ਬਰਸਾਤੀ ਦਿਨਾਂ ਦੌਰਾਨ ਸੱਪਾਂ ਦੇ ਡੰਗਣ ਦੀਆਂ ਘਟਨਾਵਾਂ ਤੋਂ ਬਚਾਅ ਲਈ ਸਿਹਤ ਵਿਭਾਗ ਨੇ ਜਾਰੀ ਕੀਤੀ ਅਡਵਾਈਜ਼ਰੀ

Friday, Jul 12, 2024 - 07:50 PM (IST)

ਬਰਸਾਤੀ ਦਿਨਾਂ ਦੌਰਾਨ ਸੱਪਾਂ ਦੇ ਡੰਗਣ ਦੀਆਂ ਘਟਨਾਵਾਂ ਤੋਂ ਬਚਾਅ ਲਈ ਸਿਹਤ ਵਿਭਾਗ ਨੇ ਜਾਰੀ ਕੀਤੀ ਅਡਵਾਈਜ਼ਰੀ

ਜੈਤੋ (ਪਰਾਸ਼ਰ)- ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਵਲੋਂ ਗਰਮੀ ਅਤੇ ਬਰਸਾਤਾਂ ਦੇ ਮੌਸਮ ਦੇ ਮੱਦੇਨਜ਼ਰ ਸੱਪਾਂ ਦੇ ਡੰਗਣ ਦੀਆਂ ਘਟਨਾਵਾਂ ਦੇ ਮੱਦੇਨਜ਼ਰ ਬਚਾਅ ਲਈ ਲੋੜੀਂਦੀਆਂ ਸਾਵਧਾਨੀਆਂ ਵਰਤਣ ਸਬੰਧੀ ਅਡਵਾਇਜ਼ਰੀ ਜਾਰੀ ਕੀਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਫਰੀਦਕੋਟ ਡਾ. ਮਨਿੰਦਰ ਪਾਲ ਸਿੰਘ ਨੇ ਦੱਸਿਆ ਕਿ ਗਰਮੀ ਅਤੇ ਬਰਸਾਤਾਂ ਦੇ ਮੌਸਮ ਦੌਰਾਨ ਸੱਪਾਂ ਦੇ ਡੰਗਣ ਦੇ ਮਾਮਲੇ ਆਮ ਹਨ। ਸਿਹਤ ਵਿਭਾਗ ਸੱਪਾਂ ਦੇ ਡੰਗਣ ਦੀਆਂ ਘਟਨਾਵਾਂ ਨਾਲ ਨਜਿੱਠਣ ਲਈ ਐਮਰਜੈਂਸੀ ਮੈਡੀਕਲ ਸੇਵਾ ਉਪਲਬੱਧ ਕਰਵਾਉਣ ਲਈ ਪੂਰੀ ਤਰ੍ਹਾਂ ਚੌਕਸ ਹੈ। ਉਨ੍ਹਾਂ ਦੱਸਿਆ ਕਿ ਸਿਵਲ ਹਸਪਤਾਲ ਫਰੀਦਕੋਟ ਤੋ ਇਲਾਵਾ ਸਬ ਡਵੀਜ਼ਨਲ ਹਸਪਤਾਲ ਅਤੇ ਸੀ.ਐੱਚ.ਸੀ. ਪੱਧਰ 'ਤੇ ਐਂਟੀ ਸੱਪ ਜ਼ਹਿਰ ਦੇ ਟੀਕੇ ਉਪਲਬੱਧ ਹਨ, ਮਰੀਜ਼ ਨੂੰ ਬਿਨਾਂ ਕਿਸੇ ਦੇਰੀ ਕਿ ਸੱਪ ਦੇ ਡੰਗਣ ਦੀ ਸੂਰਤ ਵਿੱਚ ਤੁਰੰਤ ਐਂਬੂਲੈਂਸ ਨੂੰ ਬੁਲਾ ਕੇ ਹਸਪਤਾਲ ਲੈ ਜਾਓ ਅਤੇ ਮਾਹਰ ਡਾਕਟਰ ਕੋਲੋਂ ਹੀ ਇਲਾਜ ਕਰਵਾਓ।

ਇਹ ਵੀ ਪੜ੍ਹੋ- ਕੈਨੇਡਾ ਤੋਂ ਆਈ ਖ਼ਬਰ ਕਾਰਨ ਪੂਰਾ ਪਿੰਡ ਸੋਗ 'ਚ ਡੁੱਬਿਆ, ਇਕੋ ਪਰਿਵਾਰ ਦੇ 4 ਜੀਆਂ ਦੀ ਹੋਈ ਦਰਦਨਾਕ ਮੌਤ

ਜਿਲ੍ਹਾ ਐਪੀਡੀਮਾਲੋਜਿਸਟ ਦੀਪਤੀ ਅਰੋੜਾ ਨੇ ਦੱਸਿਆ ਕਿ ਸਿਰਫ 30 ਫੀਸਦੀ ਸੱਪ ਹੀ ਜ਼ਹਿਰੀਲੇ ਹੁੰਦੇ ਹਨ ਜੋ ਡੰਗ ਲੈਣ ਤਾਂ ਜਾਨਲੇਵਾ ਸਿੱਧ ਹੋ ਸਕਦੇ ਹਨ। ਸੱਪ ਆਪਣੇ ਆਪ ਨੂੰ ਬਚਾਉਣ ਸਮੇਂ ਹੀ ਡੰਗ ਮਾਰਦਾ ਹੈ। ਜ਼ਿਲ੍ਹਾ ਮਾਸ ਮੀਡੀਆ ਅਫਸਰ ਕੁਲਵੰਤ ਸਿੰਘ ਨੇ ਦੱਸਿਆ ਕਿ ਸੱਪਾਂ ਦੇ ਡੰਗਣ ਦੀ ਸਥਿਤੀ ਵਿੱਚ ਕੀ ਕਰਨਾ ਚਾਹੀਦਾ ਹੈ ਅਤੇ ਕੀ ਨਹੀਂ ਕਰਨਾ ਚਾਹੀਦਾ ਹੈ, ਇਸ ਲਈ ਹਰ ਨਾਗਰਿਕ ਨੂੰ ਜਾਗਰੂਕ ਹੋਣਾ ਚਾਹੀਦਾ ਹੈ। ਸੱਪ ਦੇ ਡੰਗਣ ਤੋਂ ਬਾਅਦ ਪੀੜਤ ਨੂੰ ਗੈਰ-ਸਿੱਖਿਅਤ ਲੋਕਾਂ ਕੋਲ ਜਾਣ ਦੀ ਬਜਾਏ ਸਰਕਾਰੀ ਹਸਪਤਾਲ ਜਾਣਾ ਚਾਹੀਦਾ ਹੈ। ਕਿਸੇ ਵੀ ਡਾਕਟਰੀ ਜਾਣਕਾਰੀ ਲਈ ਸਿਹਤ ਵਿਭਾਗ ਦੀ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

ਇਹ ਵੀ ਪੜ੍ਹੋ- ਇਟਲੀ ਤੋਂ ਆਈ ਮੰਦਭਾਗੀ ਖ਼ਬਰ, 27 ਸਾਲ ਤੋਂ ਉੱਥੇ ਰਹਿ ਰਹੇ ਪੰਜਾਬੀ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


author

Harpreet SIngh

Content Editor

Related News