ਨਾਜਾਇਜ਼ ਸ਼ਰਾਬ ਅਤੇ ਲਾਹਣ ਬਰਾਮਦ
Friday, Nov 23, 2018 - 12:12 AM (IST)
ਨਿਹਾਲ ਸਿੰਘ ਵਾਲਾ/ਬਿਲਾਸਪੁਰ, (ਬਾਵਾ/ਜਗਸੀਰ)- ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲਸ ਨੇ ਮੁਖਬਰ ਖਾਸ ਦੀ ਇਤਲਾਹ ’ਤੇ 30 ਲੀਟਰ ਲਾਹਣ ਅਤੇ 9 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਕੇਸ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਧਰਮਿੰਦਰ ਸਿੰਘ ਨੇ ਦੱਸਿਆ ਕਿ ਮੁਖਬਰ ਦੀ ਸੂਚਨਾਂ ’ਤੇ ਪੁਲਸ ਨੇ ਸੁਖਮੰਦਰ ਸਿੰਘ ਉਰਫ ਮੰਦਰ ਪੁੱਤਰ ਗੁਰਚਰਨ ਸਿੰਘ ਵਾਸੀ ਬਾਰੇਵਾਲਾ ਦੇ ਮਕਾਨ ’ਤੇ ਛਾਪੇਮਾਰੀ ਕੀਤੀ ਅਤੇ ਦੋਸ਼ੀ ਪਾਸੋਂ 30 ਲੀਟਰ ਲਾਹਣ ਅਤੇ 9 ਬੋਤਲਾਂ ਸ਼ਰਾਬ ਨਾਜਾਇਜ਼ ਬਰਾਮਦ ਕੀਤੀ ਗਈ। ਉਸ ਖਿਲਾਫ ਥਾਣਾ ਨਿਹਾਲ ਸਿੰਘ ਵਾਲਾ ਵਿਖੇ ਮਾਮਲਾ ਦਰਜ ਕਰ ਲਿਆ।
