ਹਰਿਆਣਾ ਮਾਰਕਾ ਸ਼ਰਾਬ ਸਮੇਤ 3 ਕਾਬੂ
Saturday, Nov 10, 2018 - 01:50 AM (IST)
ਤਲਵੰਡੀ ਸਾਬੋ, (ਮੁਨੀਸ਼)- ਤਲਵੰਡੀ ਸਾਬੋ ਪੁਲਸ ਨੇ ਨਸ਼ਿਅਾਂ ਖਿਲਾਫ ਚਲਾਈ ਮੁਹਿੰਮ ਤਹਿਤ ਦੋ ਵੱਖ-ਵੱਖ ਮਾਮਲਿਆਂ ’ਚ ਤਿੰਨ ਲੋਕਾਂ ਨੂੰ ਹਰਿਆਣਾ ਸ਼ਰਾਬ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਅਤੇ ਦਰਜ ਮਾਮਲੇ ਅਨੁਸਾਰ ਥਾਣਾ ਤਲਵੰਡੀ ਸਾਬੋ ਦੇ ਏ. ਐੱਸ. ਆਈ. ਬਲਦੇਵ ਸਿੰਘ ਨੇ ਪਿੰਡ ਜਗਾ ਰਾਮ ਤੀਰਥ ਨੇਡ਼ੇ ਪੁਲਸ ਪਾਰਟੀ ਸਮੇਤ ਨਾਕਾਬੰਦੀ ਕੀਤੀ ਹੋਈ ਸੀ ਤਾਂ 2 ਲੋਕ ਮੋਟਰਸਾਈਕਲ ਤੇ ਹਰਿਆਣਾ ਦੀ ਤਰਫੋਂ ਆ ਰਹੇ ਸਨ ਜਿਨ੍ਹਾਂ ਨੂੰ ਸ਼ੱਕ ਦੇ ਅਧਾਰ ’ਤੇ ਰੋਕ ਕੇ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 30 ਬੋਤਲਾਂ ਸ਼ਰਾਬ ਠੇਕਾ ਦੇਸੀ ਹਰਿਆਣਾ ਬਰਾਮਦ ਕੀਤੀ ਗਈ ਪੁਲਸ ਨੇ ਸ਼ਰਾਬ ਅਤੇ ਮੋਟਰਸਾਈਕਲ ਆਪਣੇ ਕਬਜ਼ੇ ’ਚ ਲੈ ਕੇ ਕਥਿਤ ਦੋਸ਼ੀਆਂ ਨੂੰ ਕਾਬੂ ਕਰ ਲਿਆ। ਪੁਲਸ ਨੇ ਕਥਿਤ ਦੋਸ਼ੀਆਂ ਦੀ ਪਛਾਣ ਬਿੱਟੂ ਸਿੰਘ ਅਤੇ ਰੇਸਮ ਸਿੰਘ ਵਾਸੀ ਮਾਡ਼ੀ ਵਜੋਂ ਕੀਤੀ ਹੈ। ਦੂਜੇ ਮਾਮਲੇ ’ਚ ਏ. ਐੱਸ. ਆਈ. ਬਲਦੇਵ ਸਿੰਘ ਨੇ ਪੁਲਸ ਪਾਰਟੀ ਸਮੇਤ ਪਿੰਡ ਜਗਾ ਰਾਮ ਤੀਰਥ ਵਿਖੇ ਨਾਕਾਬੰਦੀ ਕੀਤੀ ਹੋਈ ਸੀ ਤਾਂ ਇਕ ਪੈਦਲ ਆ ਰਹੇ ਵਿਅਕਤੀ ਦੀ ਸ਼ੱਕ ਦੇ ਅਧਾਰ ’ਤੇ ਤਲਾਸ਼ੀ ਲਈ ਤਾਂ ਉਸ ਕੋਲੋਂ 12 ਬੋਤਲਾਂ ਸ਼ਰਾਬ ਠੇਕਾ ਦੇਸੀ ਹਰਿਆਣਾ ਬਰਾਮਦ ਕੀਤੀ ਗਈ। ਪੁਲਸ ਨੇ ਕਥਿਤ ਦੋਸ਼ੀ ਦੀ ਪਛਾਣ ਗੁਰਚਰਨ ਸਿੰਘ ਵਾਸੀ ਬਹਿਮਣ ਜੱਸਾ ਸਿੰਘ ਵਜੋਂ ਕੀਤੀ ਹੈ।
