ਅਕਾਲੀ ਦਲ ਯੂਥ ਵਿੰਗ ਨੇ ਅਨੌਖੇ ਢੰਗ ਨਾਲ ਮਨਾਇਆ ਹੋਲੀ ਦਾ ਤਿਉਹਾਰ

03/21/2019 6:07:57 PM

ਲੁਧਿਆਣਾ (ਨਰਿੰਦਰ) - ਇਕ ਪਾਸੇ ਜਿੱਥੇ ਪੂਰਾ ਦੇਸ਼ ਹੋਲੀ ਦਾ ਤਿਉਹਾਰ ਮਨਾ ਰਿਹਾ ਹੈ, ਉਥੇ ਹੀ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਵਲੋਂ ਲੁਧਿਆਣਾ ਵਿਖੇ ਮੇਜਰ ਭੁਪਿੰਦਰ ਸਿੰਘ ਦੇ ਬੁੱਤ ਦੀ ਸਫ਼ਾਈ ਕਰਕੇ ਅਤੇ ਦੁੱਧ ਨਾਲ ਨਵਾ ਕੇ ਹੋਲੀ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਲੁਧਿਆਣਾ ਤੋਂ ਯੂਥ ਅਕਾਲੀ ਦਲ ਦੇ ਪ੍ਰਧਾਨ ਗੁਰਦੀਪ ਗੋਸ਼ਾ ਨੇ ਕਿਹਾ ਕਿ ਸਾਡੇ ਦੇਸ਼ ਦੇ ਸ਼ਹੀਦਾਂ ਨੂੰ ਸਿਰਫ਼ ਸ਼ਹੀਦੀ ਦਿਹਾੜਿਆਂ ਜਾਂ ਉਨ੍ਹਾਂ ਦੇ ਜਨਮ ਦਿਨ 'ਤੇ ਹੀ ਯਾਦ ਕੀਤਾ ਜਾਂਦਾ ਹੈ। ਸਾਨੂੰ ਆਪਣੇ ਪਰਿਵਾਰਾਂ ਨਾਲ ਮਿਲ ਕੇ ਇਹ ਤਿਉਹਾਰ ਉਨ੍ਹਾਂ ਸ਼ਹੀਦਾਂ ਨਾਲ ਸਾਂਝੇ ਕਰਨੇ ਚਾਹੀਦੇ ਹਨ, ਜਿਨ੍ਹਾਂ ਕਰਕੇ ਅਸੀਂ ਆਜ਼ਾਦੀ ਨਾਲ ਜੀਅ ਰਹੇ ਹਾਂ। ਗੁਰਦੀਪ ਗੋਸ਼ਾ ਨੇ ਕਿਹਾ ਹੈ ਕਿ ਸ਼ਹੀਦਾਂ ਦੀਆਂ ਯਾਦਗਾਰਾਂ ਦੀ ਸਾਂਭ ਸੰਭਾਲ ਬਹੁਤ ਜ਼ਰੂਰੀ ਹੈ, ਕਿਉਂਕਿ ਉਨ੍ਹਾਂ ਵਲੋਂ ਦੇਸ਼ ਲਈ ਦਿੱਤੀਆਂ ਗਈਆਂ ਕੁਰਬਾਨੀਆਂ ਬੇਮਿਸਾਲ ਹਨ। ਉਨ੍ਹਾਂ ਕਿਹਾ ਕਿ ਮੇਜਰ ਭੁਪਿੰਦਰ ਸਿੰਘ ਸਨ 1965 ਦੀ ਜੰਗ ਦੇ ਹੀਰੋ ਹਨ ਪਰ ਸਥਾਨਕ ਪ੍ਰਸ਼ਾਸਨ ਉਨ੍ਹਾਂ ਦੇ ਬੁੱਤ ਦੀ ਸਾਂਭ ਸੰਭਾਲ ਵੱਲ ਕੋਈ ਧਿਆਨ ਹੀ ਨਹੀਂ ਦੇ ਰਿਹਾ।


rajwinder kaur

Content Editor

Related News