ਮਾਨਸਾ ਜ਼ਿਲ੍ਹੇ ’ਚ 50 ਸਾਲਾਂ ਬਾਅਦ ਵਿਜੇ ਸਿੰਗਲਾ ਬਣਨਗੇ ਸਰਕਾਰ ’ਚ ਮੰਤਰੀ

03/19/2022 11:32:18 AM

ਮਾਨਸਾ (ਚਾਹਲ): ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ’ਚ ਮਾਨਸਾ ਤੋਂ ਵਿਧਾਇਕ ਡਾ. ਵਿਜੇ ਸਿੰਗਲਾ ਨੂੰ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੈਬਨਿਟ ਮੰਤਰੀ ਐਲਾਨ ਕੀਤੇ ਜਾਣ ਨੂੰ ਲੈ ਕੇ ਪਾਰਟੀ ਵਰਕਰਾਂ ਅਤੇ ਸ਼ਹਿਰ ਵਾਸੀਆਂ ’ਚ ਖ਼ੁਸ਼ੀ ਦੀ ਲਹਿਰ ਛਾ ਗਈ ਹੈ। ਪਾਰਟੀ ਵਰਕਰਾਂ ਢੋਲ ਦੀ ਥਾਪ ’ਤੇ ਨੱਚ ਕੇ, ਹੋਲੀ ਦੇ ਰੰਗਾਂ ਨਾਲ ਅਤੇ ਲੱਡੂ ਵੰਡ ਕੇ ਖ਼ੁਸ਼ੀ ਮਨਾ ਰਹੇ ਹਨ। ਉੱਥੇ ਹੀ ਸਿੰਗਲਾ ਨੇ ਮੰਤਰੀ ਅਹੁਦੇ ਦੀ ਨਿਯੁਕਤੀ ਲਈ ਪਾਰਟੀ ਹਾਈਕਮਾਨ ਦਾ ਧੰਨਵਾਦ ਵੀ ਕੀਤਾ ਹੈ।

ਇਹ ਵੀ ਪੜ੍ਹੋ : CM ਭਗਵੰਤ ਮਾਨ ਨੇ ਸਰਕਾਰੀ ਹਸਪਤਾਲਾਂ ਨੂੰ ਦਿੱਤੇ ਇਹ ਹੁਕਮ

ਕਾਫ਼ੀ ਲੰਬੇ ਸਮੇਂ ਤੋਂ ਬਾਅਦ ਪੰਜਾਬ ਸਰਕਾਰ ’ਚ ਮਾਨਸਾ ਜ਼ਿਲ੍ਹੇ ਤੋਂ ਕਿਸੇ ਵਿਧਾਇਕ ਨੂੰ ਕੈਬਨਿਟ ਮੰਤਰੀ ਬਣਾਇਆ ਗਿਆ ਹੈ। ਆਮ ਆਦਮੀ ਪਾਰਟੀ ਦੀ ਮੌਜੂਦਾ ਸਰਕਾਰ ਵਲੋਂ ਮਾਨਸਾ ਵਿਧਾਇਕ ਡਾ. ਵਿਜੇ ਸਿੰਗਲਾ ਨੂੰ ਕੈਬਨਿਟ ਮੰਤਰੀ ਬਣਾਉਣ ਦੇ ਐਲਾਨ ਤੋਂ ਬਾਅਦ ਸ਼ਹਿਰ ਵਾਸੀਆਂ ਅਤੇ ਪਾਰਟੀ ਵਰਕਰਾਂ ’ਚ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ। ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦੇ ਹੋਏ ਪਾਰਟੀ ਵਰਕਰਾਂ ਅਤੇ ਸ਼ਹਿਰ ਵਾਸੀਆਂ ਨੂੰ ਕਿਹਾ ਕਿ ਮਾਨਸਾ ਜ਼ਿਲ੍ਹੇ ਤੋਂ ਲਗਭਗ 50 ਸਾਲ ਪਹਿਲਾਂ ਜਨਤਾ ਪਾਰਟੀ ਤੋਂ ਬਾਬੂ ਦੇਸ ਰਾਜ ਮੰਤਰੀ ਬਣੇ ਸੀ ਅਤੇ ਹੁਣ 50 ਸਾਲਾਂ ਬਾਅਦ ਆਮ ਆਦਮੀ ਪਾਰਟੀ ਨੇ ਡਾ. ਵਿਜੇ ਸਿੰਗਲਾ ਨੂੰ ਕੈਬਨਿਟ ਮੰਤਰੀ ਬਣਾ ਕੇ ਜ਼ਿਲ੍ਹੇ ਨੂੰ ਮਾਨ ਬਖ਼ਸ਼ਿਆ ਹੈ। ਉਨ੍ਹਾਂ ਕਿਹਾ ਕਿ ਹੁਣ ਮਾਨਸਾ ਜ਼ਿਲ੍ਹੇ ’ਤੇ ਲੱਗਿਆ ਪਿੱਛੜੇਪਣ ਦਾ ਦਾਗ ਦੂਰ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਅਸੀਂ ਇਸ ਫੈਸਲੇ ਲਈ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੂਰੀ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕਰਦੇ ਹਾਂ ਅਤੇ ਮਾਨਸਾ ਦੇ ਲੋਕਾਂ ਨੂੰ ਵਧਾਈ ਦਿੰਦੇ ਹਾਂ।

ਇਹ ਵੀ ਪੜ੍ਹੋ : ਬਿਜਲੀ ਚੋਰੀ ਰੋਕਣ ਗਏ ਪਾਵਰਕਾਮ ਦੇ ਐੱਸ.ਡੀ.ਓ ਅਤੇ ਮੁਲਾਜ਼ਮਾਂ ਦੀ ਕੀਤੀ ਕੁੱਟਮਾਰ


Anuradha

Content Editor

Related News