ਸੜਕਾਂ ਦੀ ਮਾੜੀ ਹਾਲਤ ਅਤੇ ਖ਼ਤਰਨਾਕ ਟੋਏ ਰੋਜ਼ਾਨਾ ਅਜਿਹੇ ਹਾਦਸਿਆਂ ਨੂੰ ਸੱਦਾ ਦੇ ਰਹੇ ਹਨ।

ਇਹ ਵੀ ਪੜ੍ਹੋ: Punjab: ਯੁੱਧ ਨਸ਼ੇ ਵਿਰੁੱਧ ਦੀ ਨਿਕਲੀ ਫੂਕ! ਪ੍ਰਾਈਵੇਟ ਪਾਰਟ ’ਚ ਚਿੱਟੇ ਦਾ ਟੀਕਾ ਲਾਉਂਦੇ ਨੌਜਵਾਨ ਦੀ ਵੀਡੀਓ ਵਾਇਰਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News