ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਭਰੇ 57 ਖਾਦਾਂ ਤੇ 77 ਕੀਟਨਾਸ਼ਕ ਦਵਾਈਆਂ ਦੇ ਸੈਂਪਲ

Wednesday, Jul 15, 2020 - 06:04 PM (IST)

ਸੰਗਰੂਰ (ਵਿਜੈ ਕੁਮਾਰ ਸਿੰਗਲਾ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਨੇ ਪੰਜਾਬ ਨੂੰ ਸਿਹਤ ਪੱਖੋਂ ਦੇਸ਼ ਦਾ ਅੱਵਲ ਸੂਬਾ ਬਣਾਉਣ ਲਈ ਮਿਸ਼ਨ ਤੰਦਰੁਸਤ ਪੰਜਾਬ ਚਲਾਇਆ ਹੈ। ਇਸ ਮਿਸ਼ਨ ਦੇ ਤਹਿਤ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਮਿਆਰੀ ਖੇਤੀ ਵਸਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ। ਮੁੱਖ ਖੇਤੀਬਾੜੀ ਅਫ਼ਸਰ ਸੰਗਰੂਰ ਡਾ. ਜਸਵਿੰਦਰਪਾਲ ਸਿੰਘ ਗਰੇਵਾਲ ਨੇ ਦੱਸਿਆ ਕਿ ਜ਼ਿਲਾ ਤੇ ਬਲਾਕ ਪੱਧਰ ਦੀਆਂ ਟੀਮਾਂ ਵੱਲੋਂ ਹੁਣ ਤੱਕ ਜ਼ਿਲੇ ’ਚੋਂ ਖਾਦਾਂ ਦੇ 57 ਅਤੇ ਕੀਟਨਾਸ਼ਕ ਦਵਾਈਆਂ ਦੇ 77 ਨਮੂਨੇ ਭਰੇ ਜਾ ਚੁੱਕੇ ਹਨ, ਜਿਨਾਂ ’ਚੋਂ ਕ੍ਰਮਵਾਰ 30 ਤੇ 17 ਨਮੂਨਿਆਂ ਦੀ ਰਿਪੋਰਟ ਪ੍ਰਾਪਤ ਹੋ ਚੁੱਕੀ ਹੈ। 

ਜਦੋਂ ਇਕ ਰੰਗ-ਬਰੰਗੀ ਕਾਰ ਨੇ ਜਿੱਤੀ ਕਾਨੂੰਨੀ ਲੜਾਈ...(ਵੀਡੀਓ)

ਉਨ੍ਹਾਂ ਦੱਸਿਆ ਕਿ ਇਨ੍ਹਾਂ ਪ੍ਰਾਪਤ ਹੋਈਆਂ ਰਿਪੋਰਟਾਂ ’ਚੋਂ ਸਿਰਫ਼ ਇੱਕ ਖਾਦ ਦੇ ਸੈਂਪਲ ਦੀ ਰਿਪੋਰਟ ਸਬਸਟੈਂਡਰਡ ਆਈ ਹੈ, ਜਿਸ ਤੋਂ ਬਾਅਦ ਸਬੰਧਤ ਫਰਮ ਵਿਰੁੱਧ ਬਣਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਇਹ ਮੁਹਿੰਮ ਵਧੀਕ ਮੁੱਖ ਸਕੱਤਰ ਖੇਤਬਾੜੀ, ਪੰਜਾਬ ਸਰਕਾਰ ਸ਼੍ਰੀ ਅਨੀਰੁੱਧ ਤਿਵਾੜੀ, ਆਈ.ਏ.ਐੱਸ. ਦੇ ਦਿਸ਼ਾ-ਨਿਰਦੇਸ਼ ਅਤੇ ਡਾ. ਸੁਤੰਤਰ ਕੁਮਾਰ ਐਰੀ, ਡਾਇਰੈਕਟਰ ਖੇਤੀਬਾੜੀ ਪੰਜਾਬ ਦੀ ਯੋਗ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਵੱਲੋਂ ਵੱਖ-ਵੱਖ ਬਲਾਕਾਂ ਦੇ ਕੀਟਨਾਸ਼ਕ ਅਤੇ ਖਾਦ ਵਿਕ੍ਰੇਤਾਵਾਂ ਦੀ ਲੜੀਵਾਰ ਚੈਕਿੰਗ ਕਰਕੇ ਲਗਾਤਾਰ ਚਲਾਈ ਜਾ ਰਹੀ ਹੈ। 

ਕੀ ਤੁਸੀਂ ਵੀ ਟਾਇਲਟ ਜਾਣ ਸਮੇਂ ਕਰਦੋ ਹੋ ਮੋਬਾਈਨ ਫੋਨ ਦੀ ਵਰਤੋਂ, ਤਾਂ ਪੜ੍ਹੋ ਇਹ ਖ਼ਬਰ

PunjabKesari

ਉਨ੍ਹਾਂ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਸਾਉਣੀ 2020 ਦੌਰਾਨ ਕਿਸਾਨਾਂ ਨੂੰ ਉੱਚ ਮਿਆਰ ਦੀਆਂ ਖੇਤੀ ਇਨਪੁਟਸ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਖਾਦਾਂ ’ਤੇ ਕੀਟਨਾਸ਼ਕਾਂ ਦੇ ਸੈਂਪਲ ਲੈਣ ਦੀ ਪ੍ਰਕਿਰਿਆ ਨਿਰੰਤਰ ਚੱਲ ਰਹੀ ਹੈ। ਉਨ੍ਹਾਂ ਜ਼ਿਲੇ ਦੇ ਸਮੂਹ ਖੇਤੀ ਇਨਪੁਟਸ ਵਿਕਰੇਤਾਵਾਂ ਨੂੰ ਹਦਾਇਤ ਕੀਤੀ ਕਿ ਕੇਵਲ ਅਧਿਕਾਰਤ ਨਿਰਮਾਤਾ ਕੰਪਨੀਆਂ ਦੇ ਬਣੇ ਉੱਚ ਮਿਆਰ ਦੇ ਉਤਪਾਦ ਹੀ ਕਿਸਾਨਾਂ ਨੂੰ ਸਹੀ ਬਿਲ ਸਮੇਤ ਦਿੱਤੇ ਜਾਣ।

‘ਪੰਜਾਬੀ ਮਾਂ ਬੋਲੀ’ ਮਤਾ ਪਾਉਣ ਤੋਂ 4 ਮਹੀਨਿਆਂ ਬਾਅਦ ਵੀ ਕਾਨੂੰਨੀ ਭੰਬਲਭੂਸੇ ’ਚ ਫਸੀ 

ਉਨ੍ਹਾਂ ਚੇਤਾਵਨੀ ਜਾਰੀ ਕਰਦਿਆਂ ਕਿਹਾ ਕਿ ਇਸ ਸਬੰਧੀ ਅਣਗਹਿਲੀ ਕਰਨ ਵਾਲੀਆਂ ਫਰਮਾਂ ਖਿਲਾਫ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਜ਼ਿਲੇ ਦੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਵਿਭਾਗ ਵੱਲੋਂ ਬਾਸਮਤੀ ਲਈ ਪਾਬੰਦੀਸ਼ੁਦਾ ਕੀਟਨਾਸ਼ਕਾਂ ਦੀ ਵਰਤੋਂ ਨਾ ਕੀਤੀ ਜਾਵੇ ਤਾਂ ਜੋ ਜ਼ਿਲੇ ਅੰਦਰ ਵਧੀਆ ਕੁਆਲਟੀ ਦੀ ਬਾਸਮਤੀ ਦੀ ਪੈਦਾਵਾਰ ਕੀਤੀ ਜਾ ਸਕੇ।

‘ਗੋਲਡਨ ਬਰਡਵਿੰਗ’ ਐਲਾਨੀ ਗਈ ਭਾਰਤ ਦੀ ਸਭ ਤੋਂ ਵੱਡੀ ਤਿੱਤਲੀ (ਵੀਡੀਓ)

PunjabKesari


rajwinder kaur

Content Editor

Related News