ਖੇਤੀ ਬਿੱਲ ਰੱਦ ਕਰਵਾਉਣ ਲਈ 31 ਕਿਸਾਨ ਜਥੇਬੰਦੀਆਂ ਵਲੋਂ ਆਰ-ਪਾਰ ਦੀ ਲੜਾਈ ਸ਼ੁਰੂ

09/29/2020 1:13:49 PM

ਸੰਗਰੂਰ (ਪੁਨੀਤ ਮਾਨ): ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਬਿੱਲਾਂ ਦੇ ਵਿਰੋਧ 'ਚ ਲਗਾਤਾਰ ਪੰਜਾਬ ਦੇ ਕਿਸਾਨ ਸੰਘਰਸ਼ ਕਰ ਰਹੇ ਹਨ। ਇਸ ਲਈ ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ ਇਕ ਮੰਚ 'ਤੇ ਇਕੱਠੀਆਂ ਹੋਈਆਂ ਹਨ। ਸਮੂਹ ਜੱਥੇਬੰਦੀਆਂ ਵਲੋਂ 1 ਅਕਤੂਬਰ ਤੋਂ ਮੁੜ ਅਣਮਿੱਥੇ ਸਮੇਂ ਲਈ ਰੇਲ ਰੋਕੋ ਅੰਦੋਲਨ ਸ਼ੁਰੂ ਕੀਤਾ ਜਾ ਰਿਹਾ ਹੈ। ਜਿਸ ਦੀਆਂ ਤਿਆਰੀਆਂ ਲਈ ਪਿੰਡਾਂ 'ਚ ਰਾਸ਼ਨ ਅਤੇ ਫ਼ੰਡ ਇਕੱਠੇ ਕੀਤੇ ਜਾ ਰਹੇ ਹਨ। ਪਿੰਡਾਂ 'ਚ ਕਿਸਾਨ ਅਤੇ ਮਜ਼ਦੂਰ ਪਰਿਵਾਰਾਂ ਵਲੋਂ ਵਧ ਚੜ ਕੇ ਕਿਸਾਨ ਜੱਥੇਬੰਦੀਆਂ ਨੂੰ ਸਹਿਯੋਗ ਦਿੱਤਾ ਜਾ ਰਿਹਾ ਹੈ। ਹਰ ਘਰ ਵਲੋਂ ਕਿਸਾਨੀ ਸੰਘਰਸ਼ਾਂ ਦੇ ਲੰਗਰ ਲਈ ਆਟਾ, ਦਾਲ, ਚਾਹ ਪੱਤੀ, ਖੰਡ ਆਦਿ ਦਾ ਹਿੱਸਾ ਪਾਇਆ ਜਾ ਰਿਹਾ ਹੈ।ਉੱਥੇ ਕੁੱਝ ਲੋਕਾਂ ਵਲੋਂ ਨਕਦੀ ਫ਼ੰਡ ਵੀ ਜੱਥੇਬੰਦੀਆਂ ਨੂੰ ਦਿੱਤੇ ਜਾ ਰਹੇ ਹਨ। 

ਇਹ ਵੀ ਪੜ੍ਹੋ: ਕੀ ਸਰਗਰਮ ਸਿਆਸਤ 'ਚ ਕੁੱਦਣਗੇ ਬੀਬੀ ਭੱਠਲ? ਵਿਰੋਧੀ ਦਲਾਂ 'ਚ ਵੀ ਛਿੜੀ ਚਰਚਾ

ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਖੇਤੀ ਬਿੱਲ ਰੱਦ ਕਰਵਾਉਣ ਲਈ ਹੁਣ ਆਰ-ਪਾਰ ਦੀ ਲੜਾਈ ਸ਼ੁਰੂ ਹੋ ਚੁੱਕੀ ਹੈ, ਜਿਸ ਕਰਕੇ 1 ਅਕਤੂਬਰ ਤੋਂ ਰੇਲ ਪਟੜੀਆਂ 'ਤੇ ਪੱਕੇ ਮੋਰਚੇ ਲਗਾਏ ਜਾਣਗੇ। ਜੋ ਉਨਾਂ ਸਮਾਂ ਜਾਰੀ ਰਹਿਣਗੇ, ਜਿੰਨਾਂ ਸਮਾਂ ਖੇਤੀ ਬਿੱਲ ਰੱਦ ਨਹੀਂ ਹੁੰਦੇ।ਜਿਸ ਕਰਕੇ ਇਹ ਕਿਸਾਨੀ ਸੰਘਰਸ਼ ਲੰਬਾ ਚੱਲਦਾ ਹੈ। ਇਸ ਲਈ ਸੰਘਰਸ਼ੀ ਦੇ ਲੰਗਰਾਂ ਲਈ ਰਾਸ਼ਨ ਅਤੇ ਖ਼ਰਚਿਆਂ ਲਈ ਫ਼ੰਡ ਦੀ ਲੋੜ ਪੈਂਦੀ ਹੈ। ਜਿਸ ਕਰਕੇ ਕਿਸਾਨ ਜੱਥੇਬੰਦੀਆਂ ਵਲੋਂ ਪਿੰਡਾਂ 'ਚੋਂ ਰਾਸ਼ਨ ਅਤੇ ਫ਼ੰਡ ਇਕੱਠਾ ਕੀਤਾ ਜਾ ਰਿਹਾ ਹੈ। ਪਿੰਡਾਂ ਦੇ ਲੋਕ ਆਪ ਮੁਹਾਰੇ ਵਧ ਚੜ ਕੇ ਸਹਿਯੋਗ ਦੇ ਰਹੇ ਹਨ।ਉਨ੍ਹਾਂ ਕਿਹਾ ਕਿ ਰੇਲਵੇ ਪਟੜੀਆਂ 'ਤੇ ਧਰਨਾ ਲਗਾਉਣ ਦੇ ਨਾਲ-ਨਾਲ ਕਾਰਪੋਰੇਟ ਘਰਾਣਿਆਂ ਦੇ ਟੋਲ ਪਲਾਜ਼ੇ, ਸੌਪਿੰਗ ਮਾਲ ਵਗੈਰਾ ਦਾ ਵੀ ਘਿਰਾਓ ਕੀਤਾ ਜਾਵੇਗਾ।

ਇਹ ਵੀ ਪੜ੍ਹੋ: ਫ਼ਿਲਮੀ ਅੰਦਾਜ਼ 'ਚ ਕਾਰ ਚੋਰੀ ਕਰਨ ਦੀ ਅਸਫ਼ਲ ਕੋਸ਼ਿਸ਼, ਭੱਜਦੇ ਜਾਂਦੇ ਵੀ ਕਰ ਗਏ ਇਹ ਕਾਰਾ

ਉਧਰ ਇਸ ਸਬੰਧੀ ਪਿੰਡਾਂ ਦੇ ਲੋਕਾਂ 'ਚ ਵੀ ਖੇਤੀ ਬਿੱਲਾਂ ਦੇ ਵਿਰੋਧ 'ਚ ਕੇਂਦਰ ਸਰਕਾਰ ਵਿਰੁੱਧ ਰੋਸ ਪਾਇਆ ਜਾ ਰਿਹਾ ਹੈ। ਲੋਕਾਂ ਦਾ ਕਹਿਣਾ ਹੈ ਕਿ ਉਹ ਕਿਸਾਨ ਜੱਥੇਬੰਦੀਆਂ ਨੂੰ ਰਾਸ਼ਨ, ਫ਼ੰਡ ਦਾ ਸਹਿਯੋਗ ਦੇਣ ਦੇ ਨਾਲ ਨਾਲ ਕਿਸਾਨੀ ਸੰਘਰਸ਼ ਦੇ ਧਰਨਿਆਂ ਵਿੱਚ ਵੀ ਸ਼ਾਮਲ ਹੋ ਰਹੇ ਹਨ।


Shyna

Content Editor

Related News