ਅਕਾਲੀ ਆਗੂ ਮਲਕੀਅਤ ਸਿੰਘ ਬਿਰਮੀ ਨੇ ਦਿੱਤਾ ਅਕਾਲੀ ਦਲ ਤੋਂ ਅਸਤੀਫਾ
Wednesday, Sep 05, 2018 - 01:01 AM (IST)

ਲੁਧਿਆਣਾ— ਕਾਂਗਰਸ ਛੱਡ ਕੇ ਪਿਛਲੀਆਂ ਲੋਕ ਸਭਾ ਚੋਣਾਂ ਤੋਂ ਐਨ ਪਹਿਲਾਂ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਣ ਵਾਲੇ ਸਾਬਕਾ ਮੰਤਰੀ ਮਲਕੀਅਤ ਸਿੰਘ ਬਿਰਮੀ ਨੇ ਪਾਰਟੀ ਦਾ ਸਾਥ ਛੱਡ ਦਿੱਤਾ ਹੈ। ਮਲਕੀਅਤ ਨੇ ਬੇਅਦਬੀ ਮਾਮਲੇ 'ਚ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ 'ਚ ਪਾਰਟੀ 'ਤੇ ਲੱਗੇ ਕਥਿਤ ਦੋਸ਼ਾਂ ਤੋਂ ਬਾਅਦ ਸ਼੍ਰੋਅਦ ਦੀ ਪ੍ਰਾਥਮਿਕਤਾ ਮੈਂਬਰਸ਼ਿੱਪ ਤੋਂ ਅਸਤੀਫਾ ਦੇ ਦਿੱਤਾ ਹੈ।
ਬਿਰਮੀ ਨੇ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੂੰ ਭੇਜੇ ਅਸਤੀਫੇ 'ਚ ਕਿਹਾ ਕਿ ਉਹ ਕਮਿਸ਼ਨ ਦੀ ਰਿਪੋਰਟ ਤੋਂ ਆਹਤ ਮਹਿਸੂਸ ਕਰ ਰਹੇ ਹਨ ਅਤੇ ਘੁਟਣ ਦੇ ਮਾਹੌਲ 'ਚ ਉਹ ਪਾਰਟੀ ਤੋਂ ਅਸਤੀਫਾ ਦੇ ਰਹੇ ਹਨ। ਬਿਰਮੀ ਲੋਕਸਭਾ ਚੋਣਾਂ ਤੋਂ ਪਹਿਲਾਂ ਅਪ੍ਰੈਲ 2014 'ਚ ਸ਼੍ਰੋਅਦ 'ਚ ਸ਼ਾਮਲ ਹੋਏ ਸਨ। ਇਸ ਤੋਂ ਪਹਿਲਾਂ ਉਹ ਪਿਛਲੀ ਅਮਰਿੰਦਰ ਸਰਕਾਰ 'ਚ ਮੰਤਰੀ ਰਹੇ।