ਅਕਾਲੀ ਦਲ ਦੇ ਪ੍ਰਧਾਨ ਵੱਲੋਂ ਲਏ ਸਟੈਡ ਨਾਲ ਕਿਸਾਨਾਂ ਦਾ ਪੱਖ ਹੋਇਆ ਮਜਬੂਤ: ਡਾ ਨਿਸ਼ਾਨ

Thursday, Sep 17, 2020 - 06:31 PM (IST)

ਅਕਾਲੀ ਦਲ ਦੇ ਪ੍ਰਧਾਨ ਵੱਲੋਂ ਲਏ ਸਟੈਡ ਨਾਲ ਕਿਸਾਨਾਂ ਦਾ ਪੱਖ ਹੋਇਆ ਮਜਬੂਤ: ਡਾ ਨਿਸ਼ਾਨ

ਬੁਢਲਾਡਾ (ਬਾਂਸਲ) - ਕੇਂਦਰ ਸਰਕਾਰ ਵੱਲੋਂ ਖੇਤੀਬਾੜੀ ਸਬੰਧੀ ਵਿਵਾਦਿਤ ਬਿੱਲ ਨੂੰ ਪਾਰਲੀਮੈਂਟ ਵਿਚ ਪੇਸ਼ ਕਰਕੇ ਕਿਸਾਨਾਂ ਦੇ ਹਿੱਤਾਂ ਨੂੰ ਅਣਗੌਲਿਆ ਕੀਤਾ ਹੈ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਨੇ ਸਪੱਸ਼ਟ ਫੈਸਲਾ ਕੀਤਾ ਹੈ ਕਿ ਜਿੰਨ੍ਹਾਂ ਚਿਰ ਕੇਂਦਰ ਸਰਕਾਰ ਖੇਤੀਬਾੜੀ ਨਾਲ ਸੰਬੰਧਿਤ ਤਿੰਨਾਂ ਆਰਡੀਨੈਂਸਾਂ ਨੂੰ ਪਾਰਲੀਮੈਂਟ ਵਿਚ ਲਿਆਉਣ ਤੋਂ ਪਹਿਲਾਂ ਕਿਸਾਨ ਜਥੇਬੰਦੀਆਂ, ਖੇਤੀਬਾੜੀ ਮਾਹਿਰਾਂ ਅਤੇ ਕਿਸਾਨ ਹਿਤੈਸ਼ੀ ਰਾਜਸੀ ਪਾਰਟੀਆਂ ਨਾਲ ਚਰਚਾ ਕਰਕੇ ਸਹਿਮਤੀ ਨਹੀਂ ਬਣਾਉਦੀ ਉਨ੍ਹਾਂ ਚਿਰ ਇਸ ਨੂੰ ਪਾਰਲੀਮੈਂਟ ਵਿਚ ਨਾ ਲਿਆਂਦਾ ਜਾਵੇ। ਪਰ ਇਸ ਸਲਾਹ ਨੂੰ ਸਾਡੀ ਭਾਈਵਾਲ ਪਾਰਟੀ ਭਾਜਪਾ ਨੇ ਕੋਈ ਤਵੱਜੋ ਨਹੀਂ ਦਿੱਤੀ ਅਤੇ ਗੱਠਜੋੜ ਦੇ ਸਿਧਾਂਤ ਨੂੰ ਅਣਗੌਲਿਆ ਕਰ ਦਿੱਤਾ।

ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦੇ ਹਲਕਾ ਇੰਚਾਰਜ ਡਾ ਨਿਸ਼ਾਨ ਸਿੰਘ ਨੇ ਇੱਥੇ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਕਿਸਾਨਾਂ ਹਿੱਤਾਂ ਦੀ ਰਾਖੀ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੋਕ ਸਭਾ ਵਿਚ ਪਾਰਟੀ ਦਾ ਸਟੈਂਡ ਸਪੱਸ਼ਟ ਕਰਦੇ ਹੋਏ ਕਿਹਾ ਹੈ ਕਿ ਅਕਾਲੀ ਦਲ ਕਿਸਾਨਾਂ ਆੜ੍ਹਤੀਆਂ ਤੇ ਮਜ਼ਦੂਰਾਂ ਦੇ ਹਿੱਤਾਂ ਨੂੰ ਨੁਕਸਾਨ ਪਹੁੰਚਾਉਣ ਵਾਲੇ ਇਨ੍ਹਾਂ ਬਿਲਾਂ ਦਾ ਵਿਰੋੋਧ ਕਰਦੀ ਹੈ ਤੇ ਉਹ ਪੰਜਾਬ ਦੇ ਹਿੱਤਾਂ ਲਈ ਕੋਈ ਵੀ ਕੁਰਬਾਨੀ ਦੇਣ ਨੂੰ ਤਿਆਰ ਹਨ। ਉਨ੍ਹਾਂ ਨੇ ਕਿਹਾ ਕਿ ਲੋਕ ਸਭਾ ਵਿੱਚ ਸਬੰਧਿਤ ਮੰਤਰੀ ਨੇ ਕਿਹਾ ਕਿ ਖੇਤੀ ਆਰਡੀਨੈਂਸਾਂ ਨੂੰ ਜਾਰੀ ਕਰਨ ਤੋਂ ਪਹਿਲਾਂ ਅੱਠ ਸੂਬਿਆਂ ਦੇ ਮੁੱਖ ਮੰਤਰੀਆਂ ਦੀ ਬਣਾਈ ਹਾਈ ਪਾਵਰ ਕਮੇਟੀ ਵੱਲੋਂ ਹਰੀ ਝੰਡੀ ਮਿਲਣ ਤੋਂ ਬਾਅਦ ਇਹ ਆਰਡੀਨੈਂਸ ਲਾਗੂ ਕੀਤੇ ਗਏ ਹਨ ਤੇ ਇਸ ਹਾਈ ਪਾਵਰ ਕਮੇਟੀ ਵਿਚ ਦੂਜੇ ਰਾਜਾਂ ਦੇ ਮੁੱਖ ਮੰਤਰੀ ਤੋਂ ਇਲਾਵਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੀ ਨੁਮਾਇੰਦਗੀ ਕੀਤੀ ਜਿਸ ਤੋਂ ਕਾਂਗਰਸ ਦੇ ਦੋਗਲੇ ਚਿਹਰੇ ਦੀ ਗੱਲ ਜੱਗ ਜ਼ਾਹਿਰ ਹੁੰਦੀ ਹੈ ਕਿਉਂਕਿ ਇੱਕ ਪਾਸੇ ਤਾਂ ਕਾਂਗਰਸ ਨੇ ਆਰਡੀਨੈਂਸਾਂ ਸਬੰਧੀ ਸਹਿਮਤੀ ਦਿੱਤੀ ਤੇ ਦੂਜੇ ਪਾਸੇ ਵਿਰੋਧ ਕਰਨ ਦਾ ਢਕਵੰਜ ਕੀਤਾ ਜਾ ਰਿਹਾ ਹੈ ਜਿਸ ਲਈ ਕਾਂਗਰਸ ਨੂੰ ਇਸ ਗੁਨਾਹ ਦੀ ਜਨਤਕ ਤੌਰ ਤੇ ਮਾਫ਼ੀ ਮੰਗਣੀ ਚਾਹੀਦੀ ਹੈ।

ਇਸ ਤੋ ਇਲਾਵਾ ਡਾ ਨਿਸ਼ਾਨ ਨੇ ਆਮ ਆਦਮੀ ਪਾਰਟੀ ਦੇ ਸੰਗਰੂਰ ਤੋ ਲੋਕ ਸਭਾ ਮੈਂਬਰ ਭਗਵੰਤ ਸਿੰਘ ਮਾਨ ਤੇ ਵਰਦਿਆਂ ਆਖਿਆ ਕਿ ਮਾਨ ਨੇ ਕਦੇ ਵੀ ਕਿਸੇ ਰਾਜਨੀਤਕ ਮਾਮਲੇ ਪ੍ਰਤੀ ਗੰਭੀਰਤਾ ਨਹੀਂ ਦਿਖਾਈ ਹੈ ਤੇ ਲੋਕ ਸਭਾ ਵਿਚ ਵੀ ਮਾਨ ਨੇ ਇਸ ਮਹੱਤਵਪੂਰਨ ਬਿੱਲ ਦੇ ਜੁਬਾਨੀ ਪਾਸ ਹੋਣ ਸਮੇਂ ਸੈਸ਼ਨ  ਚੋ ਗੈਰ ਹਾਜ਼ਰ ਹੋਏ ਅਤੇ ਕਾਂਗਰਸ ਦਾ ਵੀ ਕੋਈ ਮੈਂਬਰ ਵੋਟਿੰਗ ਸਮੇਂ ਹਾਜ਼ਰ ਨਹੀਂ ਰਿਹਾ। ਜਿਸ ਨਾਲ ਦੋਵੇਂ ਪਾਰਟੀਆਂ ਦਾ ਦੋਹਰਾ ਚਿਹਰਾ ਸਾਹਮਣੇ ਆਇਆ ਹੈ। ਉਹਨਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਕਿਸਾਨਾਂ ਦੇ ਹਿੱਤਾਂ ਤੇ ਪਹਿਰਾ ਦੇਣ ਦੇ ਸਟੈਂਡ ਨਾਲ ਕਿਸਾਨਾਂ ਦੇ ਸੰਘਰਸ਼ ਨੂੰ ਵੱਡੀ ਤਾਕਤ ਮਿਲੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਹਿੱਤ ਲਈ ਸ਼੍ਰੋਮਣੀ ਅਕਾਲੀ ਦਲ ਆਖਰੀ ਦਮ ਤੱਕ ਲੜਾਈ ਲੜੇਗਾ। ਇਸ ਮੋਕੇ ਸਾਬਕਾ ਚੇਅਰਮੈਨ ਬੱਲਮ ਸਿੰਘ ਕਲੀਪੁਰ, ਸਰਕਲ ਪ੍ਰਧਾਨ ਅਮਰਜੀਤ ਸਿੰਘ ਕੁਲਾਣਾ, ਜੱਥੇਦਾਰ ਜ਼ੋਗਾ ਸਿੰਘ ਬੋਹਾ, ਮਹਿੰਦਰ ਸਿੰਘ ਸੈਦੇਵਾਲਾ, ਹਰਮੇਲ ਸਿੰਘ ਕਲੀਪੁਰ, ਦਰਸ਼ਨ ਸਿੰਘ ਰੱਲੀ, ਨਛੱਤਰ ਸਿੰਘ ਸੰਧੂ, ਜੱਥੇਦਾਰ ਬਲਵੀਰ ਸਿੰਘ ਬੀਰੋਕੇ ਕਲਾ, ਜ਼ਸਪਾਲ ਸਿੰਘ ਬੱਤਰਾ, ਹਨੀ ਚਹਿਲ, ਮੁਖਇੰਦਰ ਸਿੰਘ ਪਿੰਕਾ, ਰਾਜਿੰਦਰ ਸੈਣੀ ਝੰਡਾ ਆਦਿ ਹਾਜ਼ਰ ਸਨ।


author

Harinder Kaur

Content Editor

Related News