ਖੇਤੀਬਾੜੀ ਕਾਨੂੰਨਾਂ ''ਤੇ ਪਦਮ ਵਿਭੂਸ਼ਣ ਵਾਪਸ ਕਰਕੇ ਬਾਦਲ ਡਰਾਮੇਬਾਜੀ ਕਰ ਰਿਹਾ: ਪਿਰਮਲ ਧੋਲਾ

12/03/2020 4:58:54 PM

ਤਪਾ ਮੰਡੀ (ਸ਼ਾਮ,ਗਰਗ): ਹਲਕਾ ਭਦੋੜ ਦੇ ਵਿਧਾਇਕ ਪਿਰਮਲ ਸਿੰਘ ਧੋਲਾ ਨੇ ਦੱਸਿਆ ਕਿ ਸ਼੍ਰ.ਪ੍ਰਕਾਸ ਸਿੰਘ ਬਾਦਲ ਸਾਬਕਾ ਮੁੱਖ ਮੰਤਰੀ ਪੰਜਾਬ ਵਲੋਂ ਕਿਸਾਨ ਅੰਦੋਲਨ ਦੇ ਹੱਕ 'ਚ ਅਤੇ ਤਿੰਨ ਖੇਤੀਬਾੜੀ ਕਾਲੇ ਕਾਨੂੰਨ ਨੂੰ ਵਾਪਸ ਲੈਣ ਦੇ ਮੁੱਦੇ ਤੇ ਅੜਨ ਦੇ ਵਿਰੋਧ 'ਚ ਪਦਮ ਵਿਭੂਸ਼ਣ ਵਾਪਸ ਲੈਣ ਤੇ ਕਟਾਸ ਕਰਦਿਆਂ ਕਿਹਾ ਕਿ ਇਹ ਮਗਰਮੱਛ ਦੇ ਹੰਝੂਆਂ ਨਾਲ ਤੁਲਨਾ ਕੀਤੀ। ਉਨ੍ਹਾਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਦੀ ਨੂੰਹ ਹਰਸਿਮਰਤ ਕੌਰ ਬਾਦਲ ਉਸ ਸਮੇਂ ਕੈਬਨਿਟ ਮੰਤਰੀ ਸੀ ਜਦੋਂ ਇਹ ਕਾਲੇ ਕਾਨੂੰਨ ਬਣਾਏ ਜਾ ਰਹੇ ਸਨ ਅਤੇ ਉਹ ਇਨ੍ਹਾਂ ਦੇ ਹੱਕ 'ਚ ਉਸੇ ਤਰ੍ਹਾਂ ਪੈਰਵੀ ਕਰਦੀ ਰਹੀ ਜਿਵੇਂ ਨਰਿੰਦਰ ਮੋਦੀ ਅਤੇ ਭਾਜਪਾ ਵਾਲੇ ਕਰ ਰਹੇ ਹਨ ਅਤੇ ਇੱਥੋਂ ਤੱਕ ਖ਼ੁਦ ਪ੍ਰਕਾਸ਼ ਸਿੰਘ ਬਾਦਲ ਵਲੋਂ ਇਕ ਵੀਡੀਓ ਵਾਇਰਲ ਕੀਤੀ ਗਈ, ਜਿਸ 'ਚ ਉਨ੍ਹਾਂ ਤਿੰਨ ਕਾਲੇ ਕਾਨੂੰਨਾਂ ਦੀ ਪੈਰਵੀ ਕਰਦਿਆਂ ਕਿਸਾਨਾਂ ਦੇ ਹਿੱਤ 'ਚ ਦੱਸਿਆ ਸੀ ਪਰ ਜਦੋਂ ਕਿਸਾਨ ਅੰਦੋਲਨ ਪੂਰੀ ਤਰ੍ਹਾਂ ਨਾਲ ਭੱਖ ਗਿਆ ਅਤੇ ਸ੍ਰ.ਬਾਦਲ ਦੇ ਘਰ ਅੱਗੇ ਵੀ ਧਰਨੇ ਲਗਾ ਦਿੱਤੇ ਪਰ ਉਸ ਦਬਾਅ ਦੇ ਅਧੀਨ ਬੀਬੀ ਹਰਸਿਮਰਤ ਕੌਰ ਬਾਦਲ ਨੇ ਕੈਬਨਿਟ 'ਚੋਂ ਅਸਤੀਫ਼ਾ ਦਿੱਤਾ ਅਤੇ ਇਨ੍ਹਾਂ ਕਾਨੂੰਨਾਂ ਨੂੰ ਮਾੜਾ ਦੱਸਦਿਆਂ ਐੱਨ.ਡੀ.ਏ. ਤੋਂ ਕਿਨਾਰਾ ਵੀ ਕਰ ਲਿਆ ਅਤੇ ਹੁਣ ਸ੍ਰ.ਬਾਦਲ ਕਿਸਾਨੀ 'ਚੋਂ ਆਪਣੇ ਪੈਰ ਖਿਸਕਦੇ ਦੇਖਕੇ ਇਹ ਐਵਾਰਡ ਵਾਪਸ ਕੀਤਾ ਹੈ।

ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਖੇਤੀਬਾੜੀ ਕਾਲੇ ਕਾਨੂੰਨਾਂ ਦੇ ਸਬੰਧ ਵਿੱਚ ਡਰਾਮੇਬਾਜੀ ਕਰ ਰਿਹਾ ਹੈ। ਹੁਣੇ-ਹੁਣੇ ਪਤਾ ਲੱਗਿਆ ਅਕਾਲੀ ਦਲ (ਡੀ) ਦੇ ਪ੍ਰਧਾਨ ਸ੍ਰ.ਸੁਖਦੇਵ ਸਿੰਘ ਢੀਂਡਸਾ ਨੇ ਵੀ ਆਪਣਾ ਐਵਾਰਡ ਵਾਪਸ ਕਰਨ ਦਾ ਐਲਾਨ ਕਰ ਦਿੱਤਾ ਹੈ। ਦੂਜੇ ਪਾਸੇ ਸਾਬਕਾ ਵਿਧਾਇਕ ਬਲਵੀਰ ਸਿੰਘ ਘੁੰਨਸ, ਹਲਕਾ ਭਦੋੜ ਦੇ ਇੰਚਾਰਜ ਸਤਨਾਮ ਸਿੰਘ ਰਾਹੀ,ਨਗਰ ਕੌਸਲ ਦੇ ਸਾਬਕਾ ਪ੍ਰਧਾਨ ਤਰਲੋਚਨ ਬਾਂਸਲ,ਸ੍ਰ.ਅ.ਦਲ ਦੇ ਸ਼ਹਿਰੀ ਪ੍ਰਧਾਨ ਉਗਰ ਸੈਨ ਮੋੜ,ਟਰੱਕ ਯੂਨੀਅਨ ਦੇ ਸਾਬਕਾ ਪ੍ਰਧਾਨ ਰਾਕੇਸ ਟੋਨਾ,ਵਪਾਰ ਮੰਡਲ ਦੇ ਚੇਅਰਮੈਨ ਸੰਦੀਪ ਵਿੱਕੀ ਨੇ ਸਾਂਝੇ ਤੌਰ 'ਤੇ ਕਿਹਾ ਕਿ ਬਾਦਲ ਵਲੋਂ ਪਦਮ ਵਿਭੂਸ਼ਣ ਐਵਾਰਡ ਵਾਪਸ ਕਰਨ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਪਹਿਲਾਂ ਕੇਂਦਰੀ ਕੈਬਨਿਟ 'ਚੋਂ ਕਾਲੇ ਕਾਨੂੰਨਾਂ ਦੇ ਖ਼ਿਲਾਫ਼ ਅਸਤੀਫ਼ਾ ਦਿੱਤਾ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਭਾਜਪਾ ਨਾਲੋਂ ਨਾਤਾ ਤੋੜ ਕੇ ਐੱਨ.ਡੀ.ਏ 'ਚੋਂ ਬਾਹਰ ਆ ਗਏ ਹਨ। ਇਹ ਕਿਸਾਨਾਂ ਦੇ ਹਿੱਤਾਂ 'ਚ ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਨਾਲ ਖੜ੍ਹਾ ਹੈ।


Shyna

Content Editor

Related News