ਗੁਰਦੁਆਰੇ ਮੱਥਾ ਟੇਕਣ ਜਾ ਰਹੀ ਮਾਂ-ਧੀ ਨੂੰ ਵਾਹਨ ਨੇ ਕੁਚਲਿਆ, ਦੋਵਾਂ ਦੀ ਹੋਈ ਮੌਤ
Sunday, Dec 10, 2023 - 10:13 PM (IST)

ਕੁਰਾਲੀ (ਬਠਲਾ)- ਪਿੰਡ ਸੋਲਖੀਆਂ ਦੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਜਾ ਰਹੀਆਂ ਸ਼ਹਿਰ ਦੀਆਂ ਦੋ ਔਰਤਾਂ ਦੀ ਸੜਕ ਹਾਦਸੇ ਵਿਚ ਮੌਤ ਹੋ ਜਾਣ ਦੀ ਸੂਚਨਾ ਪ੍ਰਾਪਤ ਹੋਈ ਹੈ। ਇਸ ਸਬੰਧੀ ਪੁਲਸ ਵਲੋਂ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਜਾਣਕਾਰੀ ਅਨੁਸਾਰ ਸਥਾਨਕ ਸ਼ਹਿਰ ਵਾਸੀ ਕੁਲਵੀਰ ਕੌਰ (35) ਅਤੇ ਉਸ ਦੀ ਮਾਤਾ ਕਮਲਜੀਤ ਕੌਰ (60) ਗੁਰਦੁਆਰਾ ਬਾਬਾ ਦੀਪ ਸਿੰਘ ਸੋਲਖੀਆਂ ਸਾਹਿਬ ਵਿਖੇ ਮੱਥਾ ਟੇਕਣ ਲਈ ਜਾ ਰਹੀਆਂ ਸਨ ਕਿ ਪਿੰਡ ਚੱਕਲਾਂ ਨੇੜੇ ਕਿਸੇ ਅਣਪਛਾਤੇ ਵਾਹਨ ਨੇ ਉਨ੍ਹਾਂ ਦੇ ਸਕੂਟਰ ਨੂੰ ਟੱਕਰ ਮਾਰ ਦਿੱਤੀ ਅਤੇ ਬੁਰੀ ਤਰ੍ਹਾਂ ਕੁਚਲ ਦਿੱਤਾ, ਜਿਸ ਕਾਰਨ ਉਨ੍ਹਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ।
ਇਹ ਵੀ ਪੜ੍ਹੋ- ਭਾਰਤ ਤੇ ਦੱਖਣੀ ਅਫਰੀਕਾ ਵਿਚਾਲੇ ਲੜੀ ਦਾ ਪਹਿਲਾ ਟੀ-20 ਮੁਕਾਬਲਾ ਮੀਂਹ ਕਾਰਨ ਹੋਇਆ ਰੱਦ
ਪੁਲਸ ਨੇ ਦੋਵਾਂ ਦੀਆਂ ਲਾਸ਼ਾਂ ਕਬਜ਼ੇ ’ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਹਾਦਸੇ ਵਿਚ ਟੱਕਰ ਮਾਰਨ ਵਾਲਾ ਵਾਹਨ ਟਿੱਪਰ ਦੱਸਿਆ ਜਾ ਰਿਹਾ ਹੈ। ਪੁਲਸ ਵਲੋਂ ਅਣਪਛਾਤੇ ਟਿੱਪਰ ਚਾਲਕ ਦੀ ਭਾਲ ਕੀਤੀ ਜਾ ਰਹੀ ਹੈ। ਇਹ ਕਾਫੀ ਸਮੇਂ ਤੋਂ ਖਾਲਸਾ ਸਕੂਲ ਨੇੜੇ ਕਾਲੋਨੀ ’ਚ ਰਹਿ ਰਹੀਆਂ ਸਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8