ਸਫਾਰੀ ਗੱਡੀ ਦੀ ਲਪੇਟ ’ਚ ਆਉਣ ਕਾਰਨ ਐਕਟਿਵਾ ਚਾਲਕ ਦੀ ਮੌਤ
Wednesday, Jan 01, 2025 - 09:52 AM (IST)
ਮੋਹਾਲੀ (ਨਿਆਮੀਆਂ) : ਥਾਣਾ ਡੇਰਾਬੱਸੀ ਅਧੀਨ ਪੈਂਦੇ ਮੁਬਾਰਕਪੁਰ ਰੋਡ ’ਤੇ ਇਕ ਸਫਾਰੀ ਗੱਡੀ ਦੀ ਲਪੇਟ ਵਿਚ ਆਉਣ ਨਾਲ ਇਕ ਐਕਟਿਵਾ ਸਵਾਰ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਯੋਗੇਸ਼ ਕੁਮਾਰ ਉਰਫ ਸੰਨੀ ਵਾਸੀ ਗੁਲਮੋਹਰ ਸਿਟੀ ਡੇਰਾਬੱਸੀ ਵਜੋਂ ਹੋਈ ਹੈ।
ਜਾਣਕਾਰੀ ਅਨੁਸਾਰ ਪੁਲਸ ਨੂੰ ਅੱਜ ਸੂਚਨਾ ਮਿਲੀ ਕਿ ਮੁਬਾਰਕਪੁਰ ਰੋਡ ’ਤੇ ਇਕ ਵਿਅਕਤੀ ਦੀ ਲਾਸ਼ ਪਈ ਹੈ। ਸੂਚਨਾ ਮਿਲਣ ਉਪਰੰਤ ਪੁਲਸ ਮੌਕੇ ’ਤੇ ਪਹੁੰਚੀ ਅਤੇ ਜਾਂਚ ਉਪਰੰਤ ਪੁਲਸ ਨੂੰ ਪਤਾ ਚੱਲਿਆ ਕਿ ਇਕ ਸਫਾਰੀ ਗੱਡੀ ਦੇ ਚਾਲਕ ਵਲੋਂ ਐਕਟਿਵਾ ਚਾਲਕ ਨੂੰ ਟੱਕਰ ਮਾਰੀ ਗਈ ਹੈ ਅਤੇ ਸਫਾਰੀ ਗੱਡੀ ਚਾਲਕ ਮੌਕੇ ਤੋਂ ਗੱਡੀ ਸਮੇਤ ਫਰਾਰ ਹੋ ਗਿਆ ਹੈ। ਪੁਲਸ ਨੇ ਲਾਸ਼ ਅਤੇ ਐਕਟਿਵਾ ਨੂੰ ਕਬਜ਼ੇ ਵਿਚ ਲੈ ਕੇ ਮ੍ਰਿਤਕ ਦੀ ਪਛਾਣ ਕਰ ਕੇ ਉਸ ਦੇ ਪਰਿਵਾਰ ਨੂੰ ਸੂਚਨਾ ਦਿੱਤੀ। ਮ੍ਰਿਤਕ ਆਪਣੇ ਪਿੱਛੇ ਪਤਨੀ ਅਤੇ ਦੋ ਬੱਚੇ ਛੱਡ ਗਿਆ ਹੈ।
ਇਹ ਵੀ ਪੜ੍ਹੋ : ਸਕਾਰਪੀਓ ਸਵਾਰ ਵਿਅਕਤੀ 50 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ
ਪੁਲਸ ਦੇ ਦੱਸਣ ਮੁਤਾਬਕ ਮ੍ਰਿਤਕ ਯੋਗੇਸ਼ ਕੁਮਾਰ ਉਰਫ ਸੰਨੀ ਡੇਰਾਬੱਸੀ ਵਿਚਲੀ ਇਕ ਫੈਕਟਰੀ ਵਿਚ ਕੰਟੀਨ ਚਲਾਉਂਦਾ ਸੀ। ਇਸ ਸਬੰਧੀ ਜਾਂਚ ਅਧਿਕਾਰੀ ਲਖਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਅਣਪਛਾਤੀ ਸਫਾਰੀ ਗੱਡੀ ਦੇ ਚਾਲਕ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ ਅਤੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਹਵਾਲੇ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਜਲਦ ਗੱਡੀ ਅਤੇ ਉਸ ਦੇ ਚਾਲਕ ਦੀ ਪਛਾਣ ਕਰ ਕੇ ਚਾਲਕ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8