ਕਾਂਗਰਸ ਦੀ ਸਾਬਕਾ ਵਿਧਾਇਕਾ ਬੀਬੀ ਭਾਗੀਕੇ ਸ਼੍ਰੋਮਣੀ ਅਕਾਲੀ ਦਲ ''ਚ ਸ਼ਾਮਲ

Sunday, Feb 01, 2026 - 06:45 PM (IST)

ਕਾਂਗਰਸ ਦੀ ਸਾਬਕਾ ਵਿਧਾਇਕਾ ਬੀਬੀ ਭਾਗੀਕੇ ਸ਼੍ਰੋਮਣੀ ਅਕਾਲੀ ਦਲ ''ਚ ਸ਼ਾਮਲ

ਮੋਗਾ (ਕਸ਼ਿਸ਼): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਮੋਗਾ ਦੇ ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡ ਬੁੱਟਰ ਕਲਾਂ ਵਿਖੇ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਦਿਆਂ ਕਈ ਅਹਿਮ ਆਗੂਆਂ ਨੂੰ ਮੁੜ ਪਾਰਟੀ ਨਾਲ ਜੋੜਿਆ।

ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿੱਚ ਸਾਬਕਾ ਵਿਧਾਇਕਾ ਬੀਬੀ ਰਾਜਵਿੰਦਰ ਕੌਰ ਭਾਗੀਕੇ ਅਧਿਕਾਰਤ ਤੌਰ 'ਤੇ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ। ਬੁੱਟਰ ਕਲਾਂ ਤੋਂ ਪੁਰਾਣੇ ਅਕਾਲੀ ਦਲ ਦੇ ਸੀਨੀਅਰ ਆਗੂ ਹਰਭੁਪਿੰਦਰ ਸਿੰਘ ਲਾਡੀ ਨੂੰ ਵੀ ਪਾਰਟੀ ਵਿੱਚ ਸ਼ਾਮਲ ਕੀਤਾ ਗਿਆ ਹੈ। ਸੁਖਬੀਰ ਸਿੰਘ ਬਾਦਲ ਵੱਲੋਂ ਪਿੰਡ ਬੁੱਟਰ ਕਲਾਂ ਵਿਖੇ ਕੀਤਾ ਗਿਆ ਇਹ ਦੌਰਾ ਅਤੇ ਪਾਰਟੀ ਵਿੱਚ ਨਵੇਂ ਆਗੂਆਂ ਦੀ ਸ਼ਮੂਲੀਅਤ ਆਉਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਅਕਾਲੀ ਦਲ ਦੀ ਰਣਨੀਤੀ ਦਾ ਅਹਿਮ ਹਿੱਸਾ ਮੰਨੀ ਜਾ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Baljit Singh

Content Editor

Related News