ਨਸ਼ਾ ਕਰ ਰਹੇ ਨੌਜਵਾਨ ਨੂੰ ਸ਼ਿਮਲਾਪੁਰੀ ਪੁਲਸ ਨੇ ਕੀਤਾ ਕਾਬੂ
Wednesday, Nov 25, 2026 - 07:44 PM (IST)
ਲੁਧਿਆਣਾ (ਰਿੰਕੂ)- ਨਸ਼ਾ ਕਰ ਰਹੇ ਨੌਜਵਾਨ ਨੂੰ ਥਾਣਾ ਸ਼ਿਮਲਾਪੁਰੀ ਦੀ ਪੁਲਸ ਨੇ ਕਾਬੂ ਕਰ ਲਿਆ ਹੈ। ਪੁਲਸ ਨੇ ਮੁਲਜ਼ਮ ਕੋਲੋਂ ਨਸ਼ੇ ਲਈ ਵਰਤਿਆ ਜਾਣ ਵਾਲਾ ਸਾਮਾਨ ਸਿਲਵਰ ਪੰਨੀ, ਲਾਈਟਰ ਅਤੇ 10 ਰੁਪਏ ਦਾ ਨੋਟ ਬਰਾਮਦ ਕੀਤਾ ਹੈ। ਪੁਲਸ ਨੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੱਗੇਗਾ ਲੰਬਾ POWER CUT! ਸਾਰਾ ਦਿਨ ਨਹੀਂ ਆਉਣੀ ਬੱਤੀ
ਪੁਲਸ ਨੇ ਮੁਲਜ਼ਮ ਦੀ ਪਛਾਣ ਮੁਹੱਲਾ ਜੁਝਾਰ ਨਗਰ ਦੇ ਰਹਿਣ ਵਾਲੇ ਜਗਤਾਰ ਸਿੰਘ ਵਜੋਂ ਕੀਤੀ ਹੈ। ਸਬ-ਇੰਸਪੈਕਟਰ ਹਰਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਇਲਾਕੇ ਵਿਚ ਗਸ਼ਤ ਕਰ ਰਹੀ ਸੀ ਤਾਂ ਉਕਤ ਮੁਲਜ਼ਮ ਮੁਹੱਲਾ ਪ੍ਰੀਤ ਨਗਰ ਸ਼ਿਮਲਾਪੁਰੀ ਵਿਚ ਬੈਠ ਕੇ ਨਸ਼ਾ ਕਰ ਰਿਹਾ ਸੀ, ਜਿਸ ਨੂੰ ਟੀਮ ਨੇ ਕਾਬੂ ਕਰ ਲਿਆ। ਪੁਲਸ ਮੁਲਜ਼ਮ ਤੋਂ ਪੁੱਛਗਿੱਛ ਕਰ ਰਹੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਸੋਨਾਲਿਕਾ ਟਰੈਕਟਰ ਫੈਕਟਰੀ 'ਚ ਆ ਵੜਿਆ ਤੇਂਦੂਆ! ਪਈਆਂ ਭਾਜੜਾਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
