ਚੰਡੀਗੜ੍ਹ ਦੇ ਕਾਲਜਾਂ ’ਚ ਦਾਖ਼ਲੇ ਲਈ ਅਪਲਾਈ ਕਰਨ ਦੀ ਆਖ਼ਰੀ ਤਾਰੀਖ਼ ਅੱਜ

08/04/2022 1:43:33 PM

ਚੰਡੀਗੜ੍ਹ (ਆਸ਼ੀਸ਼) : ਸ਼ਹਿਰ ਦੇ ਕਾਲਜਾਂ 'ਚ ਦਾਖ਼ਲੇ ਲਈ ਅਪਲਾਈ ਕਰਨ ਦੀ ਅੱਜ ਆਖ਼ਰੀ ਤਾਰੀਖ਼ ਹੈ। ਵੱਖ-ਵੱਖ ਗ੍ਰੈਜੂਏਟ ਕੋਰਸਾਂ 'ਚ ਦਾਖ਼ਲੇ ਲਈ 3 ਅਗਸਤ ਤੱਕ ਆਨਲਾਈਨ ਅਰਜ਼ੀਆਂ ਸਵੀਕਾਰ ਕੀਤੀਆਂ ਜਾਣਗੀਆਂ। ਸਰਕਾਰੀ ਅਤੇ ਪ੍ਰਾਈਵੇਟ ਕਾਲਜਾਂ 'ਚ ਕੇਂਦਰੀ ਕੋਰਸਾਂ 'ਚ ਦਾਖ਼ਲੇ ਲਈ ਹੁਣ ਤੱਕ 15 ਹਜ਼ਾਰ ਤੋਂ ਵੱਧ ਅਰਜ਼ੀਆਂ ਪ੍ਰਾਪਤ ਹੋ ਚੁੱਕੀਆਂ ਹਨ, ਜਦੋਂ ਕਿ ਸਰਕਾਰੀ ਕਾਲਜਾਂ 'ਚ ਜਨਰਲ ਕੋਰਸਾਂ 'ਚ ਦਾਖ਼ਲੇ ਲਈ 15 ਹਜ਼ਾਰ ਅਰਜ਼ੀਆਂ ਪ੍ਰਾਪਤ ਹੋਈਆਂ ਹਨ।

ਵਿਦਿਆਰਥੀਆਂ ਨੂੰ ਉਸੇ ਵੈੱਬਸਾਈਟ ’ਤੇ ਅਪਲਾਈ ਕਰ ਕੇ ਕਾਲਜਾਂ ਅਤੇ ਕੋਰਸਾਂ ਦੀ ਤਰਜ਼ੀਹ ਭਰਨੀ ਪਵੇਗੀ। ਵਿਦਿਆਰਥੀਆਂ ਦੀਆਂ ਜੇਬਾਂ ਦਾ ਵੀ ਖਿਆਲ ਰੱਖਿਆ ਗਿਆ ਹੈ। ਸਾਰੇ ਕਾਲਜਾਂ ਨੇ ਵਿਦਿਆਰਥੀਆਂ ਦੀ ਮਦਦ ਲਈ ਵੈੱਬਸਾਈਟ ’ਤੇ ਹੈਲਪਲਾਈਨ ਨੰਬਰ ਵੀ ਜਾਰੀ ਕੀਤੇ ਹਨ। ਵਿਦਿਆਰਥੀ ਸਵੇਰੇ 9 ਤੋਂ ਸ਼ਾਮ 5 ਵਜੇ ਤਕ ਹੈਲਪਲਾਈਨ ਨੰਬਰਾਂ ’ਤੇ ਦਾਖ਼ਲੇ ਜਾਂ ਅਰਜ਼ੀ ਨਾਲ ਸਬੰਧਿਤ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।

Babita

This news is Content Editor Babita