ਖੇਤੀਬਾੜੀ ਕਾਨੂੰਨ ਨੂੰ ਲੈ ਕੇ ਜਾਣੋ ਕੀ ਬੋਲੇ ਬੀਬੀ ਭੱਠਲ

12/17/2020 5:55:21 PM

ਸੰਗਰੂਰ (ਹਨੀ ਕੋਹਲੀ): ਅੱਜ ਜ਼ਿਲ੍ਹਾ ਸੰਗਰੂਰ ਦੇ ਲਹਿਰਾਗਾਗ ’ਚ ਸਾਬਕਾ ਮੁੱਖ ਮੰਤਰੀ ਪੰਜਾਬ ਬੀਬੀ ਰਾਜਿੰਦਰ ਕੌਰ ਭੱਠਲ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਜਿਸ ਤਰਾਂ ਨਾਲ ਕੇਂਦਰ ਸਰਕਾਰ ਵਲੋਂ ਖੇਤੀਬਾੜੀ ਕਾਨੂੰਨ ਪਾਸ ਕੀਤੇ ਗਏ ਹਨ, ਉਸ ਤੋਂ ਕਿਸਾਨ ਬਿਲੁਕੱਲ ਵੀ ਖ਼ੁਸ਼ ਨਹੀਂ ਹੈ ਅਤੇ ਲੰਬੇ ਸਮੇਂ ਤੋਂ ਇਨ੍ਹਾਂ ਬਿੱਲਾਂ ਨੂੰ ਰੱਦ ਕਰਨ ਲਈ ਪ੍ਰਦਰਸ਼ਨ ਕਰ ਰਹੇ ਹਨ ਪਰ ਕੇਂਦਰ ਸਰਕਾਰ ਵਲੋਂ ਹੁਣ ਸੁਪਰੀਮ ਕੋਰਟ ’ਚ ਮਾਮਲਾ ਜਾਣ ਦੇ ਬਾਅਦ ਸੁਪਰੀਮ ਕੋਰਟ ਨੇ ਕਿਹਾ ਕਿ ਇਸ ਦੇ ਲਈ ਇਕ ਕਮੇਟੀ ਦਾ ਗਠਨ ਕੀਤਾ ਜਾਵੇ, ਜਿਸ ਤੋਂ ਸਾਫ਼ ਪਤਾ ਲੱਗਦਾ ਹੈ ਕਿ ਮਾਮਲਾ ਟੱਸ ਤੋਂ ਮੱਸ ਨਹੀਂ ਹੋਇਆ ਅਤੇ ਹੁਣ ਗੱਲ ਉੱਥੇ ਹੀ ਆ ਚੁੱਕੀ ਹੈ, ਜਿੱਥੇ ਕਿਸਾਨ ਪਹਿਲਾਂ ਤੋਂ ਹੀ ਕਹਿ ਰਹੇ ਸਨ ਕਿ ਕਮੇਟੀ ਦਾ ਗਠਨ ਕੀਤਾ ਜਾਵੇ, ਕਿਉਂਕਿ ਇਸ ਦੇ ਲਈ ਕਿਸਾਨ ਪਹਿਲਾਂ ਤੋਂ ਹੀ ਮੰਗ ਕਰ ਰਹੇ ਹਨ ਤਾਂਕਿ ਇਨ੍ਹਾਂ ਬਿੱਲਾਂ ਦਾ ਮਸਲਾ ਹੱਲ ਹੋ ਸਕੇ।

ਇਸ ਦੇ ਨਾਲ ਹੀ ਮੋਦੀ ਦੇ ਬਾਰੇ ’ਚ ਬੋਲਦੇ ਹੋਏ ਬੀਬੀ ਭੱਠਲ ਨੇ ਕਿਹਾ ਕਿ ਜੇਕਰ ਮੋਦੀ ਕਿਸਾਨ ਹਿੱਤ ਦੀ ਗੱਲ ਕਰਦੇ ਹਨ ਤਾਂ ਇਨ੍ਹਾਂ ਬਿੱਲਾਂ ’ਤੇ ਲਕੀਰ ਕਿਉਂ ਨਹੀਂ ਮਾਰ ਦਿੰਦੇ। ਉਨ੍ਹਾਂ ਨੇ ਕਿਹਾ ਕਿ ਹੁਣ ਮਾਮਲਾ ਸੁਪਰੀਮ ਕੋਰਟ ’ਚ ਆਉਣ ’ਤੇ ਕਮੇਟੀ ਬਣਾਈ ਜਾ ਰਹੀ ਹੈ, ਜਿਸ ਦਾ ਹੱਲ ਕੀ ਨਿਕਲੇਗਾ ਇਹ ਕਹਿ ਨਹੀਂ ਸਕਦੇ ਪਰ ਜਿਸ ਤਰ੍ਹਾਂ ਨਾਲ ਪੰਜਾਬ ’ਚ ਅਕਾਲੀ ਦਲ ਕਾਂਗਰਸ ਦੇ ਬਾਰੇ ’ਚ ਸਵਾਲ ਖੜ੍ਹੇ ਕਰ ਰਿਹਾ ਹੈ ਤਾਂ ਉਸ ’ਤੇ ਭੱਠਲ ਨੇ ਕਿਹਾ ਕਿ ਅਕਾਲੀ ਦਲ ਖ਼ੁਦ ਭਾਰਤੀ ਜਨਤਾ ਪਾਰਟੀ ਦੇ ਨਾਲ ਮਿਲ ਕੇ ਸਰਕਾਰ ਬਣਾਉਂਦਾ ਰਿਹਾ ਹੈ ਅਤੇ ਹੁਣ ਸਾਰਾ ਕੁੱਝ ਹੋ ਜਾਣ ਦੇ ਬਾਅਦ ਉਹ ਦੋਸ਼ ਕਾਂਗਰਸ ’ਤੇ ਲਗਾ ਰਹੇ ਹਨ ਕਿ ਉਨ੍ਹਾਂ ਨੂੰ ਪਹਿਲੇ ਤੋਂ ਹੀ ਨਹੀਂ ਪਤਾ ਸੀ। ਇਨ੍ਹਾਂ ਬਿੱਲਾਂ ਦਾ ਨੁਕਸਾਨ ਕਿਸਾਨਾਂ ਦਾ ਭਵਿੱਖ ਖ਼ਰਾਬ ਕਰ ਸਕਦਾ ਹੈ ਪਰ ਕਿਸੇ ਵੀ ਤਰ੍ਹਾਂ ਨਾਲ ਉਨ੍ਹਾਂ ਨੇ ਅਜਿਹਾ ਕੁੱਝ ਨਹੀਂ ਕੀਤਾ। ਇਹ ਤਾਂ ਜਦੋਂ ਕਿਸਾਨਾਂ ਦਾ ਰੋਸ ਜ਼ਿਆਦਾ ਵਧਿਆ ਤਾਂ ਅਕਾਲੀ ਦਲ ਭਾਰਤੀ ਜਨਤਾ ਪਾਰਤੀ ਤੋਂ ਵੱਖ ਹੋਇਆ। ਇਸ ਤੋਂ ਸਾਫ਼ ਪਤਾ ਚੱਲਦਾ ਹੈ ਕਿ ਸੱਤਾ ਦੀ ਭੁੱਖ ਇਨ੍ਹਾਂ ਨੂੰ ਪਹਿਲਾਂ ਤੋਂ ਹੀ ਹੈ, ਜਿਸ ਨਾਲ ਨੁਕਸਾਨ ਕਿਸਾਨਾਂ ਨੂੰ ਹੋਇਆ ਹੈ। ਇਸ ਦੇ ਇਲਾਵਾ ਉਨ੍ਹਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਕਿਸਾਨਾਂ ਦੇ ਨਾਲ ਹੈ।


Shyna

Content Editor

Related News