ਸੱਥ ''ਚ ਬੈਠ ਸੁਣੀਆਂ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਵਰਦੇਵ ਨੋਨੀ ਮਾਨ ਨੇ ਲੋਕ ਸਮੱਸਿਆਵਾਂ

08/04/2021 4:01:11 PM

ਫਿਰੋਜ਼ਪੁਰ (ਹਰਚਰਨ, ਬਿੱਟੂ)- ਸਮੂਹ ਦਿਖਾਵਿਆ ਤੋਂ ਦੂਰ ਰਿਹ ਆਮ ਲੋਕਾਂ ਚ ਵਿਚਰ ਕੇ ਦੁੱਖ਼ ਦਰਦ ਸੁਣ ਮਸਲੇ ਹੱਲ ਕਰਵਾ ਰਹੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਵਰਦੇਵ ਸਿੰਘ ਨੋਨੀ ਮਾਨ ਨੇ ਅੱਜ ਪਿੰਡ ਗੁਲਾਮੀ ਵਾਲਾ ਦੀ ਸੱਥ 'ਚ ਪਹੁੰਚੇ। ਇਸ ਦੌਰਾਨ ਫੱਟੇ 'ਤੇ ਬੈਠੇ ਲੋਕਾਂ ਦੇ ਵਿਚਕਾਰ ਬੈਠ ਉਨ੍ਹਾਂ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਲੋਕ ਮਸਲਿਆਂ ਨੂੰ ਅਕਾਲੀ ਸਰਕਾਰ ਆਉਣ ਸਮੇਂ ਪਹਿਲ ਦੇ ਅਧਾਰ 'ਤੇ ਹੱਲ ਕਰਵਾਉਣ ਦਾ ਵਿਸ਼ਵਾਸ਼ ਦਿਵਾਇਆ। ਇਸ ਮੌਕੇ ਨੋਨੀ ਮਾਨ ਨੇ ਬੀਤੇ ਦਿਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਐਲਾਨੇ ਗਏ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ 13 ਨੁਕਾਤੀ ਚੋਣ ਏਜੰਡੇ ਨੂੰ ਲੋਕਾਂ ਨਾਲ ਸਾਂਝਾ ਕੀਤਾ ਅਤੇ ਕਿਹਾ ਕਿ ਪੰਜਾਬ ਦਾ ਭਲਾ ਸਿਰਫ਼ ਅਕਾਲੀ ਦਲ ਹੀ ਕਰ ਸਕਦਾ ਹੈ। 

ਇਹ ਵੀ ਪੜ੍ਹੋ: ਸੰਸਦ ਦੇ ਬਾਹਰ ਹੋਈ ਹਰਸਿਮਰਤ ਤੇ ਬਿੱਟੂ ਦੀ ਬਹਿਸ ’ਚ ਸੁਖਬੀਰ ਦੀ ਐਂਟਰੀ, ਦਿੱਤਾ ਵੱਡਾ ਬਿਆਨ
ਉਨ੍ਹਾਂ ਕਿਹਾ ਕਿ ਕਾਗਰਸ ਵੱਲੋਂ ਝੂਠਾ ਪ੍ਰਚਾਰ ਕਰਕੇ ਲੋਕਾਂ ਨੂੰ ਗੁੰਮਰਾਹ ਕੀਤਾ ਅਤੇ ਸਰਕਾਰ ਬਣਾਈ ਪਰ ਫਿਰ ਵੀ ਕੋਈ ਕੰਮ ਨਹੀਂ ਕੀਤਾ ਸਿਰਫ਼ ਲਾਰੇ ਹੀ ਲਾਏ। ਨੋਨੀ ਮਾਨ ਨੇ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਜੋ ਵੀ ਕਿਹਾ ਉਹ ਕਰਕੇ ਦਿਖਾਇਆ ਸੀ ਅਤੇ ਹੁਣ ਵੀ ਐਲਾਨੇ ਗਏ 13 ਨੁਕਾਤੀ ਪ੍ਰੋਗਰਾਮ ਚੋਣ ਏਜੰਡਾ ਹਰ ਹਾਲਤ 'ਚ ਲਾਗੂ ਕਰਕੇ ਪੰਜਾਬ ਦੇ ਹਰ ਵਰਗ ਦੀ ਭਲਾਈ ਕਰਨ ਦੇ ਨਾਲ-ਨਾਲ ਪੰਜਾਬ ਦੇ ਸੁਨਹਿਰੀ ਭਵਿੱਖ ਬਣਾਇਆ ਜਾਵੇਗਾ। ਇਸ ਮੌਕੇ ਜਸਪ੍ਰੀਤ ਮਾਨ ਪ੍ਰਧਾਨ ਆਈ ਟੀ ਵਿੰਗ ਮਾਲਵਾ, ਲਖਵਿੰਦਰ ਸਿੰਘ ਮਹਿਮਾ ਸੀਨੀਅਰ ਮੀਤ ਪ੍ਰਧਾਨ, ਮੇਜਰ ਸਿੰਘ ਸੋਢੀਵਾਲਾ ਸਰਕਲ ਪ੍ਰਧਾਨ, ਗੁਰਵਿੰਦਰ ਗਿੱਲ, ਗੁਰਪ੍ਰੀਤ ਰੋੜਾਂਵਾਲਾ, ਰਾਜ ਸਿੰਘ ਸਿੱਧੂ ਰਾਜੂ ਨੰਬਰਦਾਰ ਨੰਬਰਦਾਰ, ਹਾਜ਼ਰ ਸਨ।

ਇਹ ਵੀ ਪੜ੍ਹੋ: ਕੈਪਟਨ ਵੱਲੋਂ ਮੰਤਰੀਆਂ ਤੇ ਪਾਰਟੀ ਆਗੂਆਂ ਨਾਲ ਮਿਲਣ ਦਾ ਸਿਲਸਿਲਾ ਜਾਰੀ, ਵਿਕਾਸ ਕਾਰਜਾਂ ਦੀ ਲੈ ਰਹੇ ਫੀਡਬੈਕ

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ


shivani attri

Content Editor

Related News