ਅਕਾਲੀ ਦਲ-ਬਸਪਾ ਵਰਕਰਾਂ ਨੇ ਰਵਨੀਤ ਬਿਟੂ ਅਤੇ ਹਰਦੀਪਪੁਰੀ ਖ਼ਿਲਾਫ਼ ਕੇਸ ਦਰਜ ਕਰਨ ਲਈ ਦਿੱਤਾ ਮੰਗ ਪੱਤਰ

06/21/2021 4:55:09 PM

ਤਪਾ ਮੰਡੀ (ਸ਼ਾਮ,ਗਰਗ) - ਅਕਾਲੀ-ਬਸਪਾ ਗਠਜੋੜ ਹੋਣ ’ਤੇ ਕਾਂਗਰਸ ਦੇ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿਟੂ ਭਾਜਪਾ ਦੇ ਕੇਂਦਰੀ ਮੰਤਰੀ ਹਰਦੀਪ ਪੁਰੀ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਚਮਕੌਰ ਸਾਹਿਬ ਦੀਆਂ ਸੀਟਾਂ ਬਸਪਾ ਨੂੰ ਦੇਣ ’ਤੇ ਦਲਿਤਾਂ ਪ੍ਰਤੀ ਵਰਤੀ ਸ਼ਬਦਾਵਲੀ ਦੀ ਨਿੰਦਾ ਕਰਦੇ ਹੋਏ ਸਮੁੱਚੇ ਦਲਿਤ ਭਾਈਚਾਰੇ ‘ਚ ਰੋਸ ਪਾਇਆ ਜਾ ਰਿਹਾ ਹੈ। ਇਸ ਦੇ ਸੰਬੰਧ ‘ਚ ਦੋਵਾਂ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਨੇ ਸਾਂਝੇ ਤੌਰ ’ਤੇ ਡੀ.ਐੱਸ.ਪੀ ਤਪਾ ਨੂੰ ਮਾਮਲਾ ਦਰਜ ਕਰਨ ਸੰਬੰਧੀ ਮੰਗ ਪੱਤਰ ਦਿੱਤੇ ਜਾਣ ਦੀ ਜਾਣਕਾਰੀ ਮਿਲੀ ਹੈ। 

ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ : ਪੰਜਾਬ-ਹਰਿਆਣਾ ਹਾਈਕੋਰਟ ਵਲੋਂ ਗੈਂਗਸਟਰ ਜੈਪਾਲ ਭੁੱਲਰ ਦੇ ਮੁੜ ਪੋਸਟਮਾਰਟਮ ਨੂੰ ਮਨਜ਼ੂਰੀ

ਮੰਗ ਪੱਤਰ ਦੇਣ ਸਮੇਂ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸੰਤ ਬਾਬਾ ਟੇਕ ਸਿੰਘ ਧਨੋਲਾ, ਹਲਕਾ ਭਦੋੜ ਦੇ ਇੰਚਾਰਜ ਸਤਨਾਮ ਸਿੰਘ ਰਾਹੀ, ਸ਼੍ਰੋ.ਅ.ਦਲ ਦੇ ਸ਼ਹਿਰੀ ਪ੍ਰਧਾਨ ਉਗਰ ਸੈਨ ਮੋੜ, ਵਪਾਰ ਮੰਡਲ ਦੇ ਚੇਅਰਮੈਨ ਸੰਦੀਪ ਕੁਮਾਰ ਵਿੱਕੀ ਅਤੇ ਸਾਬਕਾ ਪ੍ਰਧਾਨ ਟਰੱਕ ਯੂਨੀਅਨ ਦੀ ਹਾਜ਼ਰੀ ‘ਚ ਬਹੁਜਨ ਸਮਾਜ ਪਾਰਟੀ ਹਲਕਾ ਭਦੋੜ ਦੇ ਪ੍ਰਧਾਨ ਦਰਸ਼ਨ ਸਿੰਘ ਮੌਜੂਦ ਸਨ। ਉਨ੍ਹਾਂ ਨੇ ਕਿਹਾ ਕਿ ਚਮਕੌਰ ਦੀ ਗੜੀ ਵਿੱਚ ਇਨ੍ਹਾਂ ਲਤਾੜੇ ਲੋਕਾਂ ਨੂੰ ਕਲਗੀ ਦੇਕੇ ਮਾਣ ਬਖਸ਼ਿਆਂ ਸੀ ਅਤੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਦਸਮੇਸ਼ ਪਿਤਾ ਨੇ ਇਨ੍ਹਾਂ ਨੂੰ ਰੰਘਰੇਟੇ ਗੁਰੂ ਕੇ ਬੇਟੇ ਦਾ ਮਾਣ ਦਿੱਤਾ ਸੀ। ਕਾਂਗਰਸ ਲੋਕ ਸਭਾ ਮੈਂਬਰ ਰਵਨੀਤ ਬਿਟੂ ਵੱਲੋਂ ਅਪਵਿੱਤਰ ਐਲਾਨ ਕੇ ਉਨ੍ਹਾਂ ਨੂੰ ਖਦੇੜਨ ਦਾ ਕੰਮ ਕੀਤਾ। 

ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ : ਪਾਕਿ ਬੈਠੇ ਗੈਂਗਸਟਰ ਰਿੰਦਾ ਦੇ ਸੰਪਰਕ ’ਚ ਸੀ ‘ਜੈਪਾਲ ਭੁੱਲਰ’, ਬਣਾਈ ਸੀ ਇਹ ਪਲਾਨਿੰਗ

ਇਸ ਤਰ੍ਹਾਂ ਭਾਜਪਾ ਦੇ ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਉਨ੍ਹਾਂ ਨੂੰ ਪੰਥਕ ਤੇ ਗੈਰ ਪੰਥਕ ਦਾ ਮੁੱਦਾ ਖੜ੍ਹਾ ਕਰਕੇ ਇਨ੍ਹਾਂ ਲੋਕਾਂ ਨੂੰ ਪੰਥ ਦੇ ਦਾਇਰੇ ਤੋਂ ਬਾਹਰ ਖੜ੍ਹਾ ਕਰਨ ਦੀ ਕੋਸ਼ਿਸ਼ ਕੀਤੀ ਹੈ। ਬਸਪਾ ਦੇ ਬਾਣੀ ਸਾਹਿਬ ਸ੍ਰੀ ਕਾਂਸੀ ਰਾਮ ਜੀ ਹੀ ਸਨ, ਜਿਨ੍ਹਾਂ ਦੇਸ਼ ਦੀ ਪਾਰਲੀਮੈਂਟ ‘ਚ ਕਿਹਾ ਸੀ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਉਨ੍ਹਾਂ ਦਾ ਚੌਣ ਮੈਨੀਫੈਸਟੋ ਹੈ ਅਤੇ ਉਸ ਨੂੰ ਲਾਗੂ ਕਰਨਾ ਚਾਹੁਦੇ ਹਨ। ਇਨ੍ਹਾਂ ਲੀਡਰਾਂ ਨੇ ਸਦੀਆਂ ਤੋਂ ਲਤਾੜੇ ਲੋਕਾਂ ਨੂੰ ਅਪਮਾਨਿਤ ਕਰਨ ਵਾਲੇ ਬਿਆਨ ਦੇਕੇ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰੀ ਹੈ। ਇਸ ਲਈ ਪੰਜਾਬ ਦੇ ਮਾਹੌਲ ਨੂੰ ਦੇਖਦੇ ਹੋਏ ਉਕਤ ਦੋਵਾਂ ਲੀਡਰਾਂ ਖਿਲਾਫ ਮਾਮਲਾ ਦਰਜ ਕੀਤਾ ਜਾਵੇ। 

ਪੜ੍ਹੋ ਇਹ ਵੀ ਖ਼ਬਰ - ਮੋਗਾ : ਨਸ਼ੇ ਨੇ ਕੁਝ ਪਲਾਂ ’ਚ ਉਜਾੜ ਦਿੱਤੇ ਹੱਸਦੇ-ਵੱਸਦੇ 2 ਪਰਿਵਾਰ, ਪਿਆ ਚੀਕ-ਚਿਹਾੜਾ

ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੰਤ ਬਾਬਾ ਟੇਕ ਸਿੰਘ ਧਨੋਲਾ ਅਤੇ ਹਲਕਾ ਇੰਚਾਰਜ ਸਤਨਾਮ ਸਿੰਘ ਰਾਹੀ ਨੇ ਕਿਹਾ ਕਿ ਦਲਿਤ ਭਾਈਚਾਰੇ ਖ਼ਿਲਾਫ਼ ਬੋਲਣ ਦਾ ਖਮਿਆਜਾ ਕਾਂਗਰਸ ਅਤੇ ਭਾਜਪਾ ਨੂੰ 2022 ਦੀਆਂ ਵਿਧਾਨ ਸਭਾ ‘ਚ ਭੁਗਤਨਾ ਪਵੇਗਾ। ਉਨ੍ਹਾਂ ਨੇ ਮੰਗ ਕੀਤੀ ਕਿ ਦੋਵਾਂ ਲੀਡਰਾਂ ਖ਼ਿਲਾਫ਼ ਐੱਸ.ਸੀ.ਐੱਸ.ਟੀ ਐਕਟ ਅਧੀਨ ਮੁਕੱਦਮਾ ਦਰਜ ਕਰਕੇ ਕਾਰਵਾਈ ਕੀਤੀ ਜਾਵੇ। ਇਸ ਮੌਕੇ ਬਸਪਾ ਦੇ ਜ਼ਿਲ੍ਹਾ ਜਨਰਲ ਸਕੱਤਰ ਜਗਰੂਪ ਸਿੰਘ ਪੱਖੋ ਕਲਾਂ, ਪ੍ਰੈੱਸ ਸਕੱਤਰ ਪ੍ਰਵੀਨ ਅਰੋੜਾ ਤਪਾ, ਸੁਖਵਿੰਦਰ ਸਿੰਘ ਢੋਲੂ ਹਲਕਾ ਸਕੱਤਰ, ਗੁਰਤੇਜ ਸਿੰਘ ਤਪਾ, ਕੁਲਵਿੰਦਰ ਸਿੰਘ ਬਿਟੂ ਹਲਕਾ ਮੀਤ ਪ੍ਰਧਾਨ ਆਦਿ ਵੱਡੀ ਗਿਣਤੀ ‘ਚ ਹਾਜ਼ਰ ਸਨ। 

ਪੜ੍ਹੋ ਇਹ ਵੀ ਖ਼ਬਰ - ਕੋਰੋਨਾ ਵੈਕਸੀਨ ਲਗਾ ਕੇ ਵਿਦੇਸ਼ ਜਾਣ ਵਾਲੇ 18 ਤੋਂ 45 ਸਾਲ ਦੇ ਲੋਕਾਂ ਲਈ ਰਾਹਤ ਭਰੀ ਖ਼ਬਰ


rajwinder kaur

Content Editor

Related News