ਐਡੀਸ਼ਨਲ ਡਿਪਟੀ ਕਮਿਸ਼ਨਰ ਨੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜਾ

04/17/2018 3:46:42 PM

ਸ੍ਰੀ ਮੁਕਤਸਰ ਸਾਹਿਬ  (ਪਵਨ ਤਨੇਜਾ)—ਰਾਜਪਾਲ ਸਿੰਘ ਐਡੀਸ਼ਨਲ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਮੁਕਤਸਰ ਸਾਹਿਬ ਅਤੇ ਗੁਰਦੀਪ ਸਿੰਘ ਬਰਾੜ ਸਕੱਤਰ ਮਾਰਕੀਟ ਕਮੇਟੀ ਵਲੋਂ ਅੱਜ ਵੱਖ-ਵੱਖ ਮੰਡੀਆਂ ਅਤੇ ਖਰੀਦ ਕੇਂਦਰ ਮਹਾਂਬੱਧਰ ਅਤੇ ਲੱਖੇਵਾਲੀ ਦਾ ਦੌਰਾ ਕੀਤਾ ਅਤੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜਾ ਲਿਆ ਗਿਆ ਅਤੇ ਤੋਲ ਚੈੱਕ ਕੀਤੇ ਗਏ ਅਤੇ ਕਿਸਾਨਾਂ ਦੀਆਂ ਮੁਸ਼ਕਲਾਂ ਸੁਣੀਆਂ ਗਈਆਂ। ਮੰਡੀਆਂ ਵਿੱਚ ਖਰੀਦਕਰਨ ਅਤੇ ਲਿਫਟਿੰਗ ਦੇ ਕੰਮ ਵਿੱਚ ਤੇਜ਼ੀ ਲਿਆਉਣ ਲਈ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ ਤਾਂ ਜੋ  ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਕਿਸਮ ਦੀ ਕੋਈ ਮੁਸ਼ਕਲ ਪੇਸ ਨਾ ਆਵੇ। ਮੰਡੀਆਂ ਵਿੱਖ ਬਿਜਲੀ, ਪਾਣੀ ਅਤੇ ਛਾਂ ਦੇ ਪ੍ਰਬੰਧ ਮੁਕੰਮਲ ਪਾਏ ਗਏ।