ਕਾਰ ਤੇ ਮੋਟਰਸਾਈਕਲ ਵਿਚਕਾਰ ਜ਼ਬਰਦਸਤ ਟੱਕਰ ਹੋਣ ਕਾਰਨ ਵਾਪਰਿਆ ਹਾਦਸਾ
Sunday, Apr 12, 2026 - 03:58 PM (IST)
ਗੁਰੂਹਰਸਹਾਏ (ਸਿਕਰੀ)– ਗੁਰੂਹਰਸਹਾਏ ਵਿਖੇ ਕਾਰ ਅਤੇ ਮੋਟਰਸਾਈਕਲ ਦੀ ਟੱਕਰ ’ਚ ਇਕ ਵਿਅਕਤੀ ਦੇ ਜ਼ਖ਼ਮੀ ਹੋਣ ਦੀ ਖ਼ਬਰ ਮਿਲੀ ਹੈ। ਇਸ ਸਬੰਧੀ ਥਾਣਾ ਗੁਰੂਹਰਸਹਾਏ ਪੁਲਸ ਨੇ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ ’ਚ ਸਤਵਿੰਦਰ ਸਿੰਘ ਪੁੱਤਰ ਸੋਹਨ ਸਿੰਘ ਵਾਸੀ ਪਿੰਡ ਲਖਮੀਰਪੁਰਾ ਨੇ ਦੱਸਿਆ ਕਿ ਬੀਤੇ ਦਿਨੀਂ ਨੂੰ ਉਹ ਆਪਣੇ ਪਿੰਡ ਤੋਂ ਕਿਸੇ ਘਰੇਲੂ ਕੰਮ ਲਈ ਆਪਣੇ ਮੋਟਰਸਾਈਕਲ ’ਤੇ ਪਿੰਡ ਬੀੜ ਹਰਬੰਸਪੁਰਾ ਨੂੰ ਜਾ ਰਿਹਾ ਸੀ ਤਾਂ ਜਦ ਉਹ ਪੁਲ ਨਹਿਰ ਬੀੜ ਹਰਬੰਸਪੁਰਾ ਸ੍ਰੀ ਮੁਕਤਸਰ ਸਾਹਿਬ ਰੋਡ ’ਤੇ ਪੁੱਜਿਆਂ ਤਾਂ ਗੁਰੂਹਰਸਹਾਏ ਵੱਲੋਂ ਇਕ ਕਾਰ ਵੈਨਟੋ ਜਿਸ ਨੂੰ ਇਕ ਮੋਨਾ ਨੌਜਵਾਨ ਚਲਾ ਰਿਹਾ ਸੀ। ਜਿਸ ਨੇ ਆਪਣੀ ਕਾਰ ਬਿਨ੍ਹਾਂ ਹਾਰਨ ਵਜਾਏ ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਨਾਲ ਉਸ ਦੇ ਮੋਟਰਸਾਈਕਲ ਵਿਚ ਮਾਰੀ।
ਇਹ ਵੀ ਪੜ੍ਹੋ: ਪੰਜਾਬ 'ਚ ਅਨੋਖਾ ਮਾਮਲਾ! 25 ਸਾਲਾਂ ਬਾਅਦ ਜਦ ਘਰ ਪਹੁੰਚਿਆ 'ਮਰ ਚੁੱਕਾ' ਪਤੀ ਤਾਂ ਪਤਨੀ ਨੇ ਕੀਤਾ...
ਕਾਰ ਵੱਜਣ ਕਾਰਨ ਉਹ ਸਮੇਤ ਮੋਟਰਸਾਈਕਲ ਸੜਕ ’ਤੇ ਡਿੱਗ ਗਿਆ। ਸਤਵਿੰਦਰ ਸਿੰਘ ਨੇ ਦੱਸਿਆ ਕਿ ਉਸ ਨੂੰ ਕਾਫ਼ੀ ਸੱਟਾਂ ਲੱਗੀਆਂ ਅਤੇ ਮੋਟਰਸਾਈਕਲ ਵੀ ਨੁਕਸਾਨਿਆ ਗਿਆ। ਪੁਲਸ ਨੇ ਦੱਸਿਆ ਕਿ ਸ਼ਿਕਾਇਤਕਰਤਾ ਦੇ ਬਿਆਨਾਂ ਦੇ ਆਧਾਰ ’ਤੇ ਅਣਪਛਾਤੇ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ:Punjab: ਇਕੋ ਪਰਿਵਾਰ ਦੇ 4 ਜੀਆਂ ਦੀ ਭਿਆਨਕ ਹਾਦਸੇ 'ਚ ਮੌਤ! ਮ੍ਰਿਤਕ ਦੇਹਾਂ ਪਿੰਡ ਪੁੱਜਣ 'ਤੇ ਸੋਗ 'ਚ ਡੁੱਬੇ ਲੋਕ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
