ਫਰਜ਼ੀ ਇਮੀਗ੍ਰੇਸ਼ਨ ਕੰਪਨੀ ਚੱਲਾ ਰਹੇ ਵਿਅਕਤੀਆਂ ਖ਼ਿਲਾਫ਼ ਕਾਰਵਾਈ, ਕੇਸ ਦਰਜ

11/13/2023 4:30:48 PM

ਖਰੜ (ਰਣਬੀਰ)- ਵਿਦੇਸ਼ ਭੇਜਣ ਦੇ ਨਾਂ ’ਤੇ ਗੈਰ-ਕਾਨੂੰਨੀ ਤੌਰ ’ਤੇ ਇਮੀਗ੍ਰੇਸ਼ਨ ਕੰਪਨੀ ਚਲਾ ਰਹੇ 2 ਵਿਅਕਤੀਆਂ ਖ਼ਿਲਾਫ਼ ਸਦਰ ਪੁਲਸ ਨੇ ਇੰਮੀਗ੍ਰੇਸ਼ਨ ਐਕਟ ਦੀ ਧਾਰਾ-24 ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਮੁਤਾਬਕ ਪੁਲਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਮਹੇਸ਼ ਮੰਡੀ ਹਿਮਾਚਲ ਪ੍ਰਦੇਸ਼ ਅਤੇ ਸਚਿਨ ਦੋਵੇਂ ਸ਼ਿਵਾਲਿਕ ਐਵਨਿਊ ਸੰਨੀ ਐਨਕਲੇਵ ਖਰੜ ਵਿਖੇ ਓ. ਆਈ. ਐੱਮ. ਸੀ. ਪ੍ਰਾਈਵੇਟ ਲਿਮਟਿਡ ਨਾਂ ਦਾ ਇੰਮੀਗ੍ਰੇਸ਼ਨ ਦਫ਼ਤਰ ਬਿਨਾਂ ਕਿਸੇ ਮਨਜ਼ੂਰੀ ਖੋਲ ਲੋਕਾਂ ਨੂੰ ਵਿਦੇਸ਼ ਭੇਜਣ ਦੀ ਫਿਰਾਕ ’ਚ ਹਨ। ਇਤਲਾਹ ਮਿਲਦਿਆਂ ਹੀ ਪੁਲਸ ਵੱਲੋਂ ਮੌਕੇ ’ਤੇ ਰੇਡ ਕੀਤੀ ਗਈ, ਜਦੋਂ ਉਕਤ ਦੋਵੇਂ ਵਿਅਕਤੀਆਂ ਕੋਲੋਂ ਕੰਪਨੀ ਦੀ ਰਜਿਸਟ੍ਰੇਸ਼ਨ ਸਬੰਧੀ ਦਸਤਾਵੇਜ਼ ਮੰਗੇ ਗਏ ਤਾਂ ਉਹ ਅਜਿਹਾ ਕੁਝ ਵੀ ਪੇਸ਼ ਨਹੀਂ ਕਰ ਸਕੇ। ਜਿਸ ’ਤੇ ਪੁਲਸ ਵੱਲੋਂ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ:  ਵੱਡੀ ਖ਼ਬਰ: ਪੰਜਾਬ ਦੇ ਸੀਨੀਅਰ IAS ਅਧਿਕਾਰੀ ਦੀ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ 'ਤੇ ਚੱਲੀ ਗੋਲ਼ੀ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 

 https://play.google.com/store/apps/details?id=com.jagbani&hl=en&pli=1

For IOS:-  

https://apps.apple.com/in/app/id538323711


Anuradha

Content Editor

Related News