240 ਬੋਤਲਾਂ ਸ਼ਰਾਬ ਸਣੇ ਇਕ ਕਾਬੂ, ਦੂਜਾ ਫਰਾਰ

07/16/2018 12:53:24 PM

ਭਵਾਨੀਗੜ੍ਹ (ਵਿਕਾਸ)—ਪੁਲਸ ਨੇ ਇਕ ਕਾਰ 'ਚੋਂ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਕਾਰ ਚਾਲਕ ਸਮੇਤ 2 ਖਿਲਾਫ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਮੁਤਾਬਕ ਹੋਲਦਾਰ ਮਹਿੰਦਰ ਸਿੰਘ ਨੇ ਸਮੇਤ ਪੁਲਸ ਪਾਰਟੀ ਪਿੰਡ ਹਰਦਿੱਤਪੁਰਾ ਨੇੜੇ ਸ਼ੱਕ ਦੇ ਆਧਾਰ 'ਤੇ ਇਕ ਅਸਟੀਮ ਕਾਰ ਨੂੰ ਰੋਕ ਕੇ ਚੈੱਕ ਕੀਤਾ ਤਾਂ ਉਸ 'ਚੋਂ 240 ਬੋਤਲਾਂ ਸ਼ਰਾਬ ਠੇਕਾ ਦੇਸੀ ਚੰਡੀਗੜ੍ਹ ਮਾਰਕਾ ਬਰਾਮਦ ਹੋਈਆਂ। ਪੁਲਸ ਨੇ ਕਾਰ ਚਾਲਕ ਜਤਿੰਦਰ ਸਿੰਘ ਪੁੱਤਰ ਨਿਰਭੈ ਸਿੰਘ ਵਾਸੀ ਕਲੌਦੀ ਨੂੰ ਮੌਕੇ 'ਤੇ ਕਾਬੂ ਕਰ ਲਿਆ, ਜਦਕਿ ਕਾਰ ਦੀ ਕੰਡਕਟਰ ਸੀਟ 'ਤੇ ਬੈਠਾ ਸੁੱਖਾ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਬਾਲੀਆਂ ਭੱਜਣ 'ਚ ਸਫਲ ਹੋ ਗਿਆ। ਪੁਲਸ ਨੇ ਸ਼ਰਾਬ ਬਰਾਮਦ ਕਰਕੇ ਕਾਰ ਨੂੰ ਕਬਜ਼ੇ 'ਚ ਲੈ ਲਿਆ ਅਤੇ ਫਰਾਰ ਹੋਏ ਮੁਲਾਜ਼ਮ ਦੀ ਭਾਲ ਸ਼ੁਰੂ ਕਰ ਦਿੱਤੀ ਹੈ।


Related News