ਅਕਾਲੀ-ਬਸਪਾ ਸਮਝੌਤਾ ਗੈਰ ਸਿਧਾਂਤਕ : ਚੀਮਾ

06/13/2021 6:07:21 PM

ਧੂਰੀ (ਜੈਨ): ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅਕਾਲੀ ਦਲ (ਬ) ਅਤੇ ਬਹੁਜਨ ਸਮਾਜ ਪਾਰਟੀ ਦਰਮਿਆਨ ਪੰਜਾਬ ਵਿਚ ਹੋਏ ਸਿਆਸੀ ਸਮਝੌਤੇ ਨੂੰ ਗੈਰ ਸਿਧਾਂਤਕ ਸਮਝੌਤਾ ਕਰਾਰ ਦਿੱਤਾ ਹੈ। ਉਨ੍ਹਾਂ ਇਹ ਵਿਚਾਰ ਅੱਜ ਇਥੇ ਇਕ ਖੂਨਦਾਨ ਕੈਂਪ ਵਿਚ ਸ਼ਮੂਲੀਅਤ ਕਰਨ ਤੋਂ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਪ੍ਰਗਟ ਕੀਤੇ।

ਇਸ ਮੌਕੇ ਚੀਮਾ ਨੇ ਦੋਹਾਂ ਪਾਰਟੀਆਂ ਦਰਮਿਆਨ ਹੋਏ ਸਮਝੌਤੇ ਨੂੰ ਮੌਕਾਪ੍ਰਸਤੀ ਦੱਸਦਿਆਂ ਕਿਹਾ ਕਿ ਜਿੱਥੇ ਅਕਾਲੀ ਦਲ ਪੰਜਾਬ ਦੀ ਸਿਆਸਤ ਵਿਚ ਅੱਜ ਜ਼ੀਰੋ ਹੈ, ਉੱਥੇ ਬਸਪਾ ਉਸ ਤੋਂ ਪਹਿਲਾਂ ਹੀ ਜ਼ੀਰੋ ਹੈ ਅਤੇ ਜ਼ੀਰੋ ਤੇ ਜ਼ੀਰੋ ਇਕੱਠੇ ਹੋਣ ਨਾਲ ਪੰਜਾਬੀਆਂ ਨੂੰ ਕੋਈ ਨਤੀਜਾ ਨਹੀਂ ਮਿਲਣ ਵਾਲਾ ਹੈ। ਉਨ੍ਹਾਂ ਕਿਹਾ ਕਿ ਇਹ ਸਮਝੌਤਾ ਲੁੱਟ ਦਾ ਰਾਜ ਕਾਇਮ ਕਰਨ ਲਈ ਕੀਤਾ ਗਿਆ ਸਮਝੌਤਾ ਹੈ।ਉਨ੍ਹਾਂ ਆਮ ਆਦਮੀ ਪਾਰਟੀ ਵੱਲੋਂ ਥਾਪੇ ਗਏ ਹਲਕਾ ਇੰਚਾਰਜ ਦੇ ਆਗਾਮੀ ਵਿਧਾਨ ਸਭਾ ਚੋਣਾਂ ’ਚ ਪਾਰਟੀ ਉਮੀਦਵਾਰ ਹੋਣ ਸਬੰਧੀ ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਇਹ ਕੋਈ ਟਿਕਟ ਵੰਡ ਨਹੀ, ਸਗੋਂ ਹਾਈਕਮਾਨ ਵੱਲੋਂ ਪਾਰਟੀ ਦੇ ਸੰਗਠਨ ’ਚ ਵਿਸਥਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਟਿਕਟ ਦੇਣ ਸਬੰਧੀ ਫ਼ੈਸਲਾ ਪਾਰਟੀ ਹਾਈਕਮਾਨ ਚੋਣਾਂ ਸਮੇਂ ਕਰੇਗੀ।ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਅਤੇ ਮਿੰਕੂ ਜਵੰਧਾ ਵੀ ਹਾਜ਼ਰ ਸਨ।  
 

Shyna

This news is Content Editor Shyna