ਸ਼੍ਰੋਮਣੀ ਅਕਾਲੀ ਦਲ ਬੁਢਲਾਡਾ ''ਚ ਖੋਲ੍ਹਿਆ ਦਫਤਰ, ਸੁਣੀਆਂ ਜਾਣਗੀਆਂ ਮੁਸ਼ਕਿਲਾਂ : ਹਰਸਿਮਰਤ ਬਾਦਲ
Thursday, Oct 09, 2025 - 03:43 PM (IST)

ਬੁਢਲਾਡਾ (ਮਨਜੀਤ) : ਸ਼੍ਰੋਮਣੀ ਅਕਾਲੀ ਦਲ ਨੇ ਬੁਢਲਾਡਾ ਵਿਖੇ ਆਪਣਾ ਦਫਤਰ ਖੋਲ੍ਹ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਅਕਾਲੀ ਦਲ ਦੀਆਂ ਨੀਤੀਆਂ ਲੋਕਾਂ ਵਿਚ ਲੈ ਕੇ ਜਾਣ ਦਾ ਆਗਾਜ਼ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਇਸ ਦਫਤਰ ਦਾ ਉਦਘਾਟਨ ਮੈਂਬਰ ਪਾਰਲੀਮੈਂਟ ਬੀਬਾ ਹਰਸਿਮਰਤ ਕੌਰ ਬਾਦਲ ਨੇ ਕਰਦਿਆਂ ਕਿਹਾ ਕਿ ਅੱਜ ਪੰਜਾਬ ਨੂੰ ਬਚਾਉਣ ਦੀ ਲੋੜ ਹੈ। ਦਿੱਲੀ ਵਾਲੇ ਪੰਜਾਬ ਨੂੰ ਲੁੱਟ ਰਹੇ ਹਨ ਅਤੇ ਮੁੱਖ ਮੰਤਰੀ ਉਨ੍ਹਾਂ ਮੂਹਰੇ ਕਠਪੁਤਲੀ ਬਣੇ ਹੋਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ ਕਰੀਬ ਪੌਣੇ 4 ਸਾਲ ਦਾ ਸਮਾਂ ਪੂਰਾ ਕਰ ਲਿਆ। ਪੰਜਾਬ ਵਿਚ ਵਿਕਾਸ ਦੀ ਇੱਟ ਵੀ ਨਹੀਂ ਲਗਾਈ। ਲੋਕ ਅਕਾਲੀ ਸਰਕਾਰ ਸਮੇਂ ਹੋਏ ਵਿਕਾਸ ਨੂੰ ਤੱਕ ਰਹੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਜਿਹੜੇ ਵਾਅਦਿਆਂ ਨਾਲ ਸੱਤਾ ਵਿਚ ਆਈ ਸੀ, ਉਸ ਦੇ ਨੇੜੇ-ਤੇੜੇ ਵੀ ਉਹ ਢੁਕੀ ਨਹੀਂ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦਾ ਇਹ ਦਫਤਰ ਆਮ ਲੋਕਾਂ ਦੀਆਂ ਸਮੱਸਿਆਵਾਂ ਸੁਣੇਗਾ ਅਤੇ ਉਨ੍ਹਾਂ ਦੇ ਨਿਪਟਾਰੇ ਲਈ ਹਰ ਸੰਭਵ ਯਤਨ ਕਰੇਗਾ। ਸ਼੍ਰੋਮਣੀ ਅਕਾਲੀ ਦਲ ਹਲਕਾ ਬੁਢਲਾਡਾ ਦੇ ਇੰਚਾਰਜ ਡਾ. ਨਿਸ਼ਾਨ ਸਿੰਘ ਨੇ ਕਿਹਾ ਕਿ ਉਹ ਹਰ ਐਤਵਾਰ ਨੂੰ ਇਸ ਦਫਤਰ ਵਿਚ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਬੈਠਣਗੇ। ਬੁਢਲਾਡਾ ਹਲਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ, ਸਮੱਸਿਆਵਾਂ ਅਤੇ ਮੰਗਾਂ ਹਨ। ਅਕਾਲੀ ਦਲ ਉਨ੍ਹਾਂ ਲਈ ਸੰਘਰਸ਼ ਕਰੇਗਾ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਅਕਾਲੀ ਦਲ ਉਨ੍ਹਾਂ ਦੇ ਨਾਲ ਖੜ੍ਹੇਗਾ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਉੱਪ ਪ੍ਰਧਾਨ ਪ੍ਰੇਮ ਕੁਮਾਰ ਅਰੋੜਾ, ਜ਼ਿਲ੍ਹਾ ਪ੍ਰਧਾਨ ਬਲਵੀਰ ਸਿੰਘ ਬੀਰੋਕੇ, ਚੇਅਰਮੈਨ ਬੱਲਮ ਸਿੰਘ ਕਲੀਪੁਰ, ਗੁਰਦੀਪ ਸਿੰਘ ਟੋਡਰਪੁਰ, ਗੁਰਮੇਲ ਸਿੰਘ ਫਫੜੇ, ਦਵਿੰਦਰ ਸਿੰਘ ਚੱਕ ਅਲੀਸ਼ੇਰ, ਸ਼ਾਮ ਲਾਲ ਧਲੇਵਾਂ, ਸੁਖਵਿੰਦਰ ਕੋਰ ਸੁੱਖੀ, ਕਰਮਜੀਤ ਸਿੰਘ ਮਾਘੀ, ਜਥੇਦਾਰ ਅਮਰਜੀਤ ਸਿੰਘ ਕੁਲਾਣਾ, ਬਲਵਿੰਦਰ ਸਿੰਘ ਮੱਲ ਸਿੰਘ ਵਾਲਾ, ਜਸਪਾਲ ਸਿੰਘ ਗੰਢੂ ਕਲਾਂ, ਬਲਵਿੰਦਰ ਸਿੰਘ ਪਟਵਾਰੀ, ਬਿੱਕਰ ਬੋੜਾਵਾਲ, ਨਛੱਤਰ ਬੱਛੋਆਣਾ, ਹੰਸ ਰਾਜ ਅਹਿਮਦਪੁਰ, ਸਿਕੰਦਰ ਸਿੰਘ ਰਿਓਂਦ, ਜਥੇਦਾਰ ਮਹਿੰਦਰ ਸਿੰਘ ਸੈਦੇਵਾਲਾ, ਗੁਰਜੀਤ ਸਿੰਘ ਲਾਲੂ ਬਹਾਦਰਪੁਰ, ਸਿਕੰਦਰ ਜੈਲਦਾਰ, ਬਲਦੇਵ ਸਿੰਘ ਸਿਰਸੀਵਾਲਾ, ਬਲਜਿੰਦਰ ਸਿੰਘ ਚੱਕ ਅਲੀਸ਼ੇਰ, ਮਨਜੀਤ ਹਾਕਮਵਾਲਾ, ਨੰਬਰਦਾਰ ਭੁਪਿੰਦਰ ਸਿੰਘ, ਦਿਲਰਾਜ ਰਾਜੂ, ਕਾਲੂ ਮਦਾਨ, ਗੁਰਪ੍ਰੀਤ ਸਿੰਘ ਧਰਮਪੁਰਾ, ਨਛੱਤਰ ਸਿੰਘ ਸੰਧੂ, ਰਮਨਦੀਪ ਗੁੜੱਦੀ, ਬਿੱਕਰ ਬੋੜਾਵਾਲ, ਅਮਰੀਕ ਸਿੰਘ ਭੋਲਾ ਬੀਰੋਕੇ, ਜਗਜੀਤ ਗੋਬਿੰਦਪੁਰਾ, ਅੰਗਰੇਜ਼ ਕੁਲਰੀਆਂ ਤੋਂ ਇਲਾਵਾ ਹੋਰ ਵੀ ਮੌਜੂਦ ਸਨ।