ਐਕਟਿਵਾ ਅਤੇ ਬੁਲਟ ਮੋਟਰਸਾਈਕਲ ਦੀ ਟੱਕਰ ''ਚ ਇੱਕ ਦੀ ਮੌਤ, ਦੂਜਾ ਜ਼ਖ਼ਮੀ

09/19/2020 3:04:50 PM

ਜ਼ੀਰਾ (ਗੁਰਮੇਲ ਸੇਖ਼ਵਾ): ਥਾਣਾ ਜ਼ੀਰਾ ਸਿਟੀ ਦੇ ਅਧੀਨ ਪੈਂਦੇ ਤੇਹਰੀਆਂ ਪੈਟਰੋਲ ਪੰਪ ਨਜ਼ਦੀਕ ਬੀਤੇ ਦਿਨ ਐਕਟਿਵਾ ਸਕੂਟਰੀ ਅਤੇ ਬੁਲਟ ਮੋਟਰਸਾਈਕਲ ਵਿਚਕਾਰ ਟੱਕਰ ਹੋ ਗਈ, ਜਿਸ 'ਚ ਐਕਟਿਵਾ ਸਵਾਰ ਇੱਕ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਦੂਜਾ ਜ਼ਖ਼ਮੀ ਹੋ ਗਿਆ।

ਇਸ ਸਬੰਧੀ ਪੁਲਸ ਨੇ ਪੀੜਤ ਦੇ ਬਿਆਨ 'ਤੇ ਬੁਲਟ ਮੋਟਰਸਾਈਕਲ ਚਾਲਕ 'ਤੇ ਪਰਚਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਦੇ ਸਹਾਇਕ ਇੰਸਪੈਕਟਰ ਗੁਰਦੀਪ ਸਿੰਘ ਨੇ ਦੱਸਿਆ ਕਿ ਪੀੜਤ ਰਾਜ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਕਾਠਗੜ੍ਹ ਨੇ ਪੁਲਸ ਨੂੰ ਦੱਸਿਆ ਕਿ ਉਹ ਜਗਮੀਤ ਸਿੰਘ ਪੁੱਤਰ ਫੌਜਾ ਸਿੰਘ ਵਾਸੀ ਪਿੰਡ ਕਾਠਗੜ੍ਹ ਦੇ ਨਾਲ ਬੀਤੇ ਦਿਨ ਐਕਟਿਵਾ 'ਤੇ ਜਾ ਰਿਹਾ ਸੀ ਤਾਂ ਤੇਹਰੀਆਂ ਪੈਟਰੋਲ ਪੰਪ ਦੇ ਨਜ਼ਦੀਕ ਬੁਲਟ ਮੋਟਰਸਾਈਕਲ ਨੰਬਰ ਪੀ.ਬੀ. 02-ਸੀ.ਐੱਮ-1396 ਦੇ ਚਾਲਕ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ, ਜਿਸਦੇ ਚੱਲਦਿਆਂ ਜਗਮੀਤ ਸਿੰਘ ਦੀ ਗੰਭੀਰ ਜ਼ਖ਼ਮੀਂ ਹੋਣ 'ਤੇ ਮੌਤ ਹੋ ਗਈ ਅਤੇ ਪੀੜਤ ਜ਼ਖ਼ਮੀ ਹੋ ਗਿਆ। ਮਾਮਲੇ ਦੀ ਜਾਂਚ ਕਰ ਰਹੇ ਗੁਰਦੀਪ ਸਿੰਘ ਨੇ ਦੱਸਿਆ ਕਿ ਪੁਲਸ ਵੱਲੋਂ ਉਕਤ ਮਾਮਲੇ 'ਚ ਬੁਲਟ ਮੋਟਰਸਾਈਕਲ ਚਾਲਕ ਖ਼ਿਲਾਫ਼ ਪਰਚਾ ਦਰਜ ਕਰਕੇ ਭਾਲ ਕੀਤੀ ਜਾ ਰਹੀ ਹੈ। 

Shyna

This news is Content Editor Shyna