ਨਾਜਾਇਜ਼ ਸ਼ਰਾਬ ਸਮੇਤ ਮੁਲਜ਼ਮ ਗ੍ਰਿਫ਼ਤਾਰ
Monday, Sep 15, 2025 - 07:12 PM (IST)

ਲੁਧਿਆਣਾ (ਸ਼ਿਵਮ)- ਸਲੇਮ ਟਾਬਰੀ ਥਾਣੇ ਦੀ ਪੁਲਸ ਨੇ ਇਕ ਮੁਲਜ਼ਮ ਨੂੰ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਉਪਰੋਕਤ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਥਾਣੇਦਾਰ ਸਾਹਿਬ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਟੀਮ ਗਸ਼ਤ ਦੌਰਾਨ ਜਲੰਧਰ ਬਾਈਪਾਸ ਚੌਕ ’ਤੇ ਮੌਜੂਦ ਸੀ ਅਤੇ ਇਸ ਦੌਰਾਨ ਮੁਖਬਰ ਨੇ ਸੂਚਨਾ ਦਿੱਤੀ ਕਿ ਇਕ ਵਿਅਕਤੀ ਨਵਦੀਪ ਪੈਲੇਸ ਨੇੜੇ ਨਾਜਾਇਜ਼ ਸ਼ਰਾਬ ਵੇਚਣ ਲਈ ਖੜ੍ਹਾ ਹੈ, ਜਿਸ ਤੋਂ ਬਾਅਦ ਪੁਲਸ ਟੀਮ ਨੇ ਤੁਰੰਤ ਕਾਰਵਾਈ ਕਰਦਿਆਂ ਮੌਕੇ ’ਤੇ ਜਾ ਕੇ ਨਵਦੀਪ ਪੈਲੇਸ ਨੇੜੇ ਖੜ੍ਹੇ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ ’ਤੇ ਰੋਕਿਆ ਅਤੇ ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 12 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਹੋਈਆਂ, ਜਿਸ ਤੋਂ ਬਾਅਦ ਪੁਲਸ ਟੀਮ ਨੇ ਤੁਰੰਤ ਕਾਰਵਾਈ ਕਰਦਿਆਂ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਉਸ ਦੀ ਪਛਾਣ ਕਾਹਨ ਸਿੰਘ ਪੁੱਤਰ ਬਲਵੰਤ ਸਿੰਘ ਵਾਸੀ ਪਿੰਡ ਬਹਾਦਰ ਵਜੋਂ ਕੀਤੀ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਪੁਲਸ ਨੇ ਮੁਲਜ਼ਮ ਵਿਰੁੱਧ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਹੁਸ਼ਿਆਰਪੁਰ ਤੋਂ ਬਾਅਦ ਜਲੰਧਰ 'ਚ ਪ੍ਰਵਾਸੀ ਨੇ ਕੁੜੀ ਨਾਲ ਕੀਤੀ ਸ਼ਰਮਨਾਕ ਹਰਕਤ, ਮੌਕੇ 'ਤੇ ਹੋਇਆ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e