ਅਕਾਲੀ ਆਗੂ ਨੋਨੀ ਮਾਨ ਨੂੰ ਫ਼ਿਰੋਜ਼ਪੁਰ ਦੀ ਅਦਾਲਤ ਨੇ 24 ਨਵੰਬਰ ਤੱਕ ਅੰਤਰਿਮ ਜ਼ਮਾਨਤ ਦਿੱਤੀ

11/17/2021 4:55:39 PM

ਫ਼ਿਰੋਜ਼ਪੁਰ (ਕੁਮਾਰ) - ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਸ ਨੇ ਗੁਰੂਹਰਸਹਾਏ ਵਿਧਾਨ ਸਭਾ ਹਲਕੇ ਦੇ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਸੇਵਾਦਾਰ ਵਰਦੇਵ ਸਿੰਘ ਨੋਨੀ ਮਾਨ ਖਿਲਾਫ਼ ਕਿਸਾਨ ਆਗੂ ਹਰਨੇਕ ਸਿੰਘ ਮਹਿਮਾ ਦੇ ਬਿਆਨਾਂ ’ਤੇ 307 ਆਈ.ਪੀ.ਸੀ. ਅਤੇ ਆਰਮਜ਼ ਐਕਟ ਤਹਿਤ ਦਰਜ ਮਾਮਲੇ ’ਚ ਐਡੀਸ਼ਨਲ ਜ਼ਿਲ੍ਹਾ ਤੇ ਸੈਸ਼ਨ ਜੱਜ ਸ਼੍ਰੀ ਸਚਿਨ ਸ਼ਰਮਾ ਦੀ ਅਦਾਲਤ ਨੇ 24 ਨਵੰਬਰ ਤੱਕ ਅੰਤਰਿਮ ਜ਼ਮਾਨਤ ਦੇ ਦਿੱਤੀ। ਉਨ੍ਹਾਂ ਨੂੰ ਪੁਲਸ ਜਾਂਚ ਵਿੱਚ ਸ਼ਾਮਲ ਹੋਣ ਦੇ ਆਦੇਸ਼ ਦਿੱਤੇ ਹਨ। 

ਪੜ੍ਹੋ ਇਹ ਵੀ ਖ਼ਬਰ ਬਟਾਲਾ ਨੇੜੇ ਵਾਪਰਿਆ ਦਿਲ-ਕੰਬਾਊ ਹਾਦਸਾ: ਕਾਰ ਦੇ ਉੱਡੇ ਚੀਥੜੇ, ਵਿਆਹ ਤੋਂ ਪਰਤੇ ਇਕੋ ਪਰਿਵਾਰ ਦੇ 3 ਜੀਆਂ ਦੀ ਮੌਤ

ਵਰਨਣਯੋਗ ਹੈ ਕਿ ਕਿਸਾਨ ਆਗੂ ਨੇ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਦੋਸ਼ ਲਗਾਇਆ ਸੀ ਕਿ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਜਦ ਫਿਰੋਜ਼ਪੁਰ ਵਿਚ ਆਏ ਹੋਏ ਸਨ ਤਾਂ ਨੋਨੀ ਮਾਨ ਨੇ ਉਨ੍ਹਾਂ ਨੂੰ ਆਪਣੀ ਗੱਡੀ ਦੇ ਹੇਠਾਂ ਰੌਂਦ ਕੇ ਮਾਰਨ ਦੀ ਕੋਸ਼ਿਸ਼ ਕੀਤੀ ਸੀ ਅਤੇ ਗੋਲੀਆਂ ਚਲਾਈਆਂ ਸਨ। ਦੂਜੇ ਪਾਸੇ ਨੋਨੀ ਮਾਨ ਦੇ ਵਕੀਲ ਜਸਬੀਰ ਸਿੰਘ ਕਾਲੜਾ ਨੇ ਅਦਾਲਤ ਵਿੱਚੋਂ ਨੋਨੀ ਮਾਨ ਦਾ ਪੱਖ ਪੇਸ਼ ਕਰਦੇ ਹੋਏ ਇਸ ਕੇਸ ਵਿੱਚ ਨੋਨੀ ਮਾਨ ’ਤੇ ਲਗਾਏ ਗਏ ਸਾਰੇ ਦੋਸ਼ਾਂ ਨੂੰ ਝੂਠ ਅਤੇ ਗਲਤ ਦੱਸੇ ਹਨ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਖ਼ਿਲਾਫ਼ ਰਾਜਨੀਤਿਕ ਦਬਾਅ ਵਿੱਚੋਂ ਇਹ ਝੂਠਾ ਮਾਮਲਾ ਦਰਜ ਕੀਤਾ ਗਿਆ ਹੈ। ਮਾਣਯੋਗ ਅਦਾਲਤ ਨੇ ਨੋਨੀ ਮਾਨ ਅਤੇ ਸ਼ਿਕਾਇਤਕਰਤਾ ਮੁਦੱਈ ਪੱਖ ਦੇ ਵਕੀਲਾਂ ਦੀਆਂ ਦਲੀਲਾਂ ਸੁਣਨ ਦੇ ਬਾਅਦ ਅਕਾਲੀ ਆਗੂ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਅਤੇ 24 ਨਵੰਬਰ ਨੂੰ ਫਿਰ ਤੋਂ ਜ਼ਮਾਨਤ ਦੀ ਅਰਜ਼ੀ ਤੇ ਸੁਣਵਾਈ ਹੋਵੇਗੀ। 

ਪੜ੍ਹੋ ਇਹ ਵੀ ਖ਼ਬਰ ਪਤਨੀ ਦੇ ਝਗੜੇ ਤੋਂ ਦੁਖ਼ੀ ਪਤੀ ਨੇ ਸੁਸਾਈਡ ਨੋਟ ਲਿਖ ਕੀਤੀ ‘ਖ਼ੁਦਕੁਸ਼ੀ’, ਸਾਲ ਪਹਿਲਾਂ ਹੋਇਆ ਸੀ ਵਿਆਹ


rajwinder kaur

Content Editor

Related News