ਵਧੀਕ ਡਿਪਟੀ ਕਮਿਸ਼ਨਰ ਵੱਲੋਂ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ

03/21/2017 1:59:44 PM

ਫ਼ਿਰੋਜ਼ਪੁਰ (ਕੁਮਾਰ, ਸੋਨੂੰ, ਪਰਮਜੀਤ)— ਸ਼ਰੂਤੀ ਸ਼ਰਮਾ ਵਧੀਕ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਨੇ ਸ਼ਹੀਦੀ ਸਮਾਰਕ ਹੁਸੈਨੀਵਾਲਾ ਵਿਖੇ ਰਾਜ ਪੱਧਰ ਦੇ ਸ਼ਹੀਦੀ ਸਮਾਗਮ ਨੂੰ ਮਨਾਉਣ ਦੇ ਲਈ ਕੀਤੇ ਜਾ ਰਹੇ ਪ੍ਰਬੰਧਾਂ ਦੀ ਸਮੀਖਿਆ ਕਰਨ ਮੌਕੇ ਜਾਣਕਾਰੀ ਦਿੰਦੇ ਦੱਸਿਆ ਕਿ ਸ਼ਹੀਦ-ਏ-ਆਜ਼ਮ ਸ੍ਰ. ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ 23 ਮਾਰਚ ਨੂੰ ਸ਼ਹੀਦੀ ਸਮਾਰਕ ਹੁਸੈਨੀਵਾਲਾ ਵਿਖੇ ਬੜੇ ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਉਣ ਲਈ ਸਾਰੇ ਲੋੜੀਂਦੇ ਪ੍ਰਬੰਧ 21 ਮਾਰਚ ਤੱਕ ਮੁਕੰਮਲ ਕੀਤੇ ਜਾਣਗੇ। 
ਉਨ੍ਹਾਂ ਦੱਸਿਆ ਕਿ ਸ਼ਹੀਦੀ ਸਮਾਰਕ ਹੁਸੈਨੀਵਾਲਾ ਵਿਖੇ ਆਉਣ ਅਤੇ ਜਾਣ ਲਈ 23 ਮਾਰਚ ਨੂੰ ਸਵੇਰੇ 7-30 ਵਜੇ ਤੋਂ ਸ਼ਾਮ ਦੇ 7 ਵਜੇ ਤੱਕ ਵਿਸ਼ੇਸ਼ ਰੇਲਗੱਡੀ ਚਲਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਮੌਕੇ ''ਤੇ ਪੰਜਾਬ ਦੇ ਵਿਕਾਸ ਨੂੰ ਦਰਸਾਉਂਦੀਆਂ ਵਿਸ਼ੇਸ਼ ਪ੍ਰਦਰਸ਼ਨੀਆਂ ਵੀ ਲਾਈਆਂ ਜਾਣਗੀਆਂ। ਇਸ ਮੌਕੇ ਸ.ਰਣਜੀਤ ਸਿੰਘ ਸਹਾਇਕ ਕਮਿਸ਼ਨਰ, ਹਰਿੰਦਰ ਸਿੰਘ ਡੀ. ਐੱਸ. ਪੀ, ਅਮਰੀਕ ਸਿੰਘ ਜ਼ਿਲਾ ਲੋਕ ਸੰਪਰਕ ਅਫਸਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਹਿੱਸਾ ਲਿਆ।