ਵਕੀਲ ਨਾਲ ਅਣਮਨੁੱਖਾ ਵਤੀਰਾ ਕਰਨ ਵਾਲੇ ਅਧਿਕਾਰੀਆਂ ਖ਼ਿਲਾਫ਼ ਕਾਰਵਾਈ, ਮੁਲਜ਼ਮ 4 ਦਿਨ ਦੇ ਪੁਲਸ ਰਿਮਾਂਡ 'ਤੇ
Friday, Sep 29, 2023 - 12:05 PM (IST)

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖੁਰਾਣਾ) : ਜ਼ਿਲ੍ਹਾ ਪੁਲਸ ਵੱਲੋਂ ਵਕੀਲ ਨਾਲ ਅਣਮਨੁੱਖੀ ਵਿਵਹਾਰ ਦੇ ਮਾਮਲੇ ਵਿਚ ਗ੍ਰਿਫ਼ਤਾਰ ਮੁਲਜ਼ਮ ਐੱਸ. ਪੀ. ਰਮਨਦੀਪ ਸਿੰਘ ਭੁੱਲਰ, ਸੀ. ਆਈ. ਏ. ਸਟਾਫ਼ ਦੇ ਇੰਚਾਰਜ ਰਮਨ ਕੁਮਾਰ ਅਤੇ ਸੀਨੀਅਰ ਕਾਂਸਟੇਬਲ ਹਰਬੰਸ ਸਿੰਘ ਨੂੰ ਵੀਰਵਾਰ ਦੀ ਦੇਰ ਸ਼ਾਮ ਏ. ਸੀ. ਜੇ. ਐੱਮ. ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਪੁਲਸ ਨੇ ਉਨ੍ਹਾਂ ਦਾ ਚਾਰ ਦਿਨ ਦਾ ਰਿਮਾਂਡ ਹਾਸਲ ਕੀਤਾ ਹੈ। ਮੰਗਲਵਾਰ ਨੂੰ ਤਿੰਨਾਂ ਨੂੰ ਮੁੜ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਉੱਥੇ ਹੀ ਪੀੜਤ ਵਰਿੰਦਰ ਸੰਧੂ ਨੂੰ ਸੀ. ਜੇ. ਐੱਮ. ਕੋਰਟ ਨੇ ਡਿਸਚਾਰਜ ਕਰ ਦਿੱਤਾ ਹੈ, ਜਿਸ ਦੇ ਬਾਅਦ ਉਹ ਰਿਹਾਅ ਹੋ ਕੇ ਬਾਹਰ ਆ ਗਏ ਹਨ। ਐੱਸ. ਐੱਸ. ਪੀ. ਹਰਮਨਬੀਰ ਸਿੰਘ ਗਿੱਲ ’ਤੇ ਤਬਾਦਲੇ ਦੀ ਗਾਜ ਡਿੱਗਣ ਦੇ ਬਾਅਦ ਹੁਣ ਮੁਕਤਸਰ ਦੇ ਨਵੇਂ ਐੱਸ. ਐੱਸ. ਪੀ. ਭਗੀਰਥ ਮੀਨਾ ਲਾਏ ਗਏ ਹਨ।
ਇਹ ਵੀ ਪੜ੍ਹੋ- CM ਭਗਵੰਤ ਮਾਨ ਨੇ ਅਮਿਤ ਸ਼ਾਹ ਸਾਹਮਣੇ SYL ਸਣੇ ਚੁੱਕੇ ਪੰਜਾਬ ਦੇ ਵੱਡੇ ਮੁੱਦੇ
ਬਾਰ ਐਸੋਸੀਏਸ਼ਨ ਮੁਕਤਸਰ ਦੇ ਮੈਂਬਰਾਂ ਨੇ ਦੱਸਿਆ ਕਿ ਵਕੀਲ ਦੇ ਨਾਲ ਅਣਮਨੁੱਖੀ ਵਿਵਹਾਰ ਦੇ ਮਾਮਲੇ ਦੀ ਜਾਂਚ ਲਈ ਗਠਿਤ ਕਮੇਟੀ ਦੇ ਮੈਂਬਰ ਡਿਪਟੀ ਕਮਿਸ਼ਨਰ ਆਫ਼ ਪੁਲਸ ਇਨਵੈਸਟੀਗੇਸ਼ਨ ਲੁਧਿਆਣਾ ਹਰਮੀਤ ਸਿਘ ਹੁੰਦਲ ਨੂੰ ਵੀਰਵਾਰ ਨੂੰ ਮਿਲੇ ਹਨ। ਉਨ੍ਹਾਂ ਨੇ ਮਾਮਲੇ ਨੂੰ ਲੈ ਕੇ ਉਸ ਉਨ੍ਹਾਂ ਨਾਲ ਪੁੱਛਗਿੱਛ ਕੀਤੀ ਹੈ। ਹੁੰਦਲ ਨੇ ਮਾਮਲੇ ਦੀ ਪੂਰੀ ਜਾਣਕਾਰੀ ਅਧਿਕਾਰੀ ਨੂੰ ਦੇ ਦਿੱਤੀ ਹੈ। ਵੀਰਵਾਰ ਨੂੰ ਪੀੜਤ ਵਕੀਲ ਵਰਿੰਦਰ ਸਿੰਘ ਸੰਧੂ ਨੂੰ ਅਦਾਲਤ ਨੇ ਡਿਸਚਾਰਜ ਕਰ ਦਿੱਤਾ, ਜਿਸ ਤੋਂ ਬਾਅਦ ਉਸ ਨੂੰ ਜ਼ਿਲ੍ਹਾ ਜੇਲ੍ਹ ਮੁਕਤਸਰ ਤੋਂ ਰਿਹਾਅ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਪਰਾਲੀ ਦਾ ਸਹੀ ਉਪਚਾਰ ਕਰਨ ਵਾਲੇ ਕਿਸਾਨਾਂ ਨੂੰ ਕੀਤਾ ਸਨਮਾਨਿਤ, ਕੀਤੀ ਇਹ ਅਪੀਲ
ਦੂਜੇ ਪਾਸੇ ਦੋਸ਼ੀ ਸੀ. ਆਈ. ਏ. ਸਟਾਫ਼ ਦੇ ਇੰਚਾਰਜ ਇੰਸਪੈਕਟਰ ਰਮਨ ਕੁਮਾਰ ਨੇ ਇਕ ਆਡੀਓ ਜਾਰੀ ਕਰਦੇ ਹੋਏ ਉਨ੍ਹਾਂ ਦਾ ਸਾਥ ਦੇਣ ਵਾਲੇ ਲੋਕਾਂ ਦਾ ਧੰਨਵਾਦ ਜਤਾਇਆ। ਉਨ੍ਹਾਂ ਕਿਹਾ ਕਿ ਉਹ ਪਹਿਲਾਂ ਵੀ ਨਸ਼ੇ ਖਿਲਾਫ਼ ਜੰਗ ਲੜ ਰਹੇ ਸਨ ਅਤੇ ਅਦਾਲਤ ਦਾ ਜੋ ਵੀ ਫੈਸਲਾ ਹੋਵੇਗਾ ਉਸ ਦੇ ਬਾਅਦ ਵੀ ਨਸ਼ੇ ਦੇ ਖਿਲਾਫ਼ ਜੰਗ ਜਾਰੀ ਰਹੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8