ਨਹੀਂ ਰਹੇ ਐਡਵੋਕੇਟ ਇੰਦਰਜੀਤ ਸਿੰਘ ਖ਼ਾਲਸਾ, ਫੋਰਟਿਸ ਹਸਪਤਾਲ ''ਚ ਲਿਆ ਅੰਤਿਮ ਸਾਹ
Sunday, Dec 10, 2023 - 07:11 PM (IST)

ਮੋਹਾਲੀ (ਪਰਦੀਪ) : ਬਾਬਾ ਫਰੀਦ ਸੰਸਥਾਵਾਂ ਦੇ ਸੰਸਥਾਪਕ ਅਤੇ ਬਾਬਾ ਫਰੀਦ ਵਿੱਦਿਅਕ ਅਤੇ ਧਾਰਮਿਕ ਸੰਸਥਾਵਾਂ ਦੇ ਪ੍ਰਮੁੱਖ ਐਡਵੋਕੇਟ ਇੰਦਰਜੀਤ ਸਿੰਘ ਖ਼ਾਲਸਾ ਦਾ ਦਿਹਾਂਤ ਹੋ ਗਿਆ ਹੈ। ਉਹ ਪਿਛਲੇ ਕਈ ਦਿਨਾਂ ਤੋਂ ਬਿਮਾਰ ਸਨ। ਉਨ੍ਹਾਂ ਮੋਹਾਲੀ ਦੇ ਫੋਰਟਿਸ ਹਸਪਤਾਲ 'ਚ ਅੱਜ ਬਾਅਦ ਦੁਪਹਿਰ 4:25 'ਤੇ ਅੰਤਿਮ ਸਾਹ ਲਏ। ਉਨ੍ਹਾਂ ਦੇ ਦਿਹਾਂਤ ਨਾਲ ਪੂਰੇ ਫਰੀਦਕੋਟ 'ਚ ਸੋਗ ਦੀ ਲਹਿਰ ਹੈ।