ਕੱਲ੍ਹ ਹੋਈ ਸੀ ਪੁੱਤ ਦੀ ਮੌਤ, ਅੱਜ ਅਪਾਹਜ ਪਿਤਾ ਨੇ ਵੀ ਟ੍ਰੇਨ ਹੇਠਾਂ ਆ ਕੇ ਤੋੜਿਆ ਦਮ
Friday, Jul 14, 2023 - 10:45 PM (IST)

ਫਾਜ਼ਿਲਕਾ (ਨਾਗਪਾਲ, ਲੀਲਾਧਰ) : ਸਥਾਨਕ ਰਾਧਾ ਸੁਆਮੀ ਕਾਲੋਨੀ ਦੇ ਰਹਿਣ ਵਾਲੇ 45 ਸਾਲਾ ਮੁਕੇਸ਼ ਕੁਮਾਰ ਜੋ ਕਿ ਲੱਤਾਂ ਤੋਂ ਅਪਾਹਜ ਸੀ, ਦੀ ਸ਼ੁੱਕਰਵਾਰ ਸਵੇਰੇ ਰੇਲ ਗੱਡੀ ਹੇਠ ਆਉਣ ਨਾਲ ਮੌਤ ਹੋ ਗਈ।
ਜਾਣਕਾਰੀ ਅਨੁਸਾਰ ਮ੍ਰਿਤਕ ਦੇ 17 ਸਾਲਾ ਲੜਕੇ ਦੀ ਬੀਤੇ ਦਿਨ ਕਥਿਤ ਤੌਰ ’ਤੇ ਉਲਟੀਆਂ/ਦਸਤ ਲੱਗਣ ਕਾਰਨ ਮੌਤ ਹੋ ਗਈ ਸੀ, ਜਿਸ ਤੋਂ ਬਾਅਦ ਉਹ ਪ੍ਰੇਸ਼ਾਨ ਚੱਲ ਰਿਹਾ ਸੀ। ਸ਼ੁੱਕਰਵਾਰ ਸਵੇਰੇ ਬਠਿੰਡਾ ਤੋਂ ਫਾਜ਼ਿਲਕਾ ਆਉਂਦੇ ਸਮੇਂ ਪਿੰਡ ਪੈਂਚਾਵਾਲੀ ਨੇੜੇ ਰੇਲ ਗੱਡੀ ਹੇਠ ਆ ਕੇ ਉਸ ਦੀ ਮੌਤ ਹੋ ਗਈ। ਇਸ ਦੀ ਪੁਸ਼ਟੀ ਕਰਦਿਆਂ ਰੇਲਵੇ ਪੁਲਸ ਅਧਿਕਾਰੀ ਭਜਨ ਲਾਲ ਨੇ ਦੱਸਿਆ ਕਿ ਰੇਲਵੇ ਪੁਲਸ ਨੇ ਧਾਰਾ 174 ਤਹਿਤ ਕਾਰਵਾਈ ਕਰਦਿਆਂ ਮ੍ਰਿਤਕ ਦਾ ਸਥਾਨਕ ਸਿਵਲ ਹਸਪਤਾਲ ’ਚ ਪੋਸਟਮਾਰਟਮ ਕਰਵਾ ਦਿੱਤਾ ਹੈ।
ਇਹ ਵੀ ਪੜ੍ਹੋ : ਵਿਆਹ 'ਚ ਕਰੋੜਾਂ ਰੁਪਏ ਖਰਚਣ ਦੇ ਬਾਵਜੂਦ ਨੂੰਹ ਨੂੰ ਤੰਗ-ਪ੍ਰੇਸ਼ਾਨ ਕਰਨ ’ਤੇ ਪਤੀ ਸਮੇਤ 6 ਖ਼ਿਲਾਫ਼ FIR ਦਰਜ
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8