ਸ਼ਰਾਬ ਦੇ ਨਸ਼ੇ ''ਚ ਵਿਅਕਤੀ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ

01/25/2020 8:45:21 PM

ਮਾਛੀਵਾੜਾ ਸਾਹਿਬ, (ਟੱਕਰ,ਸਚਦੇਵਾ)— ਪਿੰਡ ਧਨੂੰਰ ਦੇ ਨਿਵਾਸੀ ਅਵਤਾਰ ਸਿੰਘ (35) ਨੇ ਸ਼ਰਾਬ ਦੇ ਨਸ਼ੇ 'ਚ ਫਾਹਾ ਲੈ ਕੇ ਆਤਮ-ਹੱਤਿਆ ਕਰ ਲਈ। ਪਰਿਵਾਰਕ ਮੈਂਬਰਾਂ ਨੇ ਪੁਲਸ ਕੋਲ ਬਿਆਨ ਦਰਜ ਕਰਵਾਏ ਕਿ ਅਵਤਾਰ ਸਿੰਘ ਮਜ਼ਦੂਰੀ ਕਰਦਾ ਸੀ ਤੇ ਉਸਦੀ ਪਤਨੀ ਨਾਲ ਅਣਬਣ ਹੋਣ ਕਾਰਨ ਉਹ ਆਪਣੇ ਪੇਕੇ ਘਰ ਰਹਿੰਦੀ ਸੀ। ਉਨ੍ਹਾਂ ਦੱਸਿਆ ਕਿ ਅਵਤਾਰ ਸਿੰਘ ਸ਼ਰਾਬ ਪੀਣ ਦਾ ਆਦੀ ਸੀ ਤੇ ਦਿਮਾਗੀ ਤੌਰ 'ਤੇ ਪ੍ਰੇਸ਼ਾਨ ਹੋਣ ਕਾਰਨ ਸ਼ਨੀਵਾਰ ਨੂੰ ਉਸਨੇ ਘਰ ਦੇ ਕਮਰੇ 'ਚ ਜਾ ਕੇ ਪੱਖੇ ਨਾਲ ਫਾਹਾ ਲੈ ਕੇ ਆਤਮ-ਹੱਤਿਆ ਕਰ ਲਈ। ਪੁਲਸ ਵਲੋਂ ਲਾਸ਼ ਨੂੰ ਕਬਜ਼ੇ 'ਚ ਕਰ ਪੋਸਟਮਾਰਟਮ ਕਰਵਾਉਣ ਉਪਰੰਤ ਵਾਰਸਾਂ ਨੂੰ ਸੌਂਪ ਦਿੱਤੀ ਹੈ।


KamalJeet Singh

Content Editor

Related News