ਆਪਣੀਆਂ ਮੰਗਾਂ ਨੂੰ ਲੈ ਕੇ ਖੇਤੀਬਾੜੀ ਸਬ ਇੰਸਪੈਕਟਰ 22 ਨੂੰ ਕਰਨਗੇ ਹੜਤਾਲ

07/19/2021 6:32:26 PM

ਫਿਰੋਜ਼ਪੁਰ (ਹਰਚਰਨ ਸਿੰਘ,ਬਿੱਟੂ)-6ਵੇਂ ਪੇਅ ਕਮੀਸ਼ਨ ਦੀ ਆਈ ਰਿਪੋਰਟ ਵਿਚ ਖੇਤਬਾੜੀ ਸਬ ਇੰਸਪੈਕਟਰ ਨੂੰ ਅਣਗੋਲਿਆ ਕੀਤਾ ਗਿਆਂ ਹੈ। ਇਸੇ ਸੰਬੰਧ ਵਿਚ 22 ਜੁਲਾਈ ਨੂੰ ਜ਼ਿਲ੍ਹਾ ਹੈੱਡ ਕੁਆਰਟਰ ਵਿਚ 10 ਵਜੇ ਤੋਂ ਲੈ ਕੇ 12 ਵਜੇ ਤੱਕ ਐਗਰੀਕਲਚਰ ਸਬ ਇੰਸਪੈਕਟਰ ਐਸੋਸੀਏਸ਼ਨ ਅਤੇ ਸਮੂਹ ਜ਼ਿਲ੍ਹਾ ਪ੍ਰਧਾਨਾਂ ਵੱਲੋਂ ਮੁਕੰਮਲ ਹੜਤਾਲ ਕਰਨ ਦਾ ਫ਼ੈਸਲਾ ਲਿਆ ਹੈ। ਇਸ ਦੀ ਜਾਣਕਾਰੀ ਸਟੇਟ ਪ੍ਰਧਾਨ ਸ਼੍ਰੀ ਨਰੇਸ਼ ਸੈਣੀ ਨੇ ਪ੍ਰੈੱਸ ਨੋਟ ਰਾਹੀ ਸਾਂਝੀ ਕੀਤੀ।

ਇਹ ਵੀ ਪੜ੍ਹੋ: ਜਲੰਧਰ: ਜੀਜੇ ਨਾਲ ਵਿਆਹ ਕਰਵਾਉਣਾ ਚਾਹੁੰਦੀ ਸੀ ਛੋਟੀ ਭੈਣ, ਦੁਖੀ ਭਰਾ ਨੇ ਜ਼ਹਿਰ ਨਿਗਲ ਕੇ ਕੀਤੀ ਖ਼ੁਦਕੁਸ਼ੀ

ਇਸ ਮੌਕੇ 'ਤੇ ਖੇਤੀਬਾੜੀ ਸਬ ਇੰਸਪੈਕਟਰ ਨੇ ਦੱਸਿਆ ਹੈ ਕਿ ਲੰਮੇ ਸਮੇਂ ਤੋਂ ਸਬ ਇੰਸਪੈਕਟਰਾਂ ਦੀਆਂ ਲਟਕਦੀਆ ਆ ਰਹੀਆ ਮੰਗਾ ਨੂੰ ਲੈ ਕੇ ਮੰਗ ਪੱਤਰ ਹੜਤਾਲ ਤੋਂ ਬਾਅਦ ਮੁੱਖ ਮੰਤਰੀ ਸਾਹਿਬ ਦੇ ਨਾਮ 'ਤੇ ਜਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਦਿੱਤਾ ਜਾਵੇਗਾ। ਜੇਕਰ ਸਰਕਾਰ ਨੇ ਸਬ ਇੰਸਪੈਕਟਰਾਂ ਦੀਆਂ ਵਾਜਬ ਅਤੇ ਜਾਇਜ਼ ਮੰਗਾਂ ਬਾਰੇ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਸਮੇਂ ਵਿਚ ਪੂਰੇ ਪੰਜਾਬ ਵਿਚ ਖੇਤੀਬਾੜੀ ਸਬ ਇੰਸਪੈਕਟਰਾਂ ਵੱਲੋਂ ਹੋਰ ਤਿੱਖਾ ਸੰਘਰਸ਼ ਕੀਤਾ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।

ਇਹ ਵੀ ਪੜ੍ਹੋ: ਨਵਜੋਤ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਉਣ ਦੇ ਕੀ ਨੇ ਮਾਇਨੇ? ਜਾਣੋ ਕੀ ਹੋਣਗੀਆਂ ਚੁਣੌਤੀਆਂ

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ


shivani attri

Content Editor

Related News