ਤੀਜੇ ਦਿਨ ਬਾਅਦ ਦੁਪਹਿਰ ਕਿਸਾਨਾਂ ਨੇ ਹਰੀਕ ਹੈਡ ''ਤੇ ਖੇਤੀ ਆਰਡੀਨੈਂਸ ਖਿਲਾਫ ਲਾਇਆ ਧਰਨਾ ਚੁੱਕਿਆ

09/16/2020 7:14:48 PM

ਜ਼ੀਰਾ,(ਗੁਰਮੇਲ ਸੇਖ਼ਵਾ)- ਖੇਤੀ ਆਰਡੀਨੈਂਸਾਂ ਤੇ ਬਿਜਲੀ ਸੋਧ 2020 ਨੂੰ ਰੱਦ ਕਰਵਾਉਣ ਲਈ ਕੇਂਦਰ ਸਰਕਾਰ ਵਿਰੁੱਧ ਕਿਸਾਨਾਂ ਵੱਲੋਂ ਹਰੀਕੇ ਹੈਡ ਬੰਗਾਲੀ ਵਾਲਾ ਪੁਲ 'ਤੇ ਲਗਾਇਆ ਧਰਨਾ ਅੱਜ ਤੀਜੇ ਦਿਨ ਬਾਅਦ ਦੁਪਹਿਰ ਲੋਕਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਨੂੰ ਦੇਖਦੇ ਹੋਏ ਕਿਸਾਨਾਂ ਵੱਲੋਂ ਚੁੱਕ ਲਿਆ ਗਿਆ। ਕਿਸਾਨ ਆਗੂਆਂ ਨੇ ਇਹ ਵੀ ਐਲਾਨ ਕੀਤਾ ਕਿ ਮੋਦੀ ਸਰਕਾਰ ਤੋਂ ਮੰਗਾਂ ਮੰਨਵਾਉਣ ਲਈ ਕੀਤੇ ਜਾਣ ਵਾਲੇ ਸੰਘਰਸ਼ ਦੀ ਰੂਪ-ਰੇਖਾ ਤਿਆਰ ਕਰਨ ਲਈ 17 ਸਤੰਬਰ ਨੂੰ ਮੀਟਿੰਗ ਕੀਤੀ ਜਾਵੇਗੀ, ਜਿਸ ਉਪਰੰਤ ਵੱਡਾ ਅੰਦੋਲਨ ਛੇੜ ਦਿੱਲੀ ਵੱਲ ਕੂਚ ਕਰਕੇ ਮੋਦੀ ਸਰਕਾਰ ਅਤੇ ਮੰਤਰੀਆਂ ਦੀਆਂ ਕੋਠੀਆਂ ਦਾ ਘਿਰਾਓ ਕੀਤਾ ਜਾਵੇਗਾ।
ਇਸ ਮੌਕੇ ਸਤਨਾਮ ਸਿੰਘ ਪੰਨੂੰ ਸੂਬਾ ਮੀਤ ਪ੍ਰਧਾਨ, ਮੀਤ ਪ੍ਰਧਾਨ ਜਸਬੀਰ ਸਿੰਘ ਟਿੱਬੀ, ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਬਾਠ, ਸੁਰਿੰਦਰ ਸਿੰਘ ਫਾਜ਼ਿਲਕਾ, ਸਲਵਿੰਦਰ ਸਿੰਘ ਜਾਨੀਆਂ, ਧਰਮ ਸਿੰਘ ਸਿੱਧੂ, ਰਛਪਾਲ ਸਿੰਘ ਗੱਟਾ ਬਾਦਸ਼ਾਹ, ਅਮਨਦੀਪ ਸਿੰਘ ਕੱਚਰਭੰਨ, ਬਲਜਿੰਦਰ ਸਿੰਘ ਤਲਵੰਡੀ, ਗੁਰਬਖਸ਼ ਸਿੰਘ, ਸੁਰਿੰਦਰ ਸਿੰਘ ਘੁਦੂਵਾਲਾ, ਗੁਰਦੇਵ ਸਿੰਘ, ਹਰਬੰਸ ਸਿੰਘ ਮੋਗਾ, ਸੁਰਿੰਦਰ ਸਿੰਘ, ਸਵਰਨ ਸਿੰਘ, ਗੁਰਮੇਲ ਸਿੰਘ, ਸੁਖਵਿੰਦਰ ਸਿੰਘ, ਮੇਹਰ ਸਿੰਘ ਤਲਵੰਡੀ, ਗੁਰਸਾਹਿਬ ਸਿੰਘ, ਰੇਸ਼ਮ ਸਿੰਘ ਅਤੇ ਪਰਮਜੀਤ ਸਿੰਘ ਆਦਿ ਫ਼ਿਰੋਜ਼ਪੁਰ, ਫਾਜ਼ਿਲਕਾ, ਜਲੰਧਰ, ਤਰਨਤਾਰਨ ਦੇ ਮਜ਼ਦੂਰ-ਕਿਸਾਨ ਸੰਘਰਸ਼ ਕਮੇਟੀ ਦੇ ਕਿਸਾਨ ਵੀਰ ਅਤੇ ਮਾਤਾ-ਭੈਣਾਂ ਭਾਰੀ ਗਿਣਤੀ ਵਿੱਚ ਰੋਸ ਮੁਜ਼ਾਹਰੇ ਵਿੱਚ ਹਿੱਸਾ ਲਿਆ।

Deepak Kumar

This news is Content Editor Deepak Kumar