ਖੇਤੀਬਾੜੀ ਕਾਨੂੰਨ : ਕਿਸਾਨਾਂ ਦਾ ਗੁੱਸਾ ਪੰਜਾਬ ਸਰਕਾਰ ਦੇ ਵਿਰੁੱਧ ਵੀ ਲੱਗਿਆ ਵਧਣ

10/11/2020 1:47:29 AM

ਬਰਨਾਲਾ,(ਵਿਵੇਕ ਸਿੰਧਵਾਨੀ, ਰਵੀ)– ਖੇਤੀਬਾੜੀ ਕਾਨੂੰਨ ਦੇ ਵਿਰੁੱਧ ਦਿਨੋਂ-ਦਿਨ ਕਿਸਾਨ ਦਾ ਗੁੱਸਾ ਵਧਦਾ ਹੀ ਜਾ ਰਿਹਾ ਹੈ। ਪਹਿਲਾਂ ਤੋਂ ਕਿਸਾਨ ਕੇਂਦਰ ਸਰਕਾਰ ਦਾ ਹੀ ਵਿਰੋਧ ਕਰ ਰਹੇ ਸਨ। ਹੁਣ ਕਿਸਾਨਾਂ ਨੇ ਪੰਜਾਬ ਸਰਕਾਰ ਦਾ ਵਿਰੋਧ ਵੀ ਕਰਨਾ ਸ਼ੁਰੂ ਕਰ ਦਿੱਤਾ ਹੈ। ਕਿਸਾਨ ਮੰਗ ਕਰ ਰਹੇ ਹਨ ਕਿ ਪੰਜਾਬ ਵਿਧਾਨ ਸਭਾ ’ਚ ਇਸ ਕਾਨੂੰਨ ਦੇ ਵਿਰੋਧ ’ਚ ਮਤਾ ਪਾਸ ਕੀਤਾ ਜਾਵੇ। ਅੱਜ ਮਹਿਲ ਕਲਾਂ ’ਚ ਕੁਝ ਕਿਸਾਨਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਫੋਟੋ ’ਤੇ ਹੀ ਕਾਲਖ ਮਲ ਦਿੱਤੀ ਅਤੇ ਆਪਣਾ ਵਿਰੋਧ ਪ੍ਰਦਰਸ਼ਨ ਕੀਤਾ।

Bharat Thapa

This news is Content Editor Bharat Thapa