ਖੇਤੀ ਕਾਨੂੰਨਾਂ ਖ਼ਿਲਾਫ਼ ਭਾਜਪਾ ਆਗੂਆਂ ਦੇ ਘਰਾਂ ਦਾ ਘਿਰਾਓ ਨਿਰੰਤਰ ਜਾਰੀ

11/28/2020 4:19:00 PM

ਬੁਢਲਾਡਾ (ਬਾਸਲ): ਖੇਤੀ ਕਾਨੂੰਨਾਂ ਖ਼ਿਲਾਫ਼ ਜਿੱਥੇ ਕਿਸਾਨਾਂ ਵਲੋਂ ਦਿੱਲੀ ਵੱਲ ਕੂਚ ਕੀਤਾ ਗਿਆ ਹੈ ਅਤੇ ਉੱਥੇ ਜਾ ਕੇ ਧਰਨੇ ਮੁਜ਼ਾਹਰੇ ਕੀਤੇ ਜਾ ਰਹੇ ਹਨ ਦੇ ਚੱਲਦਿਆਂ ਪਿਛਲੇ ਲੰਬੇ ਸਮੇਂ ਤੋਂ ਭਾਜਪਾ ਆਗੂਆਂ ਦੇ ਘਰਾਂ ਦੇ ਬਾਹਰ ਦਿੱਤੇ ਜਾ ਰਹੇ ਧਰਨਿਆਂ ਦੀ ਲੜੀ ਨਿਰੰਤਰ ਜਾਰੀ ਰਹੀ।

ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਜਦੋਂ ਤਕ ਮੋਦੀ ਸਰਕਾਰ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰ ਦਿੰਦੀ ਜਾਂ ਕਿਸਾਨ ਹਿੱਤ ਵਿਚ ਨਹੀਂ ਕਰਦੀ ਉਦੋਂ ਤੱਕ ਧਰਨੇ ਮੁਜ਼ਾਹਰੇ ਲਗਾਤਾਰ ਜਾਰੀ ਰਹਨਗੇ ਅਤੇ ਉਨ੍ਹਾਂ ਕਿਹਾ ਕਿ ਦਿੱਲੀ ਵਿਖੇ ਵੀ ਲਗਾਤਾਰ ਧਰਨੇ ਅਤੇ ਮੁਜ਼ਾਹਰੇ ਕੀਤੇ ਜਾਣਗੇ। ਕਿਸਾਨ ਉਦੋਂ ਤਕ ਵਾਪਸ ਨਹੀਂ ਆਉਣਗੇ ਜਦੋਂ ਤੱਕ ਖੇਤੀ ਕਾਨੂੰਨਾਂ ਨੂੰ ਕਿਸਾਨ ਹਿੱਤਾਂ ਲਈ ਕੀਤਾ ਜਾਂਦਾ ਜਾਂ ਰੱਦ ਨਹੀਂ ਕੀਤਾ ਜਾਂਦਾ। ਉਨ੍ਹਾਂ ਇਸ ਮੌਕੇ ਭਾਜਪਾ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਉਨ੍ਹਾਂ ਕਿਹਾ ਕਿ ਦਿੱਲੀ ਵੱਲ ਕੂਚ ਕਰ ਰਹੇ ਕਿਸਾਨਾਂ ਨੂੰ ਹਰਿਆਣਾ ਸਰਕਾਰ ਵਲੋਂ ਕੀਤਾ ਗਿਆ ਵਤੀਰਾ ਬਹੁਤ ਗਲਤ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।


Shyna

Content Editor

Related News