ਕੇਂਦਰੀਕ੍ਰਿਤ ਤਰੀਕੇ ਨਾਲ ਪੋਰਟਲ ਰਾਹੀਂ ਸਰਕਾਰੀ ਕਾਲਜਾਂ ’ਚ ਕੀਤਾ ਜਾਵੇਗਾ ਦਾਖਲਾ

07/14/2022 6:14:37 PM

ਚੰਡੀਗੜ੍ਹ (ਰਮਨਜੀਤ) : ਸੂਬੇ ਦੇ ਵਿਦਿਆਰਥੀਆਂ ਨੂੰ ਆਨਲਾਈਨ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਇਕ ਨਿਵੇਕਲੀ ਪਹਿਲਕਦਮੀ ਕਰਦਿਆਂ ਪੰਜਾਬ ਸਰਕਾਰ ਵਲੋਂ ਬੀਤੇ ਦਿਨੀਂ ਪੰਜਾਬ, ਪੰਜਾਬੀ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀਆਂ ਨਾਲ ਸਬੰਧਤ ਸੂਬੇ ਦੇ ਸਰਕਾਰੀ ਕਾਲਜਾਂ ਵਿਚ ਦਾਖਲਿਆਂ ਲਈ ਕੇਂਦਰੀਕ੍ਰਿਤ ਦਾਖਲਾ ਪੋਰਟਲ ਸ਼ੁਰੂ ਕੀਤਾ ਗਿਆ ਹੈ।

ਇਹ ਵੀ ਪੜ੍ਹੋ- ਵਿਆਹ ਤੋਂ ਪਰਤ ਰਿਹਾ ਫੌਜੀ ਸ਼ੱਕੀ ਹਾਲਾਤ 'ਚ ਲਾਪਤਾ, ਨਹਿਰ ਕਿਨਾਰਿਓਂ ਮਿਲਿਆ ਮੋਟਰਸਾਈਕਲ

ਇਥੇ ਪੋਰਟਲ ਲਾਂਚ ਕਰਦਿਆਂ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਬਾਰੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਨੂੰ ਸਿੱਖਿਆ ਅਤੇ ਪੜ੍ਹਾਈ ਨਾਲ ਸਬੰਧਤ ਸਾਰੀਆਂ ਨਵੀਨਤਮ ਆਨਲਾਈਨ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰੀਕ੍ਰਿਤ ਸੂਬਾ ਦਾਖਲਾ ਪੋਰਟਲ ਨੂੰ ਉਚੇਰੀ ਸਿੱਖਿਆ ਵਿਭਾਗ (ਡੀ.ਐੱਚ.ਈ.), ਪੰਜਾਬ ਦੇ ਸਹਿਯੋਗ ਨਾਲ ਪ੍ਰਸ਼ਾਸਕੀ ਸੁਧਾਰ ਵਿਭਾਗ (ਡੀ.ਓ.ਜੀ.ਆਰ.) ਵਲੋਂ ਵਿਕਸਿਤ ਕੀਤਾ ਗਿਆ ਹੈ ਅਤੇ ਇਸ ਨਾਲ ਦਾਖਲਾ ਪ੍ਰਕਿਰਿਆ ਵਿਚ ਪਾਰਦਰਸ਼ਿਤਾ ਅਤੇ ਵਿਦਿਆਰਥੀਆਂ ਲਈ ਸੌਖ ਨੂੰ ਯਕੀਨੀ ਬਣਾਇਆ ਜਾ ਸਕੇਗਾ।

ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।


Anuradha

Content Editor

Related News