ਅਕਾਲੀ ਦਲ ਦਾ ਸਾਬਕਾ ਜ਼ਿਲਾ ਜਨਰਲ ਸਕੱਤਰ ਕਾਂਗਰਸ ''ਚ ਸ਼ਾਮਲ

02/22/2018 6:02:09 PM

ਬੁਢਲਾਡਾ (ਮਨਜੀਤ) - ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਉਸ ਸਮੇਂ ਝਟਕਾ ਲੱਗਾ ਜਦੋਂ ਸ਼ਹਿਰ ਦੇ ਸੀਨੀਅਰੀ ਅਕਾਲੀ ਆਗੂ ਅਤੇ ਸਾਬਕਾ ਜ਼ਿਲਾ ਜਨਰਲ ਸਕੱਤਰ ਗੰਗਾ ਸਿੰਘ ਕਣਕਵਾਲੀਆ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਿਆ ।ਵੀਰਵਾਰ ਜ਼ਿਲਾ ਕਾਂਗਰਸ ਕਮੇਟੀ ਮਾਨਸਾ ਦੇ ਪ੍ਰਧਾਨ ਬਿਕਰਮਜੀਤ ਸਿੰਘ ਮੋਫਰ, ਸਾਬਕਾ ਡਿਪਟੀ ਸਪੀਕਰ ਜਸਵੰਤ ਸਿੰਘ ਫਫੜੇ ਭਾਈਕੇ, ਮਾਈਕਲ ਗਾਗੋਵਾਲ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਕੱਤਰ ਸੱਤਪਾਲ ਮੂਲੇਵਾਲਾ, ਯੂਥ ਕਾਂਗਰਸ ਹਲਕਾ ਬੁਢਲਾਡਾ ਦੇ ਪ੍ਰਧਾਨ ਸਰਪੰਚ ਗੁਰਦੀਪ ਸਿੰਘ ਲਖਮੀਰਵਾਲਾ, ਕਾਂਗਰਸੀ ਆਗੂ ਸੁਖਦਰਸ਼ਨ ਸਿੰਘ ਖਾਰਾ ਅਤੇ ਬਲਾਕ ਕਾਂਗਰਸ ਕਮੇਟੀ ਦੇ ਪ੍ਰਧਾਨ ਤੀਰਥ ਸਿੰਘ ਨੇ ਕਾਂਗਰਸ ਪਾਰਟੀ ਦੇ ਨਿਸ਼ਾਨ ਵਾਲਾ ਸਿਰੋਪਾਓ ਪਾ ਕੇ ਗੰਗਾ ਸਿੰਘ ਨੂੰ ਸ਼ਾਮਲ ਕੀਤਾ। ਇਸ ਮੌਕੇ ਮੋਫਰ ਨੇ ਕਿਹਾ ਕਿ ਪਾਰਟੀ ਵਿਚ ਸ਼ਾਮਲ ਹੋਣ ਵਾਲਿਆਂ ਨੂੰ ਮਾਣ ਸਨਮਾਨ ਦਿੱਤਾ ਜਾਵੇਗਾ ਤੇ ਉਹ ਪਾਰਟੀ ਦੇ ਦਾਇਰੇ ਵਿਚ ਰਹਿ ਕੇ ਕੰਮ ਕਰਨ। ਇਸ ਮੌਕੇ ਕਾਂਗਰਸੀ ਆਗੂ ਅਜੀਤ ਸਿੰਘ ਬਖਸੀਵਾਲਾ, ਦਿਲਬਾਗ ਸਿੰਘ ਗੱਗੀ ਕਲੀਪੁਰ, ਲਛਮਣ ਸਿੰਘ ਗੰਢੂ ਕਲਾਂ, ਰਾਮ ਸਿੰਘ ਅੱਕਾਂਵਾਲੀ, ਖੇਮ ਸਿੰਘ ਜਟਾਣਾ, ਪ੍ਰਦੀਪ ਸਿੰਘ, ਅਮਰੀਕ ਸਿੰਘ, ਸਤਨਾਮ ਸਿੰਘ ਸੱਤਾ, ਦਰਸ਼ਨ ਟਾਹਲੀਆਂ, ਗੁਰਦਿਆਲ ਬੀਰੋਕੇ, ਕਾਲਾ ਵਰਮਾ, ਪ੍ਰਧਾਨ ਅਮਰਜੀਤ ਸਿੰਘ ਅੰਬੀ ਤੋਂ ਇਲਾਵਾ ਹੋਰ ਵੀ ਮੌਜੂਦ ਸਨ। 


Related News