ਨਾਜਾਇਜ਼ ਸ਼ਰਾਬ ਸਣੇ ਗ੍ਰਿਫ਼ਤਾਰ

12/14/2018 6:42:28 AM

ਪਟਿਆਲਾ, (ਬਲਜਿੰਦਰ)- ਥਾਣਾ ਕੋਤਵਾਲੀ ਦੀ ਪੁਲਸ ਨੇ 24 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦਾ ਨਾਂ ਰਾਕੇਸ਼ ਵਾਸੀ ਝੁੰਗੀਆਂ (ਨੇਡ਼ੇ ਕੌਲਾਂ ਵਾਲਾ ਟੋਭਾ) ਵਿਕਾਸ ਕਾਲੋਨੀ ਪਟਿਆਲਾ ਹੈ। ਪੁਲਸ ਅਨੁਸਾਰ ਏ. ਐੱਸ. ਆਈ. ਅਮਰੀਕ ਸਿੰਘ ਪੁਲਸ ਪਾਰਟੀ ਸਮੇਤ ਡੇਰਾ ਬਾਬਾ ਪੀਰ ਅੱਬੂ ਸ਼ਾਹ ਪਟਿਆਲਾ ਵਿਖੇ ਮੌਜੂਦ ਸਨ। ਉਸ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਚੈੱਕ ਕੀਤਾ ਤਾਂ ਉਸ ਕੋਲੋਂ 24 ਬੋਤਲਾਂ  ਸ਼ਰਾਬ ਦੀਅਾਂ ਬਰਾਮਦ ਹੋਈਆਂ। ਉਸ ਦੇ ਖਿਲਾਫ ਐਕਸਾਈਜ਼ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ।