ਲੁਧਿਆਣਾ ’ਚ ਵਾਪਰੀ ਸ਼ਰਮਨਾਕ ਘਟਨਾ : ਚਾਕੂ ਦੀ ਨੋਕ ’ਤੇ ਨਾਬਾਲਗ ਨਾਲ ਕੀਤਾ ਜਬਰ ਜ਼ਿਨਾਹ

Sunday, Mar 27, 2022 - 03:22 PM (IST)

ਲੁਧਿਆਣਾ ’ਚ ਵਾਪਰੀ ਸ਼ਰਮਨਾਕ ਘਟਨਾ : ਚਾਕੂ ਦੀ ਨੋਕ ’ਤੇ ਨਾਬਾਲਗ ਨਾਲ ਕੀਤਾ ਜਬਰ ਜ਼ਿਨਾਹ

ਲੁਧਿਆਣਾ (ਗੌਤਮ) : ਘਰ ’ਚ 14 ਸਾਲ ਦੀ ਨਾਬਾਲਗ ਨੂੰ ਇਕੱਲੀ ਦੇਖ ਕੇ ਇਕ ਨੌਜਵਾਨ ਨੇ ਜ਼ਬਰਦਸਤੀ ਘਰ ਅੰਦਰ ਦਾਖਲ ਹੋ ਕੇ ਚਾਕੂ ਦੀ ਨੋਕ ’ਤੇ ਉਸ ਨਾਲ ਜ਼ਬਰਦਸਤੀ ਸਰੀਰਿਕ ਸੰਬੰਧ ਬਣਾਏ। ਜਦੋਂ ਅਚਾਨਕ ਉਸਦੀ ਮਾਂ ਮੌਕੇ ’ਤੇ ਪਹੁੰਚੀ ਤਾਂ ਦੋਸ਼ੀ ਉਸ ਨੂੰ ਵੀ ਜਾਨ ਤੋਂ ਮਾਰਨ ਦੀ ਧਮਕੀ ਦਿੰਦੇ ਹੋਏ ਫਰਾਰ ਹੋ ਗਿਆ। ਮੌਕੇ ’ਤੇ ਪਹੁੰਚੀ ਪੁਲਸ ਨੇ ਜਾਂਚ ਕਰ ਕੇ ਦੋਸ਼ੀ ਖ਼ਿਲਾਫ਼ ਪੀੜਤਾ ਦੀ ਮਾਂ ਦੇ ਬਿਆਨ ’ਤੇ ਜਾਨ ਤੋਂ ਮਾਰਨ ਦੀ ਧਮਕੀਆਂ ਦੇ ਕੇ ਜਬਰ ਜ਼ਿਨਾਹ ਕਰਨ ਅਤੇ ਪੋਕਸੋ ਐਕਟ ਦੇ ਅਧੀਨ ਮਾਮਲਾ ਦਰਜ ਕਰ ਲਿਆ ਹੈ। ਦੋਸ਼ੀ ਡਾਕਟਰ ਅੰਬੇਡਕਰ ਨਗਰ ਦਾ ਰਹਿਣ ਵਾਲਾ ਰਾਹੁਲ ਹੈ।

ਇਹ ਵੀ ਪੜ੍ਹੋ : CM ਬਣਨ ਤੋਂ ਬਾਅਦ ਪਹਿਲੀ ਵਾਰ ਮਾਨਸਾ ਪਹੁੰਚੇ ਭਗਵੰਤ ਮਾਨ, ਕਿਹਾ ਕਿਸਾਨਾਂ ਦੇ ਦੁੱਖ ਵੰਡਾਉਣ ਆਇਆ ਹਾਂ

ਪੁਲਸ ਨੂੰ ਦਿੱਤੇ ਬਿਆਨ ’ਚ ਪੀੜਤਾ ਦੀ ਮਾਂ ਨੇ ਦੱਸਿਆ ਕਿ ਉਕਤ ਦੋਸ਼ੀ ਉਸਦੇ ਮਾਂ-ਪਿਓ ਦੇ ਘਰ ਦੇ ਨੇੜੇ ਰਹਿੰਦਾ ਹੈ ਅਤੇ ਅਕਸਰ ਆਟੋ ’ਚ ਉਸ ਨੂੰ ਛੱਡਣ ਲਈ ਆਉਂਦਾ ਸੀ। ਉਹ ਕਿਸੇ ਕੰਮ ਤੋਂ ਬਾਹਰ ਗਈ ਸੀ ਤਾਂ ਦੋਸ਼ੀ ਨੂੰ ਇਸ ਗੱਲ ਦਾ ਪਤਾ ਸੀ। ਜਿਸ ’ਤੇ ਦੋਸ਼ੀ ਨੇ ਉਸਦੀ ਗੈਰ ਮੌਜੂਦਗੀ ’ਚ ਘਰ ਅੰਦਰ ਦਾਖ਼ਲ ਹੋ ਕੇ ਚਾਕੂ ਦੀ ਨੋਕ ’ਤੇ ਉਸਦੀ ਕੁੜੀ ਨਾਲ ਜ਼ਬਰਦਸਤੀ ਸਰੀਰਿਕ ਸੰਬੰਧ ਬਣਾਏ । ਅਚਾਨਕ ਹੀ ਉਹ ਘਰ ਪਹੁੰਚੀ ਤਾਂ ਦੋਸ਼ੀ ਨੇ ਉਸ ਨੂੰ ਵੀ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਅਤੇ ਉਸਨੂੰ ਧੱਕਾ ਮਾਰ ਕੇ ਫਰਾਰ ਹੋ ਗਿਆ। ਜਾਂਚ ਅਫ਼ਸਰ ਮੀਤ ਰਾਮ ਨੇ ਦੱਸਿਆ ਕਿ ਪੀੜਤਾ ਦਾ ਮੈਡੀਕਲ ਕਰਵਾਇਆ ਗਿਆ ਹੈ ਅਤੇ ਉਸਦੇ ਕੋਰਟ ’ਚ ਬਿਆਨ ਵੀ ਦਰਜ ਕਰਵਾਏ ਜਾ ਰਹੇ ਹਨ। ਦੋਸ਼ੀ ਦੀ ਤਲਾਸ਼ ’ਚ ਰੇਡ ਕੀਤੀ ਜਾ ਰਹੀ ਹੈ ਅਤੇ ਦੋਸ਼ੀ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ : ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਨੰਬਰ ’ਤੇ ਪਹਿਲੇ ਦਿਨ ਰਿਪੋਰਟ ਹੋਏ ਪੁਰਾਣੇ ਮਾਮਲੇ, ਕਈ ਅਧਿਕਾਰੀ ਫਸੇ

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


author

Gurminder Singh

Content Editor

Related News