ਅਕਾਲੀ ਦਲ ਨੇ ਪਾਰਟੀ ਵਿਰੋਧੀ ਗਤੀਵਿਧੀਆਂ ’ਚ ਹਿੱਸਾ ਲੈ ਰਹੇ SGPC ਮੈਂਬਰ ਚੁੰਘਾ ਨੂੰ ਪਾਰਟੀ ਤੋਂ ਕੱਢਿਆ ਬਾਹਰ : ਰਾਹੀ

04/19/2022 11:41:19 AM

ਬਰਨਾਲਾ (ਵਿਵੇਕ ਸਿੰਧਵਾਨੀ,ਰਵੀ) : ਅਕਾਲੀ ਦਲ ਵੱਲੋਂ ਐੱਸ. ਜੀ. ਪੀ. ਸੀ. ਮੈਂਬਰ ਬਲਦੇਵ ਸਿੰਘ ਚੁੰਘਾ ਨੂੰ 6 ਸਾਲਾਂ ਲਈ ਅਕਾਲੀ ਦਲ ਤੋਂ ਬਾਹਰ ਕਰ ਦਿੱਤਾ ਹੈ। ਇਸ ਸਬੰਧੀ ਪ੍ਰੈੱਸ ਕਾਨਫਰੰਸ ਕਰਦਿਆਂ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਬਾਬਾ ਟੇਕ ਸਿੰਘ ਧਨੌਲਾ ਅਤੇ ਹਲਕਾ ਵਿਧਾਨ ਸਭਾ ਭਦੌੜ ਦੇ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ ਨੇ ਸਥਾਨਕ ਬੀਬੀ ਪ੍ਰਧਾਨ ਕੌਰ ਗੁਰਦੁਆਰਾ ਵਿਖੇ ਇਕ ਪ੍ਰੈੱਸ ਕਾਨਫਰੰਸ ਕੀਤੀ। ਇਸ ਕਾਨਫਰੰਸ ’ਚ ਉਨ੍ਹਾਂ ਕਿਹਾ ਕਿ ਐੱਸ. ਜੀ. ਪੀ. ਸੀ. ਮੈਂਬਰ ਬਲਦੇਵ ਸਿੰਘ ਚੁੰਘਾ ਨੂੰ ਉਨ੍ਹਾਂ ਵੱਲੋਂ ਕੀਤੀਆਂ ਜਾ ਰਹੀਆਂ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਪਾਰਟੀ ਤੋਂ 6 ਸਾਲਾਂ ਲਈ ਬਾਹਰ ਕਰ ਦਿੱਤਾ ਹੈ।

ਇਹ ਵੀ ਪੜ੍ਹੋ : ਮਨੁੱਖੀ ਅਧਿਕਾਰਾਂ ਲਈ ਮੇਰੇ ਬੋਲਣ ਤੋਂ ਕੁਝ ਲੋਕਾਂ ਨੂੰ ਪ੍ਰੇਸ਼ਾਨੀ, ਲੱਭ ਰਹੇ ਮੁੱਦੇ : ਤਨਮਨਜੀਤ ਸਿੰਘ ਢੇਸੀ

ਉਨ੍ਹਾਂ ਕਿਹਾ ਕਿ ਬੇਸ਼ੱਕ ਸਾਡੇ ਵੱਲੋਂ ਉਨ੍ਹਾਂ ਨੂੰ ਕੋਈ ਲਿਖਤੀ ਨੋਟਿਸ ਨਹੀਂ ਕੱਢਿਆ ਗਿਆ ਸੀ ਪਰ ਇਸ ਸਬੰਧੀ ਉਨ੍ਹਾਂ ਨਾਲ ਫੋਨ ’ਤੇ ਗੱਲਬਾਤ ਕੀਤੀ ਗਈ ਸੀ | ਸਾਡੇ ਵੱਲੋਂ ਉਨ੍ਹਾਂ ਨੂੰ ਕੋਈ ਵੀ ਗੱਲ ਪਾਰਟੀ ਪਲੇਟਫਾਰਮ ’ਤੇ ਕਰਨ ਲਈ ਕਿਹਾ ਗਿਆ ਸੀ ਅਤੇ ਉਨ੍ਹਾਂ ਨੂੰ ਇਹ ਵੀ ਬੇਨਤੀ ਕੀਤੀ ਸੀ ਕਿ ਉਹ ਆਮ ਜਨਤਾ ’ਚ ਇਸ ਤਰ੍ਹਾਂ ਦੇ ਮੁੱਦੇ ਨਾ ਉਠਾਉਣ | ਪਹਿਲਾਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਕੋਲ ਆਪਣਾ ਮੁੱਦਾ ਉਠਾਉਣ | ਜੇਕਰ ਫਿਰ ਵੀ ਉਨ੍ਹਾਂ ਦੀ ਸੰਤੁਸ਼ਟੀ ਨਹੀਂ ਹੁੰਦੀ ਤਾਂ ਉਹ ਆਜ਼ਾਦ ਹਨ ਪਰ ਉਨ੍ਹਾਂ ਵੱਲੋਂ ਪਾਰਟੀ ਵਿਰੋਧੀ ਗਤੀਵਿਧੀਆਂ ਜਾਰੀ ਰਹੀਆਂ, ਜਿਸ ਕਾਰਨ ਅਸੀਂ ਅੱਜ ਉਨ੍ਹਾਂ ਨੂੰ 6 ਸਾਲਾਂ ਲਈ ਅਕਾਲੀ ਦਲ ਤੋਂ ਬਾਹਰ ਕਰ ਦਿੱਤਾ ਹੈ। ਜੇਕਰ ਉਹ ਮੁੜ ਤੋਂ ਸਾਡੇ ਨਾਲ ਸੰਪਰਕ ਕਰ ਕੇ ਇਸ ਗੱਲ ਨੂੰ ਯਕੀਨੀ ਬਣਾਉਣਗੇ ਕਿ ਉਹ ਪਾਰਟੀ ਵਿਰੋਧੀ ਗਤੀਵਿਧੀਆਂ ’ਚ ਭਾਗ ਨਹੀਂ ਲੈਣਗੇ ਤਾਂ ਉਨ੍ਹਾਂ ਨੂੰ ਪਾਰਟੀ ’ਚ ਮੁੜ ਤੋਂ ਵਾਪਸ ਵੀ ਲਿਆ ਜਾ ਸਕਦਾ ਹੈ। ਜਦੋਂ ਉਨ੍ਹਾਂ ਤੋਂ ਪੁੱਛਿਆ ਗਿਆ ਕਿ ਤੁਸੀਂ ਐੱਸ. ਜੀ. ਪੀ. ਸੀ. ਮੈਂਬਰ ਬਲਦੇਵ ਸਿੰਘ ਚੁੰਘਾ ਨੂੰ ਪਾਰਟੀ ’ਚੋਂ ਲਿਖਤੀ ਤੌਰ ’ਤੇ ਕੱਢਣ ਦੀ ਕੋਈ ਜਾਣਕਾਰੀ ਦਿੱਤੀ ਹੈ ਤਾਂ ਉਨ੍ਹਾਂ ਕਿਹਾ ਕਿ ਜਰੂਰੀ ਨਹੀਂ ਕਿ ਕੁਝ ਲਿਖਤੀ ਤੌਰ ’ਤੇ ਹੀ ਦਿੱਤਾ ਜਾਵੇ। ਉਨ੍ਹਾਂ ਨਾਲ ਸੰਪਰਕ ਕਰ ਕੇ ਜਾਂ ਮੀਡੀਆ ਰਾਹੀਂ ਵੀ ਜਾਣਕਾਰੀ ਦਿੱਤੀ ਜਾ ਸਕਦੀ ਹੈ | ਫਿਰ ਵੀ ਅਸੀਂ ਉਨ੍ਹਾਂ ਨੂੰ ਲਿਖਤੀ ਆਰਡਰ ਵੀ ਕੱਢ ਦਿਆਂਗੇ।

ਇਹ ਵੀ ਪੜ੍ਹੋ : ਸ਼ਰਾਬ ਛੁਡਵਾਉਣ ਆਏ ਮਰੀਜ਼ ਦੀ ਹੋਈ ਮੌਤ, ਪਰਿਵਾਰ ਨੇ ਡਾਕਟਰਾਂ ’ਤੇ ਲਗਾਏ ਗਲਤ ਦਵਾਈ ਦੇਣ ਦੇ ਦੋਸ਼

 

 


Anuradha

Content Editor

Related News