ਸ਼ਰਾਬ ਦੀਅਾਂ 108 ਬੋਤਲਾਂ ਬਰਾਮਦ
Tuesday, Oct 16, 2018 - 05:08 AM (IST)

ਬਠਿੰਡਾ, (ਸੁਖਵਿੰਦਰ)- ਕੈਨਾਲ ਕਾਲੋਨੀ ਪੁਲਸ ਨੇ ਹਰਿਆਣਾ ਮਾਰਕਾ ਸ਼ਰਾਬ ਬਰਾਮਦ ਕਰ ਕੇ ਇਕ ਵਿਅਕਤੀ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਲਾਲ ਸਿੰਘ ਬਸਤੀ ਵਿਖੇ ਇਕ ਵਿਅਕਤੀ ਵੱਲੋਂ ਹਰਿਆਣਾ ਮਾਰਕਾ ਸ਼ਰਾਬ ਦੀ ਸਮੱਗਲਿੰਗ ਕੀਤੀ ਜਾ ਰਹੀ ਹੈ। ਸੂਚਨਾ ਦੇ ਆਧਾਰ ’ਤੇ ਹੌਲਦਾਰ ਤਾਰਾ ਸਿੰਘ ਵੱਲੋਂ ਮੱਖਣ ਸਿੰਘ ਵਾਸੀ ਲਾਲ ਸਿੰਘ ਬਸਤੀ ਦੇ ਟਿਕਾਣੇ ’ਤੇ ਛਾਪੇਮਾਰੀ ਕੀਤੀ ਗਈ। ਇਸ ਦੌਰਾਨ ਪੁਲਸ ਨੇ ਉਥੋਂ 108 ਬੋਤਲਾਂ ਹਰਿਆਣਾ ਸ਼ਰਾਬ ਦੀਆਂ ਬਰਾਮਦ ਕੀਤੀਆਂ। ਪੁਲਸ ਨੇ ਮੁਲਜ਼ਮ ਖਿਲਾਫ਼ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕਰ ਕੇ ਸ਼ਰਾਬ ਨੂੰ ਕਬਜ਼ੇ ਵਿਚ ਲੈ ਲਿਆ।