ਸੜਕ ਕੰਢੇ ਖੜ੍ਹੀ ਸਬਜ਼ੀ ਦੀ ਰੇਹੜੀ 'ਤੇ ਚੜ੍ਹੀ ਬੱਸ, 3 ਨੌਜਵਾਨਾਂ ਦੀ ਹੋਈ ਮੌਤ
Monday, Dec 11, 2023 - 01:23 AM (IST)
ਲਾਲੜੂ (ਅਸ਼ਵਨੀ)- ਪੰਜਾਬ ਅਤੇ ਹਰਿਆਣਾ ਦੀ ਹੱਦ ’ਤੇ ਪੈਂਦੇ ਪਿੰਡ ਹੰਡੇਸਰਾ ’ਚ ਐਤਵਾਰ ਦੁਪਹਿਰ ਵਾਪਰੇ ਹਾਦਸੇ ’ਚ ਤਿੰਨ ਨੌਜਵਾਨਾਂ ਦੀ ਮੌਤ ਹੋ ਜਾਣ ਦੀ ਸੂਚਨਾ ਪ੍ਰਾਪਤ ਹੋਈ ਹੈ। ਲਾਸ਼ਾਂ ਨੂੰ ਡੇਰਾਬੱਸੀ ਅਤੇ ਅੰਬਾਲਾ ਦੇ ਹਸਪਤਾਲਾਂ ਦੇ ਮੁਰਦਾਘਰ ਵਿਚ ਭੇਜ ਦਿੱਤਾ ਗਿਆ ਹੈ।
ਜਾਣਕਾਰੀ ਮੁਤਾਬਕ ਘਟਨਾ ਐਤਵਾਰ ਦੁਪਹਿਰ 2.15 ਵਜੇ ਵਾਪਰੀ। ਹਰਿਆਣਾ ਦੀ ਇਕ ਪ੍ਰਾਈਵੇਟ ਬੱਸ ਅੰਬਾਲਾ ਸ਼ਹਿਰ ਤੋਂ ਨਰਾਇਣਗੜ੍ਹ ਵੱਲ ਜਾ ਰਹੀ ਸੀ। ਪੰਜਾਬ-ਹਰਿਆਣਾ ਹੱਦ ’ਤੇ ਪੈਂਦੇ ਪਿੰਡ ਤਸਿੰਬਲੀ ਚੌਕ ’ਚ ਇਕ ਬੱਸ ਨੇ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਨੂੰ ਟੱਕਰ ਮਾਰ ਦਿੱਤੀ, ਜੋ ਇਕ ਮੋਟਰਸਾਈਕਲ ਨੂੰ ਜੁਗਾੜ ਵਿਚ ਬਦਲ ਕੇ ਸਬਜ਼ੀ ਵੇਚ ਰਹੇ ਸਨ।
ਇਹ ਵੀ ਪੜ੍ਹੋ- ਗੋਇੰਦਵਾਲ ਜੇਲ੍ਹ ਤੋਂ ਚੱਲ ਰਹੇ ਡਰੱਗ ਨੈੱਟਵਰਕ ਦਾ ਪਰਦਾਫਾਸ਼, ਮੁਲਜ਼ਮ ਗ੍ਰਿਫਤਾਰ
ਰੇਹੜੀ ਤੋੜਨ ਤੋਂ ਬਾਅਦ ਬੱਸ ਤਿੰਨ ਨੌਜਵਾਨਾਂ ਦੇ ਉੱਪਰ ਚੜ੍ਹ ਗਈ, ਜਿਸ ਨਾਲ 2 ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਤੀਜੇ ਦੀ ਮੌਤ ਹਸਪਤਾਲ ਵਿਚ ਹੋਈ। ਸੂਚਨਾ ਮਿਲਣ ਤੋਂ ਬਾਅਦ ਏ.ਐੱਸ.ਆਈ. ਜਤਿੰਦਰ ਸਿੰਘ ਨੇ ਪਹੁੰਚ ਕੇ ਬੱਸ ਨੂੰ ਕਬਜ਼ੇ ਵਿਚ ਲੈ ਲਿਆ। ਐੱਸ.ਐੱਚ.ਓ. ਗੁਰਬੀਰ ਸਿੰਘ ਨੇ ਦੱਸਿਆ ਕਿ ਸੋਮਵਾਰ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰ ਕੇ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ- Shaadi.Com 'ਤੇ ਜੀਵਨ ਸਾਥੀ ਭਾਲਣ ਵਾਲੀਆਂ ਕੁੜੀਆਂ ਹੋ ਜਾਣ ਸਾਵਧਾਨ!, ਪੜ੍ਹੋ ਪੂਰਾ ਮਾਮਲਾ
ਹਾਦਸੇ ਸਮੇਂ ਤਿੰਨੋਂ ਨੌਜਵਾਨ ਸਬਜ਼ੀ ਦੀ ਰੇਹੜੀ ਲਾ ਕੇ ਖੜ੍ਹੇ ਸਨ। ਹਾਦਸੇ ਤੋਂ ਬਾਅਦ ਡਰਾਈਵਰ ਬੱਸ ਛੱਡ ਕੇ ਫਰਾਰ ਹੋ ਗਿਆ। ਸੂਚਨਾ ਮਿਲਣ ਤੋਂ ਬਾਅਦ ਥਾਣਾ ਹੰਡੇਸਰਾ ਦੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਬੱਸ ਨੂੰ ਕਬਜ਼ੇ ’ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਮ੍ਰਿਤਕਾਂ ਦੀ ਪਛਾਣ ਰਿਹਾਨ, ਗਗਨਦੀਪ ਅਤੇ ਸਲਮਾਨ ਵਾਸੀ ਪਿੰਡ ਸਤਾਰਪੁਰ, ਲਾਲੜੂ ਵਜੋਂ ਹੋਈ ਹੈ। ਤਿੰਨੋਂ ਨੌਜਵਾਨਾਂ ਦੀ ਉਮਰ 20 ਸਾਲ ਤੋਂ ਘੱਟ ਦੱਸੀ ਜਾ ਰਹੀ ਹੈ, ਜਿਸ ਦੀ ਪੁਸ਼ਟੀ ਹੰਡੇਸਰਾ ਥਾਣਾ ਇੰਚਾਰਜ ਗੁਰਬੀਰ ਸਿੰਘ ਨੇ ਕੀਤੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8