ਨਿਹੰਗਾਂ ਵਲੋਂ ''ਸ਼ਿਵ ਸੈਨਾ ਆਗੂ'' ਨੂੰ ਵੱਢਣ ਮਗਰੋਂ ਐਕਸ਼ਨ ''ਚ ਪੰਜਾਬ ਪੁਲਸ, ADCP ਬੋਲੇ- ਜਲਦ ਹੋਵੇਗੀ ਗ੍ਰਿਫ਼ਤਾਰੀ
Friday, Jul 05, 2024 - 06:29 PM (IST)
ਲੁਧਿਆਣਾ : ਥਾਣਾ ਡਿਵੀਜ਼ਨ ਨੰਬਰ 2 ਦੇ ਖੇਤਰ ਵਿਚ ਸ਼ਿਵ ਸੈਨਾ ਆਗੂ ਸੰਦੀਪ ਉਰਫ਼ ਗੋਰਾ ਥਾਪਰ ’ਤੇ ਕੁਝ ਅਣਪਛਾਤੇ ਨਿਹੰਗਾਂ ਵੱਲੋਂ ਭਰੇ ਬਾਜ਼ਾਰ 'ਚ ਸ਼ਰੇਆਮ ਕਿਰਪਾਨਾਂ ਨਾਲ ਹਮਲਾ ਕਰ ਦਿੱਤਾ ਗਿਆ। ਇਸ ਵਾਰਦਾਤ ਤੋਂ ਬਾਅਦ ਲੁਧਿਆਣਾ ਦੇ ਏ. ਡੀ. ਸੀ. ਪੀ. ਜ਼ਸ਼ਨ ਸਿੰਘ ਸੰਧੂ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਦੱਸਿਆ ਕਿ ਸ਼ਿਵ ਸੈਨਾ ਆਗੂ ਸੰਜੀਵ ਥਾਪਰ ਕਿਸੇ ਪ੍ਰੋਗਰਾਮ ਤੋਂ ਆ ਰਹੇ ਸੀ ਕਿ ਸਿਵਲ ਹਸਪਤਾਲ ਦੇ ਬਾਹਰ 3 ਤੋਂ 4 ਨੌਜਵਾਨ ਨਿਹੰਗਾ ਬਾਣੇ 'ਚ ਆਏ ਅਤੇ ਉਸ 'ਤੇ ਕਿਰਪਾਨਾਂ ਨਾਲ ਹਮਲਾ ਕਰ ਦਿੱਤਾ। ਜਿਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਸਿਵਲ ਹਸਪਤਾਲ ਵਿਖੇ ਲਿਆਂਦਾ ਗਿਆ ਪਰ ਹੁਣ ਉਹ ਡੀ. ਐੱਮ. ਸੀ. ਹਸਪਤਾਲ ਦਾਖ਼ਲ ਹੈ।
ਇਹ ਵੀ ਪੜ੍ਹੋ- ਸੰਗਰੂਰ ਤੋਂ ਵੱਡੀ ਖ਼ਬਰ, ਸਾਥੀ ਅਧਿਆਪਕਾਂ ਤੋਂ ਦੁਖੀ ਹੋ ਕੇ ਮੁੱਖ ਅਧਿਆਪਕ ਨੇ ਕੀਤੀ ਖ਼ੁਦਕੁਸ਼ੀ
ਏ. ਡੀ. ਸੀ. ਪੀ. ਨੇ ਦੱਸਿਆ ਸੰਜੀਵ ਕੁਮਾਰ ਦੀ ਹਾਲਤ ਸਥਿਰ ਹੈ। ਹੁਣ ਜੋ ਵੀ ਬਿਆਨ ਉਨ੍ਹਾਂ ਵੱਲੋਂ ਸਾਹਮਣੇ ਆਵੇਗਾ ਉਸ ਮੁਤਾਬਕ ਕਾਰਵਾਈ ਕੀਤੀ ਜਾਵੇਗੀ। ਇਸ ਵਾਰਤਾਰ ਨੂੰ ਦੇਖਦੇ ਹੋਏ ਨਾਕਾਬੰਦੀ ਕੀਤੀ ਗਈ ਹੈ ਅਤੇ ਮੁਲਜ਼ਮਾਂ ਨੂੰ ਜਲਦ ਹੀ ਗ੍ਰਿਫ਼ਤਾਰ ਕੀਤਾ ਜਾਵੇਗਾ।
ਇਹ ਵੀ ਪੜ੍ਹੋ- GNDU 'ਚ ਸਨਸਨੀ ਖੇਜ ਮਾਮਲਾ, ਸੁਰੱਖਿਆ ਅਮਲੇ ’ਚ ਤਾਇਨਾਤ ਔਰਤਾਂ ਨੇ ਅਧਿਕਾਰੀਆਂ 'ਤੇ ਲਾਏ ਵੱਡੇ ਇਲਜ਼ਾਮ
ਜ਼ਿਕਰਯੋਗ ਹੈ ਕਿ ਥਾਣਾ ਡਿਵੀਜ਼ਨ ਨੰਬਰ 2 ਦੇ ਖੇਤਰ ਵਿਚ ਸ਼ਿਵ ਸੈਨਾ ਆਗੂ ਸੰਦੀਪ ਉਰਫ਼ ਗੋਰਾ ਥਾਪਰ ’ਤੇ ਕੁਝ ਅਣਪਛਾਤੇ ਨਿਹੰਗਾਂ ਨੇ ਭਰੇ ਬਾਜ਼ਾਰ 'ਚ ਸ਼ਰੇਆਮ ਕਿਰਪਾਨਾਂ ਨਾਲ ਹਮਲਾ ਕਰਕੇ ਵੱਢ ਦਿੱਤਾ। ਨਿਹੰਗਾਂ ਦੇ ਬਾਣੇ ਵਿਚ ਤਿੰਨ ਹਮਲਾਵਰਾਂ ਨੇ ਐਕਟਿਵਾ 'ਤੇ ਜਾ ਰਹੇ ਸ਼ਿਵ ਸੈਨਾ ਆਗੂ ਸੰਦੀਪ ਨੂੰ ਭਰੇ ਬਾਜ਼ਾਰ ਵਿਚ ਰੋਕਿਆ ਅਤੇ ਇਕ ਤੋਂ ਬਾਅਦ ਇਕ ਤਲਵਾਰ ਨਾਲ ਤਾਬੜ-ਤੋੜ ਵਾਰ ਕਰਨੇ ਸ਼ੁਰੂ ਕਰ ਦਿੱਤੇ। ਇਸ ਵਾਰਦਾਤ ਦੀ ਸੀ. ਸੀ. ਟੀ. ਵੀ. ਫੂਟੇਜ ਵੀ ਸਾਹਮਣੇ ਆਈ ਹੈ। ਜਿਸ ਵਿਚ ਸਾਫ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਐਕਟਿਵਾ 'ਤੇ ਜਾ ਰਹੇ ਸ਼ਿਵ ਸੈਨਾ ਆਗੂ ਨੂੰ ਨਿਹੰਗ ਸਿੰਘ ਘੇਰਦੇ ਹਨ ਅਤੇ ਫਿਰ ਇਕ ਨਿਹੰਗ ਉਸ ਦੇ ਸੁਰੱਖਿਆ ਗਾਰਡ ਨੂੰ ਗੱਲਾਂ ਵਿਚ ਪਾ ਕੇ ਪਿੱਛੇ ਲੈ ਜਾਂਦਾ ਹੈ।ਇਸ ਦੌਰਾਨ ਨਿਹੰਗ ਪਹਿਲਾਂ ਸਿਰ ਵਿਚ ਗੋਰਾ ਥਾਪਰ ਦੇ ਤਲਵਾਰ ਨਾਲ ਵਾਰ ਕਰਦਾ ਹੈ, ਜਿਸ ਤੋਂ ਬਾਅਦ ਇਕ ਤੋਂ ਬਾਅਦ ਇਕ ਕਈ ਵਾਰ ਕੀਤੇ ਜਾਂਦੇ ਹਨ। ਜਦੋਂ ਥਾਪਰ ਖੂਨ ਨਾਲ ਲਥਪਥ ਹੋ ਕੇ ਜ਼ਮੀਨ 'ਤੇ ਡਿੱਗਦਾ ਹੈ ਤਾਂ ਇਸ ਦੇ ਬਵਾਜੂਦ ਉਸ 'ਤੇ ਵਾਰ ਕੀਤੇ ਜਾਂਦੇ ਹਨ। ਇਸ ਦੌਰਾਨ ਹਮਲਾਵਰ ਜਾਂਦੇ ਹੋਏ ਸ਼ਿਵ ਸੈਨਾ ਆਗੂ ਦੀ ਐਕਟਿਵਾ ਵੀ ਨਾਲ ਲੈ ਜਾਂਦੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8