ਖੇਤੀ ਆਰਡੀਨੈਂਸ ਖਿਲਾਫ ਕਿਸਾਨਾਂ ਵਲੋਂ ਨਾਅਰੇਬਾਜ਼ੀ

08/27/2020 5:24:51 PM

ਬੱਧਨੀ ਕਲਾਂ (ਮਨੋਜ) : ਭਾਰਤੀ ਕਿਸਾਨ ਯੂਨੀਅਨ ਏਕਤਾਂ ਉਗਰਾਹਾਂ ਦੇ ਸੱਦੇ 'ਤੇ ਖੇਤੀ ਆਰਡੀਨੈਂਸ ਖ਼ਿਲਾਫ਼ ਕੇਂਦਰ ਦੀ ਮੋਦੀ ਹਕੂਮਤ ਖ਼ਿਲਾਫ਼ ਕੀਤੇ ਜਾ ਤਿੱਖੇ ਸੰਘਰਸ਼ਾਂ ਦੀ ਲੜੀ ਤਹਿਤ ਅੱਜ ਤੀਜੇ ਦਿਨ ਬਲਾਕ ਨਿਹਾਲ ਸਿੰਘ ਵਾਲਾ ਦੀ ਬੱਧਨੀ ਕਲਾਂ ਇਕਾਈ ਵਲੋਂ ਬਾਈਪਾਸ ਰੋਡ ਜਾਮ ਕਰ ਕੇ ਰੋਸ ਪ੍ਰਦਰਸ਼ਨ ਅਤੇ ਨਾਅਰੇਬਾਜ਼ੀ ਕੀਤੀ ਗਈ।

ਇਹ ਵੀ ਪੜ੍ਹੋ : ਅੰਮ੍ਰਿਤਸਰ ਜ਼ਿਲ੍ਹੇ 'ਚ ਕੋਰੋਨਾ ਦਾ ਤਾਂਡਵ, 70 ਨਵੇਂ ਮਾਮਲਿਆਂ ਦੀ ਪੁਸ਼ਟੀ, 2 ਮੌਤਾਂ

ਇਸ ਮੌਕੇ ਬਲਾਕ ਪ੍ਰਧਾਨ ਕੇਵਲ ਕ੍ਰਿਸ਼ਨ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਅਤੇ ਤਿੰਨ ਆਰਡੀਨੈਂਸ ਖੁੱਲੀ ਬੋਲੀ (ਇਕ ਦੇਸ਼ ਇਕ ਮੰਡੀ), ਠੇਕਾ ਖੇਤੀ ਨੀਤੀ 2018 ਅਤੇ ਬਿਜਲੀ ਐਕਟ 2020 ਪਾਸ ਕੀਤੇ ਗਏ ਹਨ। ਉਨ੍ਹਾਂ ਦੇ ਵਿਰੋਧ ਵਿਚ ਅਕਾਲੀ-ਭਾਜਪਾ ਦੇ ਐੱਮ. ਪੀ. ਅਤੇ ਐੱਮ. ਐੱਲ. ਏ. ਦਾ ਘਿਰਾਓ ਕਰਨ ਲਈ ਸੂਬਾ ਕਮੇਟੀ ਦੇ ਸੱਦੇ 'ਤੇ ਲਗਾਤਾਰ ਤੀਸਰੇ ਦਿਨ ਧਰਨਾ ਦਿੱਤਾ ਗਿਆ ਹੈ ਅਤੇ ਇਹ ਲੋਕ ਮਾਰੂ ਫੈਸਲੇ ਵਾਪਸ ਲੈਣ ਲਈ ਕੇਂਦਰ ਸਰਕਾਰ 'ਤੇ ਦਬਾਅ ਪਾਇਆ ਜਾ ਰਿਹਾ ਹੈ। ਇਸ ਮੌਕੇ ਵੱਡੀ ਗਿਣਤੀ ਵਿਚ ਕਿਸਾਨਾਂ ਵਲੋਂ ਸ਼ਮੂਲੀਅਤ ਕੀਤੀ ਗਈ ਅਤੇ ਸਰਕਾਰ ਖਿਲਾਫ ਨਾਅਰੇਬਾਜ਼ੀ ਵੀ ਕੀਤੀ ਗਈ।

ਇਹ ਵੀ ਪੜ੍ਹੋ : PM ਮੋਦੀ ਦੇ ਬਿਆਨ 'ਤੇ ਜਥੇਦਾਰ ਮੰਡ ਵਲੋਂ ਸਮੂਹ ਸਿੱਖ ਸੰਸਥਾਵਾਂ ਨੂੰ ਕੇਸ ਦਰਜ ਕਰਾਉਣ ਦੇ ਆਦੇਸ਼

Baljeet Kaur

This news is Content Editor Baljeet Kaur