ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਨੇ ਤਿਉਹਾਰਾਂ ਮੌਕੇ ਕੀਤੀਆਂ ਹਦਾਇਤਾਂ ਜਾਰੀ, ਇਸ ਸਮੇਂ ਹੀ ਚਲਾਏ ਜਾ ਸਕਣਗੇ ਪਟਾਕੇ

10/18/2023 3:03:51 PM

ਪਟਿਆਲਾ (ਜੋਸਨ) : ਤਿਉਹਾਰਾਂ ਮੌਕੇ ਪਟਾਕਿਆਂ ਕਾਰਨ ਹੋਣ ਵਾਲੇ ਪ੍ਰਦੂਸ਼ਣ ਨੂੰ ਘਟਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਜਗਜੀਤ ਸਿੰਘ ਨੇ ਉਦਯੋਗ ਅਤੇ ਵਣਜ ਵਿਭਾਗ ਪੰਜਾਬ ਵੱਲੋਂ ਐਕਸਪਲੋਸਿਵਜ ਰੂਲਜ਼-2008 ਤਹਿਤ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਹਿਤ ਆਦੇਸ਼ ਜਾਰੀ ਕੀਤੇ ਹਨ। ਇਸ ਤਹਿਤ ਦੀਵਾਲੀ ਤੇ ਗੁਰਪੁਰਬ ਦੇ ਮੌਕੇ ਪਟਾਕਿਆਂ ਦੀ ਵਿਕਰੀ ਲਈ ਜ਼ਿਲ੍ਹੇ ਅੰਦਰ ਜਾਰੀ ਕੀਤੇ ਜਾਣ ਵਾਲੇ ਆਰਜ਼ੀ ਲਾਇਸੰਸ ਅਤੇ ਇਸ ਤੋਂ ਬਿਨ੍ਹਾਂ ਮਾਣਯੋਗ ਹਾਈਕੋਰਟ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲੇ ਅੰਦਰ ਦੀਵਾਲੀ, ਗੁਰਪੁਰਬ, ਕ੍ਰਿਸਮਿਸ ਤੇ ਨਵੇਂ ਸਾਲ ਵਾਲੇ ਦਿਨ ਪਟਾਕੇ ਚਲਾਉਣ ਲਈ ਸਮਾਂ ਵੀ ਨਿਰਧਾਰਿਤ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਝਾਰਖੰਡ ਤੋਂ ਅਫੀਮ ਸਪਲਾਈ ਕਰਨ ਆਏ 11ਵੀਂ ਦੀ ਵਿਦਿਆਰਥਣ ਸਣੇ 2 ਕਾਬੂ

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਹਾਈਕੋਰਟ ਵੱਲੋਂ ਮਿਤੀ 13 ਅਕਤੂਬਰ 2017 ਨੂੰ ਸਿਵਲ ਰਿਟ ਪਟੀਸ਼ਨ ਨੰਬਰ 23548 ਤਹਿਤ ਪਾਸ ਕੀਤੇ ਹੁਕਮਾਂ ਤਹਿਤ ਜ਼ਿਲ੍ਹਾ ਪਟਿਆਲਾ ਦੀ ਹਦੂਦ ਅੰਦਰ ਪਟਾਕਿਆਂ ਦੀ ਵਿਕਰੀ ਲਈ ਜ਼ਿਲ੍ਹੇ ਅੰਦਰ ਆਰਜ਼ੀ ਲਾਇਸੈਂਸ ਜਾਰੀ ਕੀਤਾ ਜਾਵੇਗਾ। ਡਰਾਅ ਮੁਤਾਬਕ ਅਲਾਟੀ ਵੱਲੋਂ ਪਟਾਕੇ ਕੇਵਲ ਸਵੇਰੇ 10 ਤੋਂ ਸ਼ਾਮ 7.30 ਵਜੇ ਤੱਕ ਹੀ ਨਿਰਧਾਰਿਤ ਕੀਤੀ ਜਗ੍ਹਾ ’ਤੇ ਵੇਚੇ ਜਾ ਸਕਣਗੇ। ਇਸ ਦੌਰਾਨ ਨਿਰਧਾਰਿਤ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇਗੀ। ਪਾਬੰਦੀ ਸ਼ੁਦਾ ਪਟਾਕਿਆਂ ਦੀ ਵਿਕਰੀ ਦੀ ਮਨਾਹੀ ਹੈ। ਉਨ੍ਹਾਂ ਦੱਸਿਆ ਕਿ ਮਾਣਯੋਗ ਸੁਪਰੀਮ ਕੋਰਟ ਵੱਲੋਂ ਸਿਵਲ ਰਿੱਟ ਪਟੀਸ਼ਨ ਨੰਬਰ 728 ਆਫ਼ 2015 ’ਚ ਮਿਤੀ 23-10-2018 ਨੂੰ ਦੀਵਾਲੀ, ਗੁਪਰਪੁਰਬ, ਕ੍ਰਿਸਮਿਸ ਅਤੇ ਨਵੇਂ ਸਾਲ ਦੇ ਮੌਕੇ ਪਟਾਕੇ ਚਲਾਉਣ ਲਈ ਦਿੱਤੀ ਗਈ ਛੋਟ ਤਹਿਤ ਨਿਰਧਾਰਿਤ ਸਮੇਂ ਦੇ ਅੰਦਰ-ਅੰਦਰ ਹੀ ਪਟਾਕੇ ਚਲਾਏ ਜਾਣ।

ਇਹ ਵੀ ਪੜ੍ਹੋ : ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਨੌਜਵਾਨ ਦੀ ਮੌਤ, ਸੜਕ ਕਿਨਾਰੇ ਮਿਲੀ ਲਾਸ਼

ਉਨ੍ਹਾਂ ਦੱਸਿਆ ਕਿ ਦੀਵਾਲੀ ਵਾਲੇ ਦਿਨ ਪਟਾਕੇ ਰਾਤ 8 ਤੋਂ ਰਾਤ 10 ਵਜੇ ਤੱਕ, ਗੁਰਪੁਰਬ ਵਾਲੇ ਦਿਨ ਸਵੇਰੇ 4 ਵਜੇ ਤੋਂ 5 ਵਜੇ ਤੱਕ ਅਤੇ ਰਾਤ ਨੂੰ 9 ਵਜੇ ਤੋਂ 10 ਵਜੇ ਤੱਕ ਚਲਾਏ ਜਾ ਸਕਦੇ ਹਨ। ਕ੍ਰਿਸਮਿਸ ਦੇ ਮੌਕੇ ’ਤੇ ਰਾਤ 11.55 ਤੋਂ ਅਗਲੀ ਸਵੇਰ 12.30 ਵਜੇ ਤੱਕ ਅਤੇ ਇਸੇ ਤਰ੍ਹਾਂ ਨਵੇਂ ਸਾਲ ਮੌਕੇ ਰਾਤ 11.55 ਤੋਂ ਅਗਲੀ ਸਵੇਰ 12.30 ਵਜੇ ਤੱਕ ਪਟਾਕੇ ਚਲਾਉਣ ਦਾ ਸਮਾਂ ਨਿਰਧਾਰਿਤ ਕੀਤਾ ਗਿਆ ਹੈ। ਇਸ ਸਮੇਂ ਤੋਂ ਪਹਿਲਾਂ ਅਤੇ ਬਾਅਦ ’ਚ ਕਿਸੇ ਵੀ ਤਰ੍ਹਾਂ ਦੇ ਪਟਾਕੇ ਚਲਾਉਣ ’ਤੇ ਪਾਬੰਦੀ ਹੋਵੇਗੀ ਅਤੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਲੋਕ ਸਭਾ ਚੋਣਾਂ ਨੂੰ ਲੈ ਕੇ EVMs ਦੀ ਚੈਕਿੰਗ ਸ਼ੁਰੂ, ਚੋਣ ਕਮਿਸ਼ਨ ਵੱਲੋਂ ਭੇਜੀ ਟੀਮ ਕਰੇਗੀ ਨਿਰੀਖਣ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


 


Harnek Seechewal

Content Editor

Related News